24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਵਿਧਾਇਕ ਜੌੜਾਮਾਜਰਾ ਨੇ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਬੱਸ ਕੀਤੀ ਰਵਾਨਾ

ਅਜੀਤ ਡੈਸਕ 29-04-2026
ਸਮਾਣਾ, 28 ਅਪ੍ਰੈਲ (ਸਾਹਿਬ ਸਿੰਘ)-ਮੱੁਖ ਮੰਤਰੀ ਤੀਰਥ ਯਾਤਰਾ ਸਕੀਮ ਅਧੀਨ ਅੱਜ ਹਲਕਾ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੀ ਰਹਿਨੁਮਾਈ ਹੇਠ ਸਮਾਣਾ ਸ਼ਹਿਰ ਤੋਂ ਸੰਗਤ ਦਾ ਇਕ ਵੱਡਾ ਜਥਾ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ | ਸੰਗਤ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਲੋਕਾਂ ਨੇ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਇਸ ਸਕੀਮ ਦੀ ਪ੍ਰਸੰਸਾ ਕੀਤੀ | ਬੱਸ ਰਵਾਨਗੀ ਸਮੇਂ ਵਿਧਾਇਕ ਜੌੜਾ ਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ, ਤਾਂ ਜੋ ਉਹ ਆਪਣੀ ਆਤਮਿਕ ਸ਼ਾਂਤੀ ਪ੍ਰਾਪਤ ਕਰ ਸਕਣ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਦੇਵ ਸਿੰਘ ਟਿਵਾਣਾ ਅਤੇ ਰਮਨਦੀਪ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪਿੰਡ ਜੰਡੋਲੀ ਤੋਂ ਬੱਸ ਰਵਾਨਾ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨੇ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਬਣਾ ਕੇ ਲੋਕਾਂ ਦਾ ਦਿਲ ਜਿੱਤਿਆ - ਜੱਸੀ ਸੋਹੀਆਂ ਵਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।