15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਸਰਕਾਰੀ ਸਕੂਲ ਦੰਦਰਾਲਾ ਢੀਂਡਸਾ 'ਚ ਬਿਜ਼ਨੈੱਸ ਬਲਾਸਟਰ ਪ੍ਰੋਗਰਾਮ ਕਰਵਾਇਆ

ਅਜੀਤ ਡੈਸਕ 30-04-2026
ਭਾਦਸੋਂ, 29 ਅਪ੍ਰੈਲ (ਪ੍ਰਦੀਪ ਦੰਦਰਾਲਾ)-ਸਿੱਖਿਆ ਦਾ ਉਦੇਸ਼ ਵਿਦਿਆਰਥੀਆਂ ਨੂੰ ਕੇਵਲ ਕਿਤਾਬੀ ਗਿਆਨ ਦੇਣਾ ਹੀ ਨਹੀਂ ਹੈ ਸਗੋਂ ਵਿਦਿਆਰਥੀਆਂ ਨੂੰ ਆਤਮ ਨਿਰਭਰ ਬਣਾਉਣਾ ਵੀ ਹੈ | ਇਸੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਬਿਜ਼ਨਸ ਬਲਾਸਟਰ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ | ਇਸ ਪ੍ਰੋਗਰਾਮ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੰਦਰਾਲਾ ਢੀਂਡਸਾ ਵਿਖੇ ਬਾਰ੍ਹਵੀਂ ਜਮਾਤ ਦੀਆਂ ਨੌਂ ਟੀਮਾਂ ਵਲੋਂ ਆਪਣੇ ਹੱਥੀ ਤਿਆਰ ਕੀਤੇ ਉਤਪਾਦਾਂ ਦੇ ਸਟਾਲ ਲਗਾਏ ਗਏ | ਜਿਸ ਵਿਚ ਵਿਦਿਆਰਥੀਆਂ ਵਲੋਂ ਖਾਣ ਪੀਣ ਵਾਲੀਆਂ ਚੀਜ਼ਾਂ, ਆਰਗੈਨਿਕ ਸਾਬਣ, ਲੱਕੜ ਦੇ ਆਲ੍ਹਣੇ ਅਤੇ ਹੋਰ ਅਨੇਕਾਂ ਤਰ੍ਹਾਂ ਦਾ ਸਮਾਨ ਹੱਥੀ ਤਿਆਰ ਕਰਕੇ ਪੇਸ਼ ਕੀਤਾ ਗਿਆ | ਇਸ ਨਾਲ ਵਿਦਿਆਰਥੀਆਂ ਨੂੰ ਬਿਜ਼ਨਸ ਦੇ ਗੁਰ ਸਿਖਾਏ ਗਏ ਜਿਵੇਂ ਸਮਾਨ ਦਾ ਉਤਪਾਦਨ, ਮਾਰਕੀਟਿੰਗ ਅਤੇ ਪ੍ਰੋਫਿਟ ਆਦਿ ਕਿਵੇਂ ਕਰਨਾ ਹੈ | ਇਸ ਦਾ ਨਿਰੀਖਣ ਕਾਰਨ ਲਈ ਰਾਜਿੰਦਰ ਸਿੰਘ ਖਹਿਰਾ ਬਲਾਕ ਨੋਡਲ ਅਫ਼ਸਰ ਤੇ ਯਾਦਵਿੰਦਰ ਸਿੰਘ ਨੇ ਵਿਜ਼ਟ ਕੀਤੀ | ਇਸ ਤੋਂ ਇਲਾਵਾ ਪਿੰਡ ਦੇ ਸਰਪੰਚ ਸੰਦੀਪ ਸਿੰਘ ਅਤੇ ਪੰਚਾਇਤ ਮੈਂਬਰ, ਐੱਸ.ਐਮ.ਸੀ. ਕਮੇਟੀ ਦੇ ਚੇਅਰਮੈਨ ਜਸਪ੍ਰੀਤ ਸਿੰਘ ਅਤੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ | ਸਕੂਲ ਇੰਚਾਰਜ ਦਲਜੀਤ ਕੌਰ ਵਲੋਂ ਆਏ ਹੋਏ ਮਹਿਮਾਨਾਂ ਦਾ ਸਵਾਗਤ ਅਤੇ ਧੰਨਵਾਦ ਕੀਤਾ | ਇਸ ਤੋਂ ਇਲਾਵਾ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਸਟਾਲਾਂ ਲਈ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਵੀ ਕੀਤੀ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਵੀ ਮੌਜੂਦ ਸੀ |
ਪਿਛਲੀ ਖ਼ਬਰ ਅਕਾਲੀ ਦਲ ਪੁਨਰ ਸੁਰਜੀਤ ਦੀ ਹਾਈ ਕਮਾਨ ਵਲੋਂ ਲਾਈ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗੇ ਬਰਾਸ-ਡਰੋਲੀ ਅਗਲੀ ਖ਼ਬਰ ਨਾਭਾ 'ਚ ਕਾਂਗਰਸ ਤੇ 'ਆਪ' ਨੂੰ ਲੱਗਿਆ ਝਟਕਾ, ਕਾਂਗਰਸ ਦਾ ਸਾਬਕਾ ਨਗਰ ਕੌਂਸਲ ਪ੍ਰਧਾਨ ਅਤੇ ਕਈ 'ਆਪ' ਪਾਰਟੀ ਦੇ ਵਰਕਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।