01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਅਕਾਲੀ ਦਲ ਦੇ ਕÏਮੀ ਮੀਤ ਪ੍ਰਧਾਨ ਰਜਿੰਦਰ ਸਿੰਘ ਵਿਰਕ ਵਲੋਂ ਦੇਵੀਗੜ੍ਹ ਇਲਾਕੇ ਦੀਆਂ ਮੰਡੀਆਂ ਦਾ ਦÏਰਾ <br/>

ਅਨਾਜ ਮੰਡੀ ਦੇਵੀਗੜ੍ਹ ਵਿਖੇ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਜਿੰਦਰ ਸਿੰਘ ਵਿਰਕ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ¢ ਅਜੀਤ ਤਸਵੀਰ <br/> 19-04-2026
ਦੇਵੀਗੜ੍ਹ 18 ਅਪ੍ਰੈਲ (ਰਾਜਿੰਦਰ ਸਿੰਘ ਮÏਜੀ)-ਸ਼੍ਰੋਮਣੀ ਅਕਾਲੀ ਦਲ ਦੇ ਕÏਮੀ ਮੀਤ ਪ੍ਰਧਾਨ ਰਜਿੰਦਰ ਸਿੰਘ ਵਿਰਕ ਨੇ ਅੱਜ ਦੇਵੀਗੜ੍ਹ ਇਲਾਕੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਦÏਰਾ ਕੀਤਾ ¢ ਇਸ ਦÏਰਾਨ ਉਨ੍ਹਾਂ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਮੁਲਾਕਾਤ ਕਰਕੇ ਕਣਕ ਦੀ ਖਰੀਦ ਅਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ ¢ ਮੰਡੀਆਂ ਵਿਚ ਇਕੱਠ ਨੂੰ ਸੰਬੋਧਨ ਕਰਦਿਆਂ ਰਜਿੰਦਰ ਸਿੰਘ ਵਿਰਕ ਨੇ ਕਿਹਾ ਕਿ ਮÏਜੂਦਾ ਸਰਕਾਰ ਦੇ ਦਾਅਵਿਆਂ ਦੇ ਉਲਟ ਮੰਡੀਆਂ ਵਿਚ ਕਿਸਾਨ ਬੁਰੀ ਤਰ੍ਹਾਂ ਰੁਲ ਰਿਹਾ ਹੈ¢ ਉਨ੍ਹਾਂ ਕਿਹਾ ਕਿ ਕਣਕ ਦੀ ਖਰੀਦ ਦੀ ਰਫ਼ਤਾਰ ਬਹੁਤ ਜ਼ਿਆਦਾ ਸੁਸਤ ਹੈ, ਜਿਸ ਕਾਰਨ ਕਿਸਾਨਾਂ ਨੂੰ ਕਈ-ਕਈ ਦਿਨ ਮੰਡੀਆਂ ਵਿੱਚ ਰਾਤਾਂ ਕੱਟਣੀਆਂ ਪੈ ਰਹੀਆਂ ਹਨ¢ ਉਨ੍ਹਾਂ ਕਿਹਾ ਕਿ ਸਰਕਾਰੀ ਤੰਤਰ ਦੀ ਨਾਕਾਮੀ ਕਾਰਨ ਅੰਨਦਾਤਾ ਖੱਜਲ-ਖੁਆਰ ਹੋ ਰਿਹਾ ਹੈ¢ ਵਿਰਕ ਨੇ ਵਿਸ਼ੇਸ਼ ਤੌਰ 'ਤੇ ਲਿਫਟਿੰਗ ਦੀ ਸਮੱਸਿਆ ਵੱਲ ਧਿਆਨ ਦਿਵਾਉਂਦੇ ਹੋਏ ਕਿਹਾ ਕਿ ਮੰਡੀਆਂ ਵਿੱਚ ਕਣਕ ਦੀਆਂ ਬੋਰੀਆਂ ਦੇ ਅੰਬਾਰ ਲੱਗੇ ਹੋਏ ਹਨ ਪਰ ਚੁਕਾਈ (ਲਿਫਟਿੰਗ) ਨਾ ਹੋਣ ਕਾਰਨ ਨਵੀਂ ਫਸਲ ਸੁੱਟਣ ਲਈ ਥਾਂ ਨਹੀਂ ਬਚੀ¢ ਕੜਕਦੀ ਧੁੱਪ ਅਤੇ ਗਰਮੀ ਦੇ ਬਾਵਜੂਦ ਮੰਡੀਆਂ ਵਿਚ ਪੀਣ ਵਾਲੇ ਸਾਫ਼ ਪਾਣੀ ਦੇ ਉਚਿਤ ਪ੍ਰਬੰਧ ਨਹੀਂ ਹਨ¢ ਮੰਡੀਆਂ ਵਿਚ ਪਖਾਨਿਆਂ ਦੀ ਘਾਟ ਹੋਣ ਕਾਰਨ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ¢ ਉਨ੍ਹਾਂ ਕਿਹਾ ਕਿ ਸਰਕਾਰ ਸਿਰਫ਼ ਇਸ਼ਤਿਹਾਰਾਂ ਵਿਚ ਖਰੀਦ ਦੇ ਪ੍ਰਬੰਧ ਮੁਕੰਮਲ ਹੋਣ ਦੇ ਦਾਅਵੇ ਕਰ ਰਹੀ ਹੈ, ਜਦਕਿ ਜ਼ਮੀਨੀ ਹਕੀਕਤ ਇਹ ਹੈ ਕਿ ਕਿਸਾਨ ਪਾਣੀ ਦੀ ਬੂੰਦ-ਬੂੰਦ ਲਈ ਤਰਸ ਰਿਹਾ ਹੈ ਅਤੇ ਮੰਡੀ ਵਿਚ ਫ਼ਸਲ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹੈ¢ ਇਸ ਮÏਕੇ ਉਨ੍ਹਾਂ ਦੇ ਨਾਲ ਸੋਮ ਦੱਤ ਮਨੀਮ, ਸਵੰਤ ਸਿੰਘ, ਦਲੇਰ ਸਿੰਘ ਵਿਰਕ ਰੱਤਾ ਖੇੜਾ, ਭੋਲਾ ਸਿੰਘ ਰਾਜੂ ਖੇੜੀ, ਸੁਖਵਿੰਦਰ ਮੁਰਾਦ ਮਾਜਰਾ, ਗੁਰਮੁਖ ਸਿੰਘ ਅਤੇ ਨੈਣ ਸਿੰਘ ਰÏਹੜ ਜਗੀਰ, ਰਣਜੀਤ ਸਿੰਘ ਸਰੂਸਤੀਗੜ, ਕੇਵਲ ਸਿੰਘ ਮਲਕਪੁਰ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਜਿਮੀਦਾਰ ਅਤੇ ਕਿਸਾਨ ਹਾਜ਼ਰ ਸਨ¢ ਅੰਤ ਵਿਚ ਵਿਰਕ ਨੇ ਪ੍ਰਸ਼ਾਸਨ ਅਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਆਉਣ ਵਾਲੇ 24 ਘੰਟਿਆਂ ਵਿਚ ਲਿਫਟਿੰਗ ਵਿਚ ਤੇਜ਼ੀ ਨਾ ਲਿਆਂਦੀ ਗਈ ਅਤੇ ਮੰਡੀਆਂ ਵਿੱਚ ਪਾਣੀ ਤੇ ਸਫਾਈ ਦੇ ਪ੍ਰਬੰਧ ਠੀਕ ਨਾ ਕੀਤੇ ਗਏ, ਤਾਂ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੇ ਹੱਕ ਵਿੱਚ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗਾ ¢ ਸਾਰਿਆਂ ਨੇ ਇੱਕਸੁਰ ਵਿਚ ਮੰਗ ਕੀਤੀ ਕਿ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਤੁਰੰਤ ਚੁੱਕਿਆ ਜਾਵੇ ਅਤੇ ਅਦਾਇਗੀ ਜਲਦ ਤੋਂ ਜਲਦ ਯਕੀਨੀ ਬਣਾਈ ਜਾਵੇ¢

ਪਿਛਲੀ ਖ਼ਬਰ ਪੰਜਾਬ ਦੇ ਲੋਕ ਚਾਹੁੰਦੇ ਹਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਅਤੇ ਬੀ ਜੇ ਪੀ ਦਾ ਸਮਝੌਤਾ ਹੋਵੇ-ਕੁਲਵਿੰਦਰ ਲਵਲੀ <b... ਅਗਲੀ ਖ਼ਬਰ ਸਰਕਾਰੀ ਮਿਡਲ ਸਕੂਲ ਮਠਿਆੜਾ ਦੇ ਅੱਠਵੀਂ ਜਮਾਤ 'ਚ ਅੱਵਲ ਆਉਣ ਵਾਲੇ ਬੱਚਿਆਂ ਨੂੰ ਪੰਚਾਇਤ ਵਲੋਂ ਕੀਤਾ ਸਨਮਾਨਿਤ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।