ਪਟਿਆਲਾ, 30 ਅਪ੍ਰੈਲ (ਮਨਦੀਪ ਸਿੰਘ ਖਰੌੜ)-ਪਿਛਲੀ ਦਿਨੀਂ ਸ਼ੰਭੂ ਨੇੜੇ ਰੇਲ ਮਾਰਗ 'ਤੇ ਖ਼ਾਲਿਸਤਾਨ ਪੱਖੀ ਅੱਤਵਾਦੀਆਂ ਵਲੋਂ ਕਰਵਾਏ ਬੰਬ ਧਮਾਕੇ ਦੇ ਮਾਮਲੇ ਵਿਚ ਪੰਜਾਬ ਪੁਲਿਸ ਵਲੋਂ ਮੁਲਜ਼ਮਾਂ ਦੀ ਗਿ੍ਫ਼ਤਾਰੀ ਇਕ ਇਤਿਹਾਸਕ ਅਤੇ ਬੇਮਿਸਾਲ ਕਾਮਯਾਬੀ ਹੈ, ਜਿਸ ਨੇ ਨਾ ਸਿਰਫ਼ ਇਕ ਭਿਆਨਕ ਸਾਜ਼ਿਸ਼ ਨੂੰ ਨਾਕਾਮ ਕੀਤਾ ਹੈ, ਸਗੋਂ ਪੰਜਾਬ ਦੇ ਅਮਨ-ਚੈਨ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲੀਆਂ ਦੇਸ਼ ਵਿਰੋਧੀ ਤਾਕਤਾਂ ਦੀ ਕਮਰਤੋੜ ਦਿੱਤੀ ਹੈ | ਇਹ ਵਿਚਾਰ ਆਲ ਇੰਡੀਆ ਐਂਟੀ ਟੈਰੋਰਿਸਟ ਫ਼ਰੰਟ ਦੇ ਰਾਸ਼ਟਰੀ ਪ੍ਰਮੁੱਖ ਅਤੇ ਸੀਨੀਅਰ ਹਿੰਦੂ ਨੇਤਾ ਅਮਨ ਗਰਗ ਸੂਲਰ ਨੇ ਪੰਜਾਬ ਪੁਲਿਸ ਦੀ ਇਸ ਦਲੇਰੀ ਭਰੀ ਕਾਰਵਾਈ ਨੂੰ ਸਲਾਮ ਕੀਤਾ | ਉਨ੍ਹਾਂ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਨੂੰ ਸਭ ਤੋਂ ਉੱਚੀ ਤਰਜੀਹ ਦੇ ਕੇ ਤੇਜ਼ੀ ਨਾਲ ਜਾਂਚ ਕੀਤੀ ਜਾਵੇ ਅਤੇ ਦੋਸ਼ੀਆਂ ਨੂੰ ਅਜਿਹੀ ਸਜ਼ਾ ਦਿੱਤੀ ਜਾਵੇ ਜੋ ਭਵਿੱਖ ਵਿਚ ਇਨ੍ਹਾਂ ਲਈ