30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਭਾਜਪਾ ਨੇ 117 ਹਲਕਿਆਂ 'ਚੋਂ ਇਕ-ਇਕ ਨੁਮਾਇੰਦਾ ਸੱਦਿਆ ਚੰਡੀਗੜ੍ਹ

ਅਜੀਤ ਡੈਸਕ 01-05-2026
ਪਟਿਆਲਾ, 30 ਅਪ੍ਰੈਲ (ਅਮਰਬੀਰ ਸਿੰਘ ਆਹਲੂਵਾਲੀਆ)-ਦੇਸ਼ ਵਿਚ ਕਈ ਰਾਜਾਂ ਦੀਆਂ ਹੋਈਆਂ ਵਿਧਾਨ ਸਭਾ ਚੋਣਾਂ ਲਈ ਵੋਟਾਂ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ | ਭਰੋਸੇਯੋਗ ਸੂਤਰਾਂ ਮੁਤਾਬਿਕ ਇਸੇ ਕੜੀ ਤਹਿਤ ਕੱਲ੍ਹ 1 ਮਈ ਨੂੰ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ 'ਚੋਂ ਇਕ- ਇਕ ਵਿਅਕਤੀ ਨੂੰ ਚੰਡੀਗੜ੍ਹ ਸਥਿਤ ਪਾਰਟੀ ਦਫਤਰ ਵਿਖੇ ਪਹੁੰਚਣ ਲਈ ਸੱਦਾ ਦਿੱਤਾ ਗਿਆ ਹੈ | ਇਸ ਬੈਠਕ ਨੂੰ 'ਜਨਤਾ ਦੀ ਵਿਧਾਨ ਸਭਾ' ਦਾ ਨਾਮ ਦਿੱਤਾ ਗਿਆ ਹੈ | ਸੂਬਾਈ ਪ੍ਰਧਾਨ ਸੁਨੀਲ ਜਾਖੜ ਅਤੇ ਸੂਬਾਈ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤੇ ਇਹ ਸੁਨੇਹੇ ਲਿਖਤੀ ਤੌਰ 'ਤੇ ਭੇਜੇ ਜਾ ਚੁੱਕੇ ਹਨ | ਐਗਜ਼ਿਟ ਪੋਲ ਦੇ ਨਤੀਜਿਆਂ ਤੋਂ ਉਤਸ਼ਾਹਿਤ ਪਾਰਟੀ ਵਲੋਂ ਪੰਜਾਬ ਵਿਧਾਨ ਸਭਾ ਵਿੱਚ ਵਧੀਆ ਕਾਰਜਗੁਜਾਰੀ ਦਿਖਾਉਣ ਲਈ ਹਰ ਇਕ ਵਿਧਾਨ ਸਭਾ ਹਲਕੇ ਤੋਂ ਚੁਨਿੰਦਾ ਵਿਅਕਤੀ ਨੂੰ ਬੁਲਾਇਆ ਗਿਆ ਹੈ | ਲੰਘੇ ਦਿਨੀਂ ਪੰਜਾਬ ਦੀ ਹੁਕਮਰਾਨ ਧਿਰ ਵਲੋਂ ਵੀ ਆਪਣੇ ਸਾਰੇ ਵਿਧਾਇਕਾਂ, ਵੱਖ-ਵੱਖ ਬੋਰਡਾਂ ਕਾਰਪੋਰੇਸ਼ਨਾਂ ਦੇ ਚੇਅਰਮੈਨ ਅਤੇ ਜ਼ਿਲ੍ਹਾ ਪੱਧਰ ਤੱਕ ਦੇ ਅਹੁਦੇਦਾਰਾਂ ਸਮੇਤ ਇਕੱਠਿਆਂ ਕਰਕੇ ਇਕ ਸੁਰਤਾ ਦਾ ਪ੍ਰਗਟਾਵਾ ਕੀਤਾ ਜਾ ਚੁੱਕਾ ਹੈ | ਜਿਸ ਤੋਂ ਬਾਅਦ ਭਾਜਪਾ ਵਲੋਂ ਸੂਬਾ ਪੱਧਰੀ ਇਸ ਸੱਦੀ ਗਈ ਬੈਠਕ ਦੀ ਅਹਿਮੀਅਤ ਹੋਰ ਵੀ ਵੱਧ ਜਾਂਦੀ ਹੈ | ਇਸ ਬੈਠਕ ਤੋਂ ਬਾਅਦ ਸੂਬੇ ਵਿੱਚ ਜ਼ਿਲ੍ਹਾ ਪੱਧਰੀ ਅਤੇ ਸੂਬਾ ਪੱਧਰੀ ਪਾਰਟੀ ਅਹੁਦੇਦਾਰਾਂ ਦੀਆਂ ਬੈਠਕਾਂ ਦਾ ਸਿਲਸਿਲਾ ਵੀ ਲਗਾਤਾਰ ਚਲਾਏ ਜਾਣ ਦੀ ਗੱਲ ਵੀ ਦੱਸੀ ਗਈ |
ਪਿਛਲੀ ਖ਼ਬਰ ਬਿਜਲੀ ਕੱਟਾਂ ਦੇ ਵਿਰੋਧ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਵੱਖੋ- ਵੱਖ ਥਾਈਾ ਜ਼ਬਰਦਸਤ... <br/> ਅਗਲੀ ਖ਼ਬਰ ਭੂੰਦੜੀ 'ਚ ਕੈਂਸਰ ਗੈਸ ਫੈਕਟਰੀ ਵਿਰੁੱਧ ਸੰਘਰਸ਼ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।