01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਟਰੈਫ਼ਿਕ ਪੁਲਿਸ ਵਲੋਂ ਡਰਿੰਕ ਐਂਡ ਡਰਾਈਵ ਵਿਰੁੱਧ ਸਖ਼ਤ ਕਾਰਵਾਈ, ਕੱਟੇ ਚਾਲਾਨ <br/>

ਅਜੀਤ ਡੈਸਕ 19-04-2026
ਰਾਜਪੁਰਾ, 18 ਅਪ੍ਰੈਲ (ਰਣਜੀਤ ਸਿੰਘ)-ਇੱਥੋਂ ਦੀ ਆਵਾਜਾਈ ਪੁਲਿਸ ਵਲੋਂ ਆਵਾਜਾਈ ਨਿਯਮਾਂ ਨੂੰ ਤੋੜਨ ਵਾਲਿਆਂ ਦੇ ਖ਼ਿਲਾਫ਼ ਕਾਫੀ ਜ਼ਿਆਦਾ ਸਖ਼ਤੀ ਵਰਤੀ ਜਾ ਰਹੀ ਹੈ | ਆਵਾਜਾਈ ਨੂੰ ਸਹੀ ਢੰਗ ਨਾਲ ਚਲਾਉਣ ਲਈ ਟ੍ਰੈਫਿਕ ਪੁਲਿਸ ਵਲੋਂ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ | ਇਸ ਮੁਹਿੰਮ ਤਹਿਤ ਪੁਲਿਸ ਪ੍ਰਸ਼ਾਸਨ ਵਲੋਂ ਸ਼ਹਿਰ ਦੇ ਮੁੱਖ ਚੌਕਾਂ ਅਤੇ ਐਂਟਰੀ ਪੁਆਇੰਟ 'ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਚਾਲਾਨ ਕੱਟੇ ਜਾ ਰਹੇ ਹਨ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਟ੍ਰੈਫਿਕ ਇੰਚਾਰਜ ਗੁਰਬਚਨ ਸਿੰਘ ਨੇ ਦੱਸਿਆ ਕਿ ਕਈ ਦਿਨਾਂ ਤੋਂ ਇਹ ਵੇਖਣ ਵਿਚ ਆਇਆ ਹੈ ਕਿ ਕਈ ਵਾਹਨ ਚਾਲਕ ਸ਼ਰਾਬ ਪੀ ਕੇ ਗੱਡੀ ਚਲਾਉਂਦੇ ਹਨ | ਇਸ ਤਰਾਂ ਕਰਨ ਨਾਲ ਉਹ ਨਾ ਸਿਰਫ ਆਪਣੀ ਜਾਨ ਬਲਕਿ ਦੂਜਿਆਂ ਦੀ ਜਾਨ ਲਈ ਵੀ ਖ਼ਤਰਾ ਦਾ ਘੁੱਗੂ ਸਾਬਤ ਹੁੰਦੇ ਹਨ | ਉਨ੍ਹਾਂ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਸਕੂਲੀ ਬੱਸਾਂ ਚਲਾਉਣ ਵਾਲੇ ਕਈ ਡਰਾਈਵਰ ਵੀ ਸ਼ਰਾਬ ਪੀ ਕੇ ਗੱਡੀ ਚਲਾਉਂਦੇ ਹਨ, ਇਸ ਨਾਲ ਬੱਸ ਵਿਚ ਸਵਾਰ ਛੋਟੇ-ਛੋਟੇ ਮਾਸੂਮ ਬੱਚਿਆਂ ਦੀ ਜ਼ਿੰਦਗੀ ਨਾਲ ਖਿਲਵਾੜ ਕਰਦੇ ਹਨ | ਇਸ ਲਈ ਉਨ੍ਹਾਂ ਨੇ ਸਪੈਸ਼ਲ ਜਾਂਚ ਕੀਤੀ ਅਤੇ ਉਨ੍ਹਾਂ ਦੇ ਚਾਲਾਨ ਕੀਤੇ | ਇਸ ਤੋਂ ਇਲਾਵਾ ਗਲਤ ਪਾਰਕਿੰਗ ਕਰਨ ਵਾਲਿਆਂ, ਸੀਟ ਬੈਲਟ ਨਾ ਲਾਉਣ ਵਾਲਿਆਂ ਦੇ ਵੀ ਚਾਲਾਨ ਵੀ ਕੀਤੇ ਗਏ ਹਨ | ਉਨ੍ਹਾਂ ਨੇ ਕਿਹਾ ਕਿ ਪੁਲਿਸ ਦਾ ਮਕਸਦ ਚਾਲਾਨ ਕੱਟਣਾ ਨਹੀਂ ਹੁੰਦਾ ਬਲਕਿ ਲੋਕਾਂ ਦੀਆਂ ਜਾਨਾਂ ਬਚਾਉਣਾ ਹੁੰਦਾ ਹੈ | ਉਨ੍ਹਾਂ ਨੇ ਕਿਹਾ ਕਿ ਡਰਿੰਕ ਅਤੇ ਡਰਾਈਵਿੰਗ ਦਾ ਕੋਈ ਮੇਲ ਨਹੀਂ ਹੈ | ਇਸ ਲਈ ਸ਼ਰਾਬ ਤੋਂ ਗੁਰੇਜ਼ ਕਰਨਾ ਚਾਹੀਦਾ ਹੈ | ਗੁਰਬਚਨ ਸਿੰਘ ਨੇ ਦੱਸਿਆ ਕਿ ਆਉਂਦੇ ਦਿਨਾਂ 'ਚ ਵੀ ਇਹ ਮੁਹਿੰਮ ਜਾਰੀ ਰੱਖੀ ਜਾਵੇਗੀ | ਇਸ ਮੌਕੇ 'ਤੇ ਉਨ੍ਹਾਂ ਨਾਲ ਥਾਣੇਦਾਰ ਮਨਜੀਤ ਸਿੰਘ, ਨਰਿੰਦਰਪਾਲ ਸਿੰਘ ਅਤੇ ਹੋਰ ਮੁਲਾਜ਼ਮ ਹਾਜ਼ਰ ਸਨ |

ਪਿਛਲੀ ਖ਼ਬਰ ਦੂਸਰੀ ਪਾਤਿਸ਼ਾਹੀ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ <br/> ਅਗਲੀ ਖ਼ਬਰ ਨਿਰਮਲ ਭੱਟੀਆਂ ਵਲੋਂ ਸਨੌਰ ਦੀ ਅਨਾਜ ਮੰਡੀ ਦਾ ਦੌਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।