15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਜਨਤਕ ਮਸਲੇ ਹੱਲ ਕਰਨਾ ਮੇਰਾ ਮੁੱਖ ਨਿਸ਼ਾਨਾ - ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ

ਅਜੀਤ ਡੈਸਕ 30-04-2026
ਭੁੱਨਰਹੇੜੀ, 29 ਅਪ੍ਰੈਲ (ਧਨਵੰਤ ਸਿੰਘ)-ਹਲਕਾ ਸਨੌਰ ਦੀ ਸਿਆਸਤ ਵਿਚ ਇਸ ਵੇਲੇ ਵੱਡਾ ਹਲਚਲ ਵਾਲਾ ਮਾਹੌਲ ਬਣਦਾ ਨਜ਼ਰ ਆ ਰਿਹਾ ਹੈ | ਉੱਘੇ ਸਮਾਜ ਸੇਵਕ, ਵੱਡੇ ਕਾਰੋਬਾਰੀ ਬਲਜਿੰਦਰ ਸਿੰਘ ਢਿੱਲੋਂ ਨੇ ਹਲਕੇ ਅੰਦਰ ਆਪਣੀਆਂ ਸਰਗਰਮੀਆਂ ਵਧਾ ਦਿੱਤੀਆਂ ਹਨ | ਇਸ ਹਲਕੇ ਤੋਂ ਬਲਜਿੰਦਰ ਸਿੰਘ ਢਿੱਲੋਂ ਇਕ ਮਜ਼ਬੂਤ ਦਾਅਵੇਦਾਰ ਹਨ | ਰਾਜਨੀਤਕ ਆਗੂਆਂ ਵਲੋਂ ਤੇਜ਼ ਕੀਤੀਆਂ ਗਈਆਂ ਸਰਗਰਮੀਆਂ ਨਾਲ ਹੁਣ ਹਲਕੇ ਦੀ ਸਿਆਸਤ ਵਿਚ ਨਵੇਂ ਸਮੀਕਰਨ ਵੱਲ ਵਧਣ ਲੱਗਾ ਹੈ | ਆਮ ਆਦਮੀ ਪਾਰਟੀ ਹਲਕਾ ਸਨੌਰ ਤੋਂ ਮਜ਼ਬੂਤ ਦਾਅਵੇਦਾਰ ਮੰਨੇ ਜਾਂਦੇ ਪੰਜਾਬ ਐਗਰੋ ਦੇ ਚੇਅਰਮੈਨ ਢਿੱਲੋਂ ਵਲੋਂ ਪਿਛਲੇ ਕੁੱਝ ਸਮੇਂ ਤੋਂ ਜ਼ਮੀਨੀ ਪੱਧਰ 'ਤੇ ਆਪਣੀ ਪਕੜ ਮਜ਼ਬੂਤ ਕਰਨ ਲਈ ਸਰਗਰਮੀਆਂ ਚਲ ਰਹੀਆਂ ਹਨ | ਉਨ੍ਹਾਂ ਵਲੋਂ ਵਰਕਰਾਂ ਨਾਲ ਰਾਬਤਾ, ਵਲੰਟੀਅਰਾਂ ਨਾਲ ਤਾਲਮੇਲ ਅਤੇ ਆਗੂਆਂ ਨਾਲ ਮੀਟਿੰਗਾਂ ਅਤੇ ਲੋਕ ਮੁੱਦਿਆਂ ਨੂੰ ਨੇੜੇ ਤੋਂ ਸਮਝਣ ਦੀ ਕੋਸ਼ਿਸ਼ ਰਣਨੀਤੀ ਦਾ ਹਿੱਸਾ ਮੰਨਿਆ ਜਾਂਦਾ ਹੈ | ਇਸੇ ਤਹਿਤ ਢਿੱਲੋਂ ਵਲੋਂ ਭੁੱਨਰਹੇੜੀ ਵਿਖੇ ਬੀ.ਡੀ.ਪੀ.ਓ. ਦਫ਼ਤਰ ਦਾ ਦੌਰਾ ਕੀਤਾ ਗਿਆ, ਜਿਸ ਨੂੰ ਲੋਕ ਸਿਆਸੀ ਤੌਰ 'ਤੇ ਕਾਫ਼ੀ ਅਹਿਮ ਮੰਨ ਰਹੇ ਹਨ | ਇਸ ਮੌਕੇ ਉਨ੍ਹਾਂ ਨੇ ਪੰਚਾਇਤ ਸੰਮਤੀ ਭੁੱਨਰਹੇੜੀ ਦੇ ਚੇਅਰਮੈਨ ਚਰਨਜੀਤ ਸਿੰਘ ਨਾਲ ਮੁਲਾਕਾਤ ਕੀਤੀ | ਇਸ ਤੋਂ ਇਲਾਵਾ ਬੀ.ਡੀ.ਪੀ.ਓ. ਸੰਦੀਪ ਸਿੰਘ ਨਾਲ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕਰਦਿਆਂ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਅਤੇ ਹਲਕੇ ਵਿਚ ਉਨ੍ਹਾਂ ਦੀ ਕਾਰਗੁਜ਼ਾਰੀ 'ਤੇ ਚਰਚਾ ਕੀਤੀ ਗਈ | ਇਸ ਦੌਰੇ ਨੂੰ ਢਿੱਲੋਂ ਵਲੋਂ ਜ਼ਮੀਨੀ ਹਕੀਕਤਾਂ ਨੂੰ ਸਮਝਣ ਅਤੇ ਆਪਣੀ ਸਿਆਸੀ ਪਕੜ ਹੋਰ ਮਜ਼ਬੂਤ ਕਰਨ ਵੱਲ ਵੱਡੇ ਕਦਮ ਵਜੋਂ ਦੇਖਿਆ ਜਾ ਰਿਹਾ ਹੈ | ਪੱਤਰਕਾਰਾਂ ਨੂੰ ਢਿੱਲੋਂ ਨੇ ਸਿਆਸਤ ਨੂੰ ''ਸੇਵਾ ਦਾ ਸਾਧਨ'' ਕਰਾਰ ਦਿੰਦਿਆਂ ਕਿਹਾ ਕਿ ਉਹ ਹਲਕੇ ਦੇ ਆਮ ਲੋਕਾਂ ਦੀ ਆਵਾਜ਼ ਨੂੰ ਵਿਧਾਨ ਸਭਾ ਤੱਕ ਪਹੁੰਚਾਉਣ ਲਈ ਮੈਦਾਨ ਵਿਚ ਉੱਤਰਨਾ ਚਾਹੁੰਦੇ ਹਨ | ਉਨ੍ਹਾਂ ਨੇ ਦੱਸਿਆ ਕਿ ਲੰਬੇ ਸਮੇਂ ਤੋਂ ਸਮਾਜਿਕ ਸੇਵਾ ਨਾਲ ਜੁੜੇ ਹੋਣ ਕਰਕੇ ਉਹ ਹਰ ਵਰਗ ਦੇ ਦੁੱਖ-ਦਰਦ ਨਾਲ ਵਾਕਫ਼ ਹਨ | ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਵਲੋਂ ਉਨ੍ਹਾਂ ਨੂੰ ਜ਼ਿੰਮੇਵਾਰੀ ਮਿਲਦੀ ਹੈ ਤਾਂ ਉਹ ਹਲਕੇ ਦੀ ਜ਼ਿੰਮੇਵਾਰੀ ਬਾਖ਼ੂਬੀ ਨਾਲ ਨਿਭਾਉਣ ਨੂੰ ਤਿਆਰ ਹਨ | ਢਿੱਲੋਂ ਨੇ ਹਲਕੇ ਦੇ ਮੁੱਖ ਮੁੱਦਿਆਂ ਨੂੰ ਉਜਾਗਰ ਕਰਦਿਆਂ ਕਿਹਾ ਕਿ ਸਨੌਰ ਵਿਚ ਬੁਨਿਆਦੀ ਸਹੂਲਤਾਂ ਦੀ ਘਾਟ, ਨੌਜਵਾਨਾਂ ਲਈ ਰੋਜ਼ਗਾਰ ਦੀ ਕਮੀ, ਕਿਸਾਨੀ ਸੰਕਟ ਅਤੇ ਅਧੂਰੇ ਵਿਕਾਸ ਦੇ ਕੰਮ ਅਜੇ ਵੀ ਵੱਡੀਆਂ ਚੁਨੌਤੀਆਂ ਦਾ ਯੋਗ ਹੱਲ ਕਰਵਾਉਣ ਦੀ ਇੱਛਾ ਰੱਖਦੇ ਹਨ |
ਪਿਛਲੀ ਖ਼ਬਰ ਬਿਜਲੀ ਕੱਟਾਂ ਦੇ ਰੋਸ ਵਜੋਂ ਅਕਾਲੀ ਦਲ ਦਾ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਧਰਨਾ ਅੱਜ ਅਗਲੀ ਖ਼ਬਰ ਘੱਗਰ ਕੰਢੇ ਮਾਈਨਿੰਗ ਮਾਫ਼ੀਆ ਦਾ ਕਹਿਰ, ਪ੍ਰਸ਼ਾਸਨ ਮੌਨ-ਸ਼ੈਰੀ ਰਿਆੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।