15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਜ਼ਿਲ੍ਹੇ ਭਰ ਦੀਆਂ 105 ਟੌਪਰ ਵਿਦਿਆਰਥਣਾਂ ਦਾ ਸਨਮਾਨ

ਟੌਪਰ ਵਿਦਿਆਰਥਣਾਂ ਦਾ ਸਨਮਾਨ ਕਰਦੇ ਹੋਏ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਮਨਵਿੰਦਰ ਕੌਰ ਭੁੱਲਰ, ਪਿ੍ੰਸੀਪਲ ਮੈਡਮ ਵਿਜੇ ਕਪੂਰ, ਡੀ.ਆਰ.ਸੀ. ਰਾਜਵੰਤ ਸਿੰਘ ਅਤੇ ਹੋਰ¢ ਅਜੀਤ ਤਸਵੀਰ <br/> 30-04-2026
ਪਟਿਆਲਾ, 29 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-'ਬੇਟੀ ਪੜਾਓ ਬੇਟੀ ਬਚਾਓ' ਮੁਹਿੰਮ ਤਹਿਤ ਜਿਲ੍ਹਾ ਪ੍ਰਸ਼ਾਸਨ ਪਟਿਆਲਾ ਦੇ ਸਹਿਯੋਗ ਨਾਲ ਸਕੂਲੀ ਸਿੱਖਿਆ ਵਿਭਾਗ (ਐਲੀਮੈਂਟਰੀ ਸਿੱਖਿਆ) ਪਟਿਆਲਾ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀ. ਸਿੱ.) ਸ਼ਾਲੂ ਮਹਿਰਾ ਦੀ ਰਹਿਨੁਮਾਈ ਹੇਠ ਇਕ ਨਿਵੇਕਲੀ ਪਹਿਲਕਦਮੀ ਕਰਦਿਆਂ ਜਿਲ੍ਹੇ ਭਰ ਵਿਚੋਂ ਚੰਗੇ ਅੰਕ ਹਾਸਲ ਕਰਨ ਵਾਲੀਆਂ 105 ਟੌਪਰ ਵਿਦਿਆਰਥਣਾਂ ਦਾ ਸਨਮਾਨ ਕੀਤਾ ਹੈ | ਜ਼ਿਲੇ੍ਹ ਭਰ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚੋਂ ਸੈਸ਼ਨ 2025-26 ਦੌਰਾਨ ਪੰਜਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੌਰਾਨ ਚੰਗੇ ਅੰਕ ਹਾਸਲ ਕਰਨ ਵਾਲੀਆਂ 105 ਵਿਦਿਆਰਥਣਾਂ ਦਾ ਸਨਮਾਨ ਕਰਨ ਲਈ ਸਨਮਾਨ ਸਮਾਰੋਹ ਪੀਐਮ ਸ੍ਰੀ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਕਰਵਾਇਆ ਗਿਆ | ਇਸ ਦੌਰਾਨ ਮੁੱਖ ਮਹਿਮਾਨ ਵਜੋਂ ਉਪ ਜਿਲਾ ਸਿੱਖਿਆ ਅਧਿਕਾਰੀ (ਐਲੀ. ਸਿੱ.) ਪਟਿਆਲਾ ਮਨਵਿੰਦਰ ਕੌਰ ਭੁੱਲਰ ਅਤੇ ਵਿਸ਼ੇਸ਼ ਮਹਿਮਾਨ ਵਜੋਂ ਮਲਟੀਪਰਪਜ਼ ਸਕੂਲ ਦੇ ਪਿ੍ੰਸੀਪਲ ਮੈਡਮ ਵਿਜੇ ਕਪੂਰ ਨੇ ਸ਼ਿਰਕਤ ਕੀਤੀ | ਇਸ ਮੌਕੇ ਸੰਬੋਧਨ ਕਰਦਿਆਂ ਉਪ ਜਿਲਾ ਸਿੱਖਿਆ ਅਧਿਕਾਰੀ ਮਨਵਿੰਦਰ ਕੌਰ ਭੁੱਲਰ ਨੇ ਕਿਹਾ ਕਿ ਜ਼ਿਲ੍ਹੇ ਭਰ ਦੀਆਂ 105 ਵਿਦਿਆਰਥਣਾਂ ਵਲੋਂ ਬਹੁਤ ਹੀ ਸ਼ਾਨਦਾਰ ਅੰਕ ਪ੍ਰਾਪਤ ਕਰਨੇ ਜਿੱਥੇ ਆਪਣੇ ਆਪ ਵਿੱਚ ਮਾਣ ਵਾਲੀ ਗੱਲ ਹੈ ਉਥੇ ਹੀ 21 ਵਿਦਿਆਰਥਣਾਂ ਅਜਿਹੀਆਂ ਵੀ ਹਨ ਜਿਨਾਂ ਨੇ 500 ਵਿੱਚੋਂ 500 ਅੰਕ ਹਾਸਲ ਕਰਕੇ ਇਕ ਵੱਖਰੀ ਮਿਸਾਲ ਪੈਦਾ ਕੀਤੀ ਹੈ | ਉਹਨਾਂ ਕਿਹਾ ਕਿ ਇੰਨੇ ਸ਼ਾਨਦਾਰ ਅੰਕ ਹਾਸਲ ਕਰਕੇ ਇਹਨਾਂ ਧੀਆਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਅੱਜ ਦੇ ਯੁੱਗ ਵਿੱਚ ਧੀਆਂ ਕਿਸੇ ਵੀ ਖੇਤਰ ਵਿੱਚ ਘੱਟ ਨਹੀਂ ਹਨ | ਇਸ ਮੌਕੇ ਜ਼ਿਲਾ ਰਿਸੋਰਸ ਕੋਆਰਡੀਨੇਟਰ ਰਾਜਵੰਤ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਛੋਟਾ ਅਰਾਈ ਮਾਜਰਾ ਦੇ ਐਚਟੀ ਰਵਿੰਦਰ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਕਪੂਰ ਦੇ ਐਚਟੀ ਜਗਜੀਤ ਸਿੰਘ ਵਾਲੀਆ ਤੇ ਮੀਡੀਆ ਕੋਆਡੀਨੇਟਰ ਸੁਖਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਵਿਦਿਆਰਥੀ ਅਤੇ ਉਹਨਾਂ ਦੇ ਮਾਪੇ ਹਾਜ਼ਰ ਸਨ |
ਪਿਛਲੀ ਖ਼ਬਰ ਭਾਕਿਯੂ ਨੇ ਬਿਜਲੀ ਬੋਰਡ ਦੇ ਅਧਿਕਾਰੀ ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਕਪੂਰੀ ਸਕੂਲ ਦੀ ਵਿਦਿਆਰਥਣ ਪਰਵਿੰਦਰ ਕੌਰ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।