31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਸਮਾਰਟ ਸਕੂਲ ਖਾਕਟਾ 'ਚ ਸਾਲਾਨਾ ਇਨਾਮ ਵੰਡ ਸਮਾਰੋਹ <br/>

ਅਜੀਤ ਡੈਸਕ 19-04-2026
ਭੁੱਨਰਹੇੜੀ, 18 ਅਪ੍ਰੈਲ (ਧਨਵੰਤ ਸਿੰਘ)-ਸਰਕਾਰੀ ਪ੍ਰਾਇਮਰੀ ਮਿਡਲ ਸਮਾਰਟ ਸਕੂਲ ਖਾਕਟਾ 'ਚ ਸਾਲਾਨਾ ਇਨਾਮ ਵੰਡ ਸਮਾਰੋਹ ਬੜੇ ਉਤਸ਼ਾਹ ਨਾਲ ਕਰਵਾਇਆ ਗਿਆ | ਇਸ ਮੌਕੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਉਨ੍ਹਾਂ ਨੇ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਅਤੇ ਸਕੂਲ ਇੰਚਾਰਜ ਮਦਨ ਲਾਲ ਸਮੇਤ ਸਟਾਫ਼ ਦੀ ਮਿਹਨਤ ਦੀ ਭਰਪੂਰ ਪ੍ਰਸ਼ੰਸਾ ਕੀਤੀ | ਇਸ ਮੌਕੇ ਹਡਾਣਾ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੱਚਿਆਂ ਵਿਚ ਅਥਾਹ ਪ੍ਰਤਿਭਾ ਮੌਜੂਦ ਹੈ, ਅਤੇ ਅਧਿਆਪਕਾਂ ਦੀ ਲਗਾਤਾਰ ਮਿਹਨਤ ਨਾਲ ਇਸ ਵਿਚ ਹੋਰ ਨਿਖਾਰ ਆ ਰਿਹਾ ਹੈ | ਉਨ੍ਹਾਂ ਕਿਹਾ ਕਿ ਸਮਾਰਟ ਸਕੂਲਾਂ ਦਾ ਮਿਆਰ ਹੁਣ ਨਿੱਜੀ ਸਕੂਲਾਂ ਨੂੰ ਟੱਕਰ ਦੇ ਰਿਹਾ ਹਨ | ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹੈ | ਇਸ ਮੌਕੇ ਕਿਰਨਜੀਤ ਕੌਰ, ਅਮਨਪ੍ਰੀਤ ਕੌਰ, ਰਵਿੰਦਰ ਕੌਰ, ਕਾਂਤਾ ਰਾਣੀ, ਰਵਿੰਦਰ ਸਿੰਘ, ਹਰਪ੍ਰੀਤਪਾਲ ਸਿੰਘ, ਗੁਰਪ੍ਰੀਤ ਸਿੰਘ ਸੀ.ਐੱਚ.ਟੀ, ਗੁਲਜ਼ਾਰ ਸਿੰਘ, ਅੰਮਿ੍ਤਪਾਲ ਕੌਰ, ਸਤਬੰਤ ਕੌਰ, ਗੁਰਮੇਲ ਸਿੰਘ, ਜਰਨੈਲ ਸਿੰਘ, ਮਹਿੰਦਰ ਸਿੰਘ, ਰਾਜਾ ਧੰਜੂ ਸਰਪੰਚ, ਹਰਵਿੰਦਰ ਸਿੰਘ, ਦਵਿੰਦਰ ਸਿੰਘ ਸਰਪੰਚ ਖਾਕਟਾ ਖ਼ੁਰਦ, ਬਲਦੇਵ ਸਿੰਘ, ਜਗਕਰਨ ਸਿੰਘ, ਕੁਲਦੀਪ ਸਿੰਘ ਅਤੇ ਸ਼ਿੰਦਰ ਸਿੰਘ ਸਰਪੰਚ ਖਾਕਟਾ ਕਲਾਂ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਇਸ ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਲਗਾਈ ਗਈ ਸੁੰਦਰ ਲਿਖਾਈ ਪ੍ਰਦਰਸ਼ਨੀ ਖ਼ਾਸ ਆਕਰਸ਼ਨ ਰਹੀ | ਇਸ ਮੌਕੇ ਪੜ੍ਹਾਈ, ਖੇਡਾਂ ਅਤੇ ਹੋਰ ਗਤੀਵਿਧੀਆਂ 'ਚ ਅੱਗੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮਾਪੇ ਅਤੇ ਪਿੰਡ ਦੇ ਪਤਵੰਤੇ ਵੀ ਹਾਜ਼ਰ ਰਹੇ |


ਪਿਛਲੀ ਖ਼ਬਰ ਹਰਦਿਆਲ ਸਿੰਘ ਭੱਟੀ ਨੂੰ ਸ਼੍ਰੋਮਣੀ ਅਕਾਲੀ ਦਲ ਬੀ.ਸੀ ਵਿੰਗ ਦਾ ਕÏਮੀ ਮੀਤ ਪ੍ਰਧਾਨ ਲਗਾਉਣ 'ਤੇ ਕੀਤਾ ਸਨਮਾਨਿਤ <br/... ਅਗਲੀ ਖ਼ਬਰ ਸਰਕਾਰ ਦੇ ਅੰਦਰੂਨੀ ਹਾਲਾਤ ਠੀਕ ਨਹੀਂ ਹਨ -ਸਤਨਾਮ ਸਿੰਘ ਬਹਿਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।