ਪਾਤੜਾਂ, 29 ਅਪ੍ਰੈਲ (ਜਗਦੀਸ਼ ਸਿੰਘ ਕੰਬੋਜ਼)-ਅਕਾਲੀ ਦਲ ਸੁਧਾਰ ਲਹਿਰ ਵਲੋਂ ਬੀਤੇ ਦਿਨ ਪਾਰਟੀ 'ਚ ਸੂਬਾ ਪੱਧਰ 'ਤੇ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ | ਜਿਨ੍ਹਾਂ ਵਿਚ ਹਲਕੇ ਸ਼ੁਤਰਾਣਾ 'ਚ ਬਹੁਤ ਸਾਰੇ ਆਗੂਆਂ ਨੂੰ ਸੂਬਾ ਪੱਧਰ 'ਤੇ ਅਹੁਦੇਦਾਰ ਨਿਯੁਕਤ ਕੀਤਾ ਗਿਆ ਹੈ | ਜਿਨ੍ਹਾਂ 'ਚੋਂ ਪੰਜਾਬ ਦੇ ਮੀਤ ਪ੍ਰਧਾਨ ਨਿਯੁਕਤ ਕੀਤੇ ਗਏ ਸੁਖਵਿੰਦਰ ਸਿੰਘ ਬਰਾਸ ਅਤੇ ਗੁਰਦੀਪ ਸਿੰਘ ਡਰੌਲੀ ਨੇ ਇਸ ਨਿਯੁਕਤੀ ਲਈ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਪਾਰਟੀ ਦੇ ਹਲਕਾ ਸ਼ੁਤਰਾਣਾ ਦੇ ਮੁੱਖ ਸੇਵਾਦਾਰ ਕਰਨ ਸਿੰਘ ਦਾ ਧੰਨਵਾਦ ਕੀਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਭਲੇ ਲਈ ਕੰਮ ਕਰਨ ਵਾਲੇ ਆਗੂਆਂ ਵਲੋਂ ਬਣਾਏ ਗਏ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਬਹੁਤ ਸਾਰੇ ਆਗੂਆਂ ਅਤੇ ਵਰਕਰਾਂ ਨੇ ਸੰਘਰਸ਼ਾਂ ਲੜਦਿਆਂ ਸ਼ਹੀਦੀਆਂ ਪ੍ਰਾਪਤ ਕੀਤੀਆਂ ਅਤੇ ਜੇਲ੍ਹਾਂ ਵਿਚ ਤਸੀਹੇ ਕੱਟੇ ਸਨ ਪਰ ਅਤੇ ਲੰਮੇ ਸੰਘਰਸ਼ਾਂ ਮਗਰੋਂ ਹੀ ਅਕਾਲੀ ਦਲ ਸੱਤਾ ਵਿਚ ਆਇਆ ਸੀ | ਇਸ ਦੌਰਾਨ ਅਕਾਲੀ ਦਲ ਵਿਚ ਉਹ ਲੋਕ ਕਾਬਜ਼ ਹੋ ਗਏ ਸਨ ਜਿਨ੍ਹਾਂ ਨੇ ਕਦੇ ਇਕ ਵੀ ਦਿਨ ਪਾਰਟੀ ਵਿਚ ਕੰਮ ਨਹੀਂ ਕੀਤਾ ਅਤੇ ਬਿਨਾਂ ਕਿਸੇ ਕੁਰਬਾਨੀ ਦੇ ਪੀੜ੍ਹੀ ਦਰ ਪੀੜ੍ਹੀ ਇਨ੍ਹਾਂ ਲੋਕਾਂ ਵਲੋਂ ਆਪਣਾ ਕਬਜਾ ਅਕਾਲੀ ਦਲ 'ਤੇ ਜਮਾ ਲੈਣ ਕਾਰਨ ਜਿੱਥੇ ਆਮ ਵਰਕਰ ਅਕਾਲੀ ਦਲ ਨੂੰ ਅਲਵਿਦਾ ਕਹਿਕੇ ਘਰ ਬੈਠ ਗਏ ਸਨ | ਉੱਥੇ ਹੀ ਪੰਜਾਬ ਦੇ ਲੋਕਾਂ ਵਲੋਂ ਵੀ ਅਕਾਲੀ ਦਲ ਤੋਂ ਕਿਨਾਰਾ ਕਰ ਲਏ ਜਾਣ ਕਾਰਨ ਅਕਾਲੀ ਦਲ ਨੂੰ ਲਗਾਤਾਰ ਚੋਣਾਂ ਵਿਚ ਨਮੋਸ਼ੀ ਭਰੀ ਹਾਰ ਦਾ ਮੂੰਹ ਦੇਖਣਾ ਪਿਆ | ਇਸ ਲਈ ਪਹਿਲਾਂ ਵਾਲੇ ਅਕਾਲੀ ਦਲ ਨੂੰ ਹੋਂਦ ਵਿਚ ਲਿਆਉਣ ਲਈ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਬਣਾਏ ਗਏ ਅਕਾਲੀ ਦਲ ਪੁਨਰ ਸੁਰਜੀਤ ਵਿਚ ਉਨ੍ਹਾਂ ਆਗੂਆਂ ਨੂੰ ਹੀ ਪਾਰਟੀ 'ਚ ਅਹੁਦੇਦਾਰੀਆਂ ਦੇ ਰਿਹਾ ਹੈ | ਜਿਨ੍ਹਾਂ ਨੇ ਪੰਜਾਬ ਦੇ ਭਲੇ ਲਈ ਸੰਘਰਸ਼ ਲੜੇ ਹਨ | ਇਸ ਤਰ੍ਹਾਂ ਹੀ ਸਾਨੂੰ ਵੀ ਪੰਜਾਬ ਦੇ ਮੀਤ ਪ੍ਰਧਾਨ ਬਣਾ ਕੇ ਜੋ ਮਾਣ ਦਿੱਤਾ ਹੈ ਉਸ ਲਈ ਅਸੀਂ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਹਲਕਾ ਸ਼ੁਤਰਾਣਾ ਦੇ ਮੁੱਖ ਸੇਵਾਦਾਰ ਕਰਨ ਦਾ ਧੰਨਵਾਦ ਕਰਦਾਂ ਹੈ ਅਤੇ ਯਕੀਨ ਦਿਵਾਉਦਾਂ ਹਾਂ ਕਿ ਅਸੀ ਅਤੇ ਸਾਡੇ ਪਰਿਵਾਰ ਪਾਰਟੀ ਵਲੋਂ ਲਾਈ ਗਈ ਹਰ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ |