15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਬਿਜਲੀ ਕੱਟਾਂ ਦੇ ਰੋਸ ਵਜੋਂ ਅਕਾਲੀ ਦਲ ਦਾ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਧਰਨਾ ਅੱਜ

ਅਮਿਤ ਸਿੰਘ ਰਾਠੀ, ਜਸਪਾਲ ਸਿੰਘ ਬਿੱਟੂ ਚੱਠਾ, ਅਮਰਿੰਦਰ ਸਿੰਘ ਬਜਾਜ <br/> 30-04-2026
ਪਟਿਆਲਾ, 29 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਅਮਿਤ ਸਿੰਘ ਰਾਠੀ ਨੇ ਦੱਸਿਆ ਕਿ ਬਿਜਲੀ ਕੱਟਾਂ ਦੇ ਰੋਸ ਵਜੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ 'ਤੇ ਸ਼੍ਰੋਮਣੀ ਅਕਾਲੀ ਦਲ ਪਟਿਆਲਾ ਸ਼ਹਿਰੀ ਅਤੇ ਦਿਹਾਤੀ ਹਲਕਿਆਂ ਦੇ ਆਗੂਆਂ ਤੇ ਕਾਰਕੁਨਾਂ ਵਲੋਂ ਲਗਾਤਾਰ ਲੱਗ ਰਹੇ ਬਿਜਲੀ ਕੱਟਾਂ ਦੇ ਵਿਰੋਧ ਵਿਚ ਡਿਪਟੀ ਕਮਿਸ਼ਨਰ ਪਟਿਆਲਾ ਦੇ ਦਫ਼ਤਰ ਦੇ ਬਾਹਰ 30 ਅਪ੍ਰੈਲ ਦਿਨ ਵੀਰਵਾਰ ਸਵੇਰੇ 10 ਵਜੇ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਪੰਜਾਬ ਨੂੰ ਬਿਜਲੀ ਸਰਪਲੱਸ ਸੂਬਾ ਬਣਾ ਦਿੱਤਾ ਗਿਆ ਸੀ ਪਰ ਪਹਿਲਾਂ ਕਾਂਗਰਸ ਨੇ ਅਤੇ ਹੁਣ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੇ ਫਿਰ ਤੋਂ ਪੰਜਾਬ ਨੂੰ ਕੰਗਾਲੀ ਦੇ ਕੰਢੇ 'ਤੇ ਲਿਆ ਕੇ ਖੜ੍ਹਾ ਕਰ ਦਿੱਤਾ ਹੈ | ਜਿੱਥੇ ਲੋਕਾਂ ਨੂੰ ਸਿਹਤ ਅਤੇ ਸਿੱਖਿਆ ਵਰਗੀਆਂ ਮੁੱਢਲੀਆਂ ਸਹੂਲਤਾਂ ਦੇ ਨਾਲ ਨਾਲ ਚੜ੍ਹਦੀ ਗਰਮੀ ਹੀ ਲੰਬੇ ਕੱਟਾਂ ਤੋਂ ਪਰੇਸ਼ਾਨ ਹੋਣਾ ਪੈ ਰਿਹਾ ਹੈ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਿਰਫ ਗੱਲਾਂ ਕਰਨ ਵਿਚ ਵਿਸ਼ਵਾਸ ਰੱਖਦੀ ਹੈ | ਆਮ ਲੋਕਾਂ ਨੂੰ ਕੀ ਪਰੇਸ਼ਾਨੀ ਹੈ ਇਸ ਨੂੰ ਲੈ ਕੇ ਪਾਰਟੀ ਵਲੋਂ ਕੋਈ ਪਰਵਾਹ ਨਹੀਂ ਕੀਤੀ ਜਾ ਰਹੀ | ਇਸੇ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਆਮ ਆਦਮੀ ਪਾਰਟੀ ਨੂੰ ਜਗਾਉਣ ਲਈ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਉਨ੍ਹਾਂ ਦੱਸਿਆ ਕਿ ਇਸ ਰੋਸ ਪ੍ਰਦਰਸ਼ਨ ਵਿਚ ਪਟਿਆਲਾ ਸ਼ਹਿਰੀ ਅਤੇ ਪਟਿਆਲਾ ਦਿਹਾਤੀ ਹਲਕੇ ਦੇ ਸਮੁੱਚੇ ਆਗੂ ਤੇ ਕਾਰਕੁਨ ਸ਼ਾਮਿਲ ਹੋ ਰਹੇ ਹਨ | ਇਸ ਮੌਕੇ ਪਟਿਆਲਾ ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਅਤੇ ਪਟਿਆਲਾ ਸ਼ਹਿਰੀ ਹਲਕੇ ਦੇ ਪ੍ਰਧਾਨ ਅਮਰਿੰਦਰ ਸਿੰਘ ਬਜਾਜ ਨੇ ਕਿਹਾ ਕਿ ਗਰਮੀ ਦੀ ਸ਼ੁਰੂਆਤ ਵਿਚ ਹੀ ਬਿਜਲੀ ਦਾ ਇਹ ਹਾਲ ਹੈ ਤਾਂ ਅੱਗੇ ਤਾਂ ਰੱਬ ਹੀ ਰਾਖਾ ਹੋਵੇਗਾ ਕਿਉਂਕਿ ਜੂਨ 'ਚ ਝੋਨੇ ਦਾ ਸੀਜ਼ਨ ਵੀ ਸ਼ੁਰੂ ਹੋ ਜਾਣਾ ਹੈ ਤਾਂ ਉਦੋਂ ਪੰਜਾਬ ਸਰਕਾਰ ਕਿਸ ਤਰਾਂ ਲੋਕਾਂ ਤੱਕ ਬਿਜਲੀ ਪਹੁੰਚਦੀ ਕਰੇਗੀ | ਸ਼੍ਰੋਮਣੀ ਅਕਾਲੀ ਦਲ ਪਟਿਆਲਾ ਦਾ ਦਿਹਾਤੀ ਦੇ ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਵੇਰ ਤੋਂ ਲੈ ਕੇ ਸ਼ਾਮ ਤੱਕ ਸੋਸ਼ਲ ਮੀਡੀਆ 'ਤੇ ਬੋਲਣ ਦੀ ਬਜਾਏ ਅਤੇ ਸਿਰਫ ਇਸ਼ਤਿਹਾਰਬਾਜੀ ਕਰਨ ਤੋਂ ਬਜਾਏ ਉਨ੍ਹਾਂ ਕੋਲ ਕੋਈ ਕੰਮ ਨਹੀਂ ਹੈ | ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਕਰਨਵੀਰ ਸਿੰਘ ਸਾਹਨੀ ਨੇ ਕਿਹਾ ਕਿ ਰੋਸ ਧਰਨੇ 'ਚ ਵੱਡੀ ਸੰਖਿਆ ਵਿਚ ਨੌਜਵਾਨ ਵੀ ਪਹੁੰਚ ਕੇ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਨਗੇ |
ਪਿਛਲੀ ਖ਼ਬਰ ਵਿਕਾਸ ਸ਼ਰਮਾ ਅਮਰਗੜ੍ਹ ਨਗਰ ਕੌਂਸਲ ਚੋਣਾਂ ਲਈ ਭਾਜਪਾ ਇੰਚਾਰਜ ਨਿਯੁਕਤ ਅਗਲੀ ਖ਼ਬਰ ਜਨਤਕ ਮਸਲੇ ਹੱਲ ਕਰਨਾ ਮੇਰਾ ਮੁੱਖ ਨਿਸ਼ਾਨਾ - ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।