24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦੀ ਕਣਕ ਦੀ 2077 ਕਰੋੜ ਰੁਪਏ ਦੀ ਸੌ ਫੀਸਦੀ ਅਦਾਇਗੀ - ਡਾ. ਹਿਮਾਂਸ਼ੂ ਅਗਰਵਾਲ

ਅਜੀਤ ਡੈਸਕ 29-04-2026
ਪਟਿਆਲਾ 28 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸੰਭਾਵਿਤ ਮੀਂਹ ਤੇ ਝੱਖੜ ਦੇ ਮੱਦੇਨਜ਼ਰ ਜ਼ਿਲ੍ਹੇ ਦੀਆਂ ਮੰਡੀਆਂ 'ਚ ਕਣਕ ਦੀ ਸੰਭਾਲ ਬਾਰੇ ਪ੍ਰਬੰਧਾਂ ਦਾ ਜਾਇਜ਼ਾ ਲਿਆ¢ ਉਨ੍ਹਾਂ ਕਿਹਾ ਕਿ ਬਰਸਾਤ ਤੇ ਝੱਖੜ ਤੋਂ ਜਿਣਸ ਦੇ ਬਚਾਅ ਲਈ ਤਰਪਾਲਾਂ ਦੇ ਪ੍ਰਬੰਧ ਪੁਖ਼ਤਾ ਕੀਤੇ ਗਏ ਹਨ ਪ੍ਰੰਤੂ ਇਸ ਦੇ ਬਾਵਜੂਦ ਜਿੱਥੇ ਕਿਤੇ ਤਰਪਾਲਾਂ ਫਟੀਆਂ ਹੋਈਆਂ ਹੋਣ ਤੇ ਕੋਈ ਕਮੀ ਨਜ਼ਰ ਆ ਰਹੀ ਹੈ ਉੱਥੇ ਤੁਰੰਤ ਲੋੜੀਂਦੇ ਕਦਮ ਚੁੱਕਣ ਲਈ ਖਰੀਦ ਏਜੰਸੀਆਂ ਅਤੇ ਆੜਤੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ¢ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ¢ ਅੱਜ ਇੱਥੇ ਮੰਡੀਆਂ ਵਿਚ ਕਣਕ ਦੀ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਉਨ੍ਹਾਂ ਦੀ ਮੰਡੀਆਂ ਵਿਚੋਂ ਖ਼ਰੀਦ ਕੀਤੀ ਕਣਕ ਦੀ 2077 ਕਰੋੜ ਰੁਪਏ ਦੀ 100 ਫੀਸਦੀ ਅਦਾਇਗੀ ਕੀਤੀ ਜਾ ਚੁੱਕੀ ਹੈ¢ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚੋਂ ਇੱਕ ਦਿਨ 'ਚ 47 ਹਜਾਰ ਟਨ ਤੋਂ ਵੱਧ ਕਣਕ ਦੀ ਰਿਕਾਰਡ ਲਿਫਟਿੰਗ ਕਰਵਾਈ ਗਈ ਹੈ¢
ਖੁਰਾਕ ਅਤੇ ਸਿਵਲ ਸਪਲਾਈਜ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਬੈਠਕ ਤੋਂ ਬਾਅਦ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਆਮਦ ਨੇ ਤੇਜ਼ੀ ਫੜੀ ਹੋਈ ਹੈ ਅਤੇ ਮੰਡੀਆਂ ਵਿਚ ਕਣਕ ਦੀ ਖਰੀਦ ਵੀ ਉਸੇ ਹਿਸਾਬ ਨਾਲ ਕੀਤੀ ਜਾ ਰਹੀ ਹੈ ਜਦਕਿ ਲਿਫਟਿੰਗ ਵਿਚ ਵੀ ਤੇਜ਼ੀ ਲਿਆਂਦੀ ਗਈ ਹੈ¢ ਉਨ੍ਹਾਂ ਦੱਸਿਆ ਕਿ ਕਣਕ ਦੀ ਖਰੀਦ ਦੇ ਨਾਲ ਹੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿਚ ਜਮ੍ਹਾਂ ਕਰਵਾਈ ਜਾ ਰਹੀ ਹੈ ਅਤੇ ਹੁਣ ਤੱਕ 100 ਫ਼ੀਸਦੀ ਅਦਾਇਗੀ ਨਾਲੋ ਨਾਲ ਯਕੀਨੀ ਬਣਾਈ ਗਈ ਹੈ¢ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਮੰਡੀਆਂ ਵਿਚ ਹੁਣ ਤਕ ਕੁੱਲ 8 ਲੱਖ 35 ਹਜ਼ਾਰ 183 ਮੀਟਿ੍ਕ ਟਨ ਕਣਕ ਦੀ ਕੁਲ ਆਮਦ ਹੋਈ ਹੈ ਜਿਸ ਵਿੱਚੋਂ 830951 ਮੀਟਿ੍ਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ¢
ਪਿਛਲੀ ਖ਼ਬਰ ਕਾਨੂੰਨ ਦੇ ਬਾਵਜੂਦ ਸ਼ਹਿਰ 'ਚ ਤੰਬਾਕੂ ਮੁਕਤ ਨਹੀਂ ਹੋਈਆਂ ਤੰਬਾਕੂ ਯੁਕਤ ਬਣੀਆਂ ਜਨਤਕ ਥਾਵਾਂ ਅਗਲੀ ਖ਼ਬਰ ਚੰਡੀਗੜ੍ਹ ਯੂਨੀਵਰਸਿਟੀ ਵਲੋਂ ਸੀ.ਯੂ.ਸੀ.ਈ.ਟੀ. 2026 ਰਾਹੀਂ 250 ਕਰੋੜ ਰੁਪਏ ਦੇ ਸਕਾਲਰਸ਼ਿਪ ਪ੍ਰੋਗਰਾਮ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।