15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਵਿਕਾਸ ਸ਼ਰਮਾ ਅਮਰਗੜ੍ਹ ਨਗਰ ਕੌਂਸਲ ਚੋਣਾਂ ਲਈ ਭਾਜਪਾ ਇੰਚਾਰਜ ਨਿਯੁਕਤ

ਹਲਕਾ ਇੰਚਾਰਜ ਹੀਰਾ ਸਿੰਘ ਅਮਰਗੜ੍ਹ ਆਪਣੇ ਸਾਥੀਆਂ ਸਮੇਤ ਵਿਕਾਸ ਸ਼ਰਮਾ ਵਿੱਕੀ ਨੂੰ ਸਨਮਾਨਿਤ ਕਰਦੇ ਹੋਏ | ਅਜੀਤ ਤਸਵੀਰ <br/> 30-04-2026
ਘਨੌਰ, 29 ਅਪ੍ਰੈਲ (ਸਰਦਾਰਾ ਸਿੰਘ ਲਾਛੜੂ)-ਭਾਰਤੀ ਜਨਤਾ ਪਾਰਟੀ ਨੇ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਹਲਕਾ ਘਨੌਰ ਦੇ ਇੰਚਾਰਜ ਤੇ ਪਾਰਟੀ ਦੇ ਸੀਨੀਅਰ ਆਗੂ ਵਿਕਾਸ ਸ਼ਰਮਾ ਘਨੌਰ ਨੂੰ ਅਮਰਗੜ੍ਹ ਨਗਰ ਕੌਂਸਲ ਦਾ ਇੰਚਾਰਜ ਨਿਯੁਕਤ ਕੀਤਾ ਹੈ | ਪਾਰਟੀ ਹਾਈਕਮਾਨ ਵਲੋਂ ਵਿਕਾਸ ਸ਼ਰਮਾ ਨੂੰ ਇਹ ਅਹਿਮ ਜ਼ਿੰਮੇਵਾਰੀ ਉਨ੍ਹਾਂ ਦੇ ਸੰਗਠਨਾਤਮਕ ਲੰਬੇ ਤਜਰਬੇ ਨੂੰ ਦੇਖਦੇ ਹੋਏ ਸੌਂਪੀ ਗਈ ਹੈ | ਇਸ ਨਿਯੁਕਤੀ ਲਈ ਵਿਕਾਸ ਸ਼ਰਮਾ ਨੇ ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ, ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਸੰਗਠਨ ਮਹਾਮੰਤਰੀ ਪੰਜਾਬ ਮੰਤਰੀ ਸ੍ਰੀ ਨਿਵਾਸਲੂ ਅਤੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਸਮੇਤ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕੀਤਾ | ਵਿਕਾਸ ਸ਼ਰਮਾ ਨੇ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਅਮਰਗੜ੍ਹ 'ਚ ਭਾਜਪਾ ਦਾ ਝੰਡਾ ਬੁਲੰਦ ਕਰਨ ਲਈ ਜ਼ਮੀਨੀ ਪੱਧਰ 'ਤੇ ਕੰਮ ਕੀਤਾ ਜਾਵੇਗਾ ਤੇ ਹਰ ਵਾਰਡ 'ਚ ਸੰਗਠਨ ਨੂੰ ਮਜ਼ਬੂਤ ਕੀਤਾ ਜਾਵੇਗਾ | ਇਸ ਮੌਕੇ ਮਲੇਰਕੋਟਲਾ ਦੇ ਜ਼ਿਲ੍ਹਾ ਪ੍ਰਧਾਨ ਜਗਤ ਕਥੂਰੀਆ ਅਤੇ ਹਲਕਾ ਇੰਚਾਰਜ ਅਮਰਗੜ੍ਹ ਹੀਰਾ ਸਿੰਘ ਵਲੋਂ ਵਿਕਾਸ ਸ਼ਰਮਾ ਨੂੰ ਸਨਮਾਨਿਤ ਕੀਤਾ ਗਿਆ | ਭਾਜਪਾ ਪੰਜਾਬ ਦੇ ਜਨਰਲ ਸਕੱਤਰ ਅਨਿਲ ਸਰੀਨ ਨੇ ਕਿਹਾ ਕਿ ਵਿਕਾਸ ਸ਼ਰਮਾ ਦੀ ਅਗਵਾਈ ਹੇਠ ਅਮਰਗੜ੍ਹ 'ਚ ਸੰਗਠਨ ਨੂੰ ਨਵੀਂ ਮਜ਼ਬੂਤੀ ਮਿਲੇਗੀ ਅਤੇ ਨਗਰ ਕੌਂਸਲ ਚੋਣਾਂ ਦੇ ਨਤੀਜੇ ਪਾਰਟੀ ਲਈ ਸਕਾਰਾਤਮਿਕ ਰਹਿਣਗੇ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਸ਼ੁਤਰਾਣਾ ਦੇ ਇੰਚਾਰਜ ਬਾਬੂ ਕਬੀਰ ਦਾਸ ਦੀ ਅਗਵਾਈ ਹੇਠ ਐਸ.ਡੀ.ਐਮ. ਦਫ਼ਤਰ ਪਾਤੜਾਂ ਦੇ... ਅਗਲੀ ਖ਼ਬਰ ਬਿਜਲੀ ਕੱਟਾਂ ਦੇ ਰੋਸ ਵਜੋਂ ਅਕਾਲੀ ਦਲ ਦਾ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਧਰਨਾ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।