15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਸ਼ੁਤਰਾਣਾ ਦੇ ਇੰਚਾਰਜ ਬਾਬੂ ਕਬੀਰ ਦਾਸ ਦੀ ਅਗਵਾਈ ਹੇਠ ਐਸ.ਡੀ.ਐਮ. ਦਫ਼ਤਰ ਪਾਤੜਾਂ ਦੇ ਦਫ਼ਤਰ ਅੱਗੇ ਧਰਨਾ ਅੱਜ

ਅਜੀਤ ਡੈਸਕ 30-04-2026
ਪਾਤੜਾਂ, 29 ਅਪ੍ਰੈਲ (ਗੁਰਇਕਬਾਲ ਸਿੰਘ ਖ਼ਾਲਸਾ)-ਪੰਜਾਬ ਅੰਦਰ ਬਿਜਲੀ ਦੇ ਲੱਗ ਰਹੇ ਕੱਟ, ਸੂਬੇ ਸੂਬੇ ਦੀ ਵਿਗੜਦੀ ਕਾਨੂੰਨ ਨੂੰ ਵਿਵਸਥਾ ਅਤੇ ਹੋਰ ਵੱਖ ਵੱਖ ਮਸਲਿਆਂ ਦੇ ਹੱਲ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਸ਼ੁਤਰਾਣਾ ਦੇ ਇੰਚਾਰਜ ਬਾਬੂ ਕਬੀਰ ਦਾਸ ਦੀ ਅਗਵਾਈ ਹੇਠ ਉਪ ਮੰਡਲ ਮਜਿਸਟਰੇਟ ਪਾਤੜਾਂ ਦੇ ਦਫ਼ਤਰ ਦੇ ਬਾਹਰ 30 ਅਪ੍ਰੈਲ ਨੂੰ ਧਰਨਾ ਦਿੱਤਾ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼ੁਤਰਾਣਾ ਦੇ ਇੰਚਾਰਜ ਬਾਬੂ ਕਬੀਰ ਦਾਸ ਨੇ ਦੱਸਿਆ ਕਿ ਪੰਜਾਬ ਅੰਦਰ ਅਜੇ ਗਰਮੀ ਦਾ ਮੌਸਮ ਸ਼ੁਰੂ ਹੋਇਆ ਹੈ ਪਰ ਸਰਕਾਰ ਵਲੋਂ ਬਿਜਲੀ ਦੇ ਲੰਬੇ ਲੰਬੇ ਕੱਟ ਲਗਾਉਣੇ ਸ਼ੁਰੂ ਕਰ ਦਿੱਤੇ ਹਨ ਜਿਸ ਨਾਲ ਲੋਕਾਂ ਨੂੰ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਲੋਂ ਪੰਜਾਬ ਅੰਦਰ ਵੱਖ-ਵੱਖ ਥਰਮਲ ਪਲਾਂਟ ਬਣਾਏ ਗਏ ਸਨ ਤਾਂ ਜੋ ਪੰਜਾਬ ਅੰਦਰ ਬਿਜਲੀ ਦੀ ਕੋਈ ਸਮੱਸਿਆ ਨਾ ਰਹੇ | ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਦੌਰਾਨ ਜਿੱਥੇ ਸਰਕਾਰ ਵਲੋਂ ਲੋਕਾਂ ਨੂੰ ਬਿਜਲੀ ਸਪਲਾਈ ਲਗਾਤਾਰ ਦਿੱਤੀ ਜਾਂਦੀ ਰਹੀ ਸੀ ਉੱਥੇ ਹੀ ਦੂਸਰੇ ਸੂਬਿਆਂ ਨੂੰ ਵੀ ਵੇਚੀ ਜਾਂਦੀ ਸੀ ਪਰ ਮੌਜੂਦਾ ਸਰਕਾਰ ਦੇ ਕਾਲਜ ਦੌਰਾਨ ਬਿਜਲੀ ਦੇ ਲੰਬੇ-ਲੰਬੇ ਕੱਟਾਂ ਨੇ ਪੰਜਾਬ ਦੇ ਲੋਕਾਂ ਦਾ ਬੁਰਾ ਹਾਲ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਪੰਜਾਬ ਅੰਦਰ ਕਾਨੂੰਨ ਵਿਵਸਥਾ ਦਾ ਵੀ ਮਾੜਾ ਹਾਲ ਹੈ ਅਤੇ ਪੰਜਾਬ ਦੇ ਲੋਕ ਡਰ ਮਹਿਸੂਸ ਕਰ ਰਹੇ ਹ ਉਨ੍ਹਾਂ ਕਿਹਾ ਕਿ ਇਨ੍ਹਾਂ ਸਮੇਤ ਹੋਰ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ 30 ਅਪ੍ਰੈਲ ਨੂੰ ਐਸ.ਡੀ.ਐਮ. ਦਫ਼ਤਰ ਪਾਤੜਾਂ ਦੇ ਬਾਹਰ ਵਿਸ਼ਾਲ ਧਰਨਾ ਦਿੱਤਾ ਜਾਵੇਗਾ | ਜਿਸ ਵਿਚ ਹਲਕਾ ਸ਼ੁਤਰਾਣਾ ਤੋਂ ਵੱਡੀ ਗਿਣਤੀ 'ਚ ਅਕਾਲੀ ਵਰਕਰਾਂ ਤੇ ਲੋਕ ਸ਼ਾਮਿਲ ਹੋਣਗੇ | ਇਸ ਮੌਕੇ ਇਨ੍ਹਾਂ ਨਾਲ ਨੰਬਰਦਾਰ ਯੂਨੀਅਨ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਯਾਦਵਿੰਦਰ ਸਿੰਘ ਨਿਆਲ, ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਵਰਿੰਦਰ ਸਿੰਘ ਲਾਲਵਾ, ਯੂਥ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਤੇਜਬੀਰ ਸਿੰਘ ਖਾਂਗ, ਸੀਨੀਅਰ ਅਕਾਲੀ ਆਗੂ ਨਰਿੰਦਰ ਸਿੰਘ ਬਜਾਜ, ਜਸਵਿੰਦਰ ਸਿੰਘ ਜਿਉਣਪੁਰਾ, ਮੰਗਾ ਸਿੰਘ ਪਾਤੜਾਂ, ਜਗਦੇਵ ਸਿੰਘ ਸਰਪੰਚ ਸਮੇਤ ਵੱਖ-ਵੱਖ ਅਕਾਲੀ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਸਨੌਰ ਦੇ ਸ਼ਹੀਦ ਊਧਮ ਸਿੰਘ ਸਪੋਰਟਸ ਸਟੇਡੀਅਮ ਦੀ ਹਾਲਤ ਖਸਤਾ ਅਗਲੀ ਖ਼ਬਰ ਵਿਕਾਸ ਸ਼ਰਮਾ ਅਮਰਗੜ੍ਹ ਨਗਰ ਕੌਂਸਲ ਚੋਣਾਂ ਲਈ ਭਾਜਪਾ ਇੰਚਾਰਜ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।