ਪਟਿਆਲਾ, 30 ਅਪ੍ਰੈਲ (ਮਨਦੀਪ ਸਿੰਘ ਖਰੌੜ)-ਪੰਜਾਬ ਸਰਕਾਰ ਵਲੋਂ ਬਣਾਏ ਜਾ ਰਹੇ ਸਿਹਤ ਕਾਰਡ ਬਣਾਉਣ ਸੰਬੰਧੀ ਜਾਣਕਾਰੀ ਦੇਣ ਗਈ ਆਸ਼ਾ ਵਰਕਰ ਦੀ ਸਥਾਨਕ ਚਰਨ ਬਾਗ਼ 'ਚ ਕੁੱਟਮਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਆਸ਼ਾ ਵਰਕਰ ਨੇ ਥਾਣਾ ਸਿਵਲ ਲਾਈਨ 'ਚ ਸ਼ਿਕਾਇਤ ਦਰਜ ਕਰਵਾਈ ਕਿ ਉਹ 6.30 ਵਜੇ ਦੇ ਕਰੀਬ ਉਨ੍ਹਾਂ ਦੀ ਜਾਣਕਾਰ ਇਕ ਔਰਤ ਦੇ ਘਰ ਸਿਹਤ ਕਾਰਡ ਬਣਾਉਣ ਸੰਬੰਧੀ ਜਾਣਕਾਰੀ ਦੇਣ ਗਈ ਸੀ ਤੇ ਉਸ ਦੇ ਪਤੀ ਨੇ ਉਸ ਦੀ ਘਰ ਦੇ ਅੰਦਰ ਹੀ ਕੁੱਟਮਾਰ ਕੀਤੀ ਅਤੇ ਜਾਨੋਂ ਮਾਰ ਦੇਣ ਦੀਆਂ ਧਮਕੀਆਂ ਦਿੱਤੀਆਂ | ਇਸ ਮਾਮਲੇ 'ਚ ਮੁੱਢਲੀ ਪੜਤਾਲ ਕਰਨ ਤੋਂ ਬਾਅਦ ਪੁਲਿਸ ਨੇ ਲਖਵਿੰਦਰ ਸਿੰਘ ਵਾਸੀ ਪਟਿਆਲਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ |