ਸਮਾਣਾ, 20 ਅਪ੍ਰੈਲ (ਸਾਹਿਬ ਸਿੰਘ)-ਆਵਾਜਾਈ ਪੁਲਿਸ ਸਮਾਣਾ ਨੇ ਆਵਾਜਾਈ ਦੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਵਾਹਨਾਂ 'ਤੇ ਕਾਰਵਾਈ ਕਰਦੇ ਹੋਏ ਉਨ੍ਹਾਂ ਦੇ ਚਾਲਾਨ ਕਰਕੇ ਭਾਰੀ ਜੁਰਮਾਨੇ ਕੀਤੇ | ਆਵਾਜਾਈ ਪੁਲਿਸ ਸਮਾਣਾ ਦੇ ਮੁਖੀ ਸਹਾਇਕ ਥਾਣੇਦਾਰ ਝਿਰਮਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਜਿਸ ਵਿਚ ਸਹਾਇਕ ਥਾਣੇਦਾਰ ਹਰਜੀਤ ਸਿੰਘ ਅਤੇ ਹੌਲਦਾਰ ਜਸਪਾਲ ਸਿੰਘ ਸ਼ਾਮਲ ਸਨ, ਨੇ ਸਖ਼ਤ ਨਾਕਾਬੰਦੀ ਕਰਕੇ ਦਿਨ ਸਮੇਂ ਚੱਲਣ ਵਾਲੀਆਂ ਭੁੰਗ ਦੀਆਂ ਟਰਾਲੀਆਂ ਅਤੇ ਟਰੱਕਾਂ ਦਾ ਚਾਲਾਨ ਕੀਤਾ | ਉਨ੍ਹਾਂ ਆਖਿਆ ਕਿ ਨਿਯਮਾਂ ਮੁਤਾਬਿਕ ਦਿਨ ਸਮੇਂ ਭੁੰਗ ਵਾਲੇ ਵਾਹਨ ਚਲਾਏ ਨਹੀਂ ਜਾ ਸਕਦੇ | ਉਨ੍ਹਾਂ ਦੱਸਿਆ ਕਿ ਆਵਾਜਾਈ ਨਿਯਮਾਂ ਦੀ ਪਾਲਣਾ ਜ਼ਰੂਰੀ ਹੈ | ਜ਼ਿਆਦਾਤਰ ਹਾਦਸੇ ਆਵਾਜਾਈ ਨਿਯਮਾਂ ਦੀ ਅਣਦੇਖੀ ਅਤੇ ਅਣਗਹਿਲੀ ਕਾਰਨ ਹੁੰਦੇ ਹਨ |