30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਪੰਥਕ ਸਿਧਾਂਤਾਂ 'ਤੇ ਪਹਿਰਾ ਦੇਣ ਦੀ ਲੋੜ-ਕੁਲਵਿੰਦਰ ਸਿੰਘ ਲਵਲੀ

ਕੁਲਵਿੰਦਰ ਸਿੰਘ ਲਵਲੀ ਨੂੰ ਸਨਮਾਨਿਤ ਕਰਦੇ ਹੋਏ ਐਸੋਸੀਏਸ਼ਨ ਤੇ ਸੀਨੀਅਰ ਅਕਾਲੀ ਆਗੂ ਇੰਦਰਜੀਤ ਸਿੰਘ ਤੇ ਹੋਰ | ਅਜੀਤ ਤਸਵੀਰ <br/> 01-05-2026
ਪਟਿਆਲਾ, 30 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਪੰਥਕ ਸਿਧਾਂਤਾਂ ਅਤੇ ਮਰਿਆਦਾ ਨੂੰ ਲੱਗ ਰਹੀ ਠੇਸ ਸਿੱਖ ਜਗਤ ਲਈ ਮੰਦਭਾਗਾ ਵਰਤਾਰਾ ਹੈ | ਇਸ ਲਈ ਅੱਜ ਸਾਨੂੰ ਸਿੱਖ ਸਿਧਾਂਤਾਂ 'ਤੇ ਪਹਿਰਾ ਦੇਣ ਦੀ ਲੋੜ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੁਲਵਿੰਦਰ ਸਿੰਘ ਲਵਲੀ ਜਰਨਲ ਸਕੱਤਰ ਅਤੇ ਮੁੱਖ ਬੁਲਾਰਾ ਪੁਨਰ ਸੁਰਜੀਤ ਅਕਾਲੀ ਦਲ ਨੇ ਰੈਡੀਮੇਡ ਗਾਰਮੈਂਟ ਐਸੋਸੀਏਸ਼ਨ ਤੇ ਸੀਨੀਅਰ ਅਕਾਲੀ ਆਗੂ ਇੰਦਰਜੀਤ ਸਿੰਘ ਵਲੋਂ ਸਨਮਾਨਿਤ ਕਰਨ ਉਪਰੰਤ ਕਹੇ | ਉਨ੍ਹਾਂ ਕਿਹਾ ਕਈ ਸ਼ਕਤੀਆਂ ਗੁਰੂ ਸਾਹਿਬ ਦੀ ਮਰਿਆਦਾ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ | ਗੁਰੂ ਸਾਹਿਬ ਦੇ ਪਾਵਨ ਸਰੂਪਾਂ ਦੀਆਂ ਬੇਅਦਬੀਆਂ ਹੋਈਆਂ ਹਨ | ਇਨ੍ਹਾਂ ਗੁਰੂ ਵਿਰੋਧੀ ਤਾਕਤਾਂ ਨੂੰ ਸਬਕ ਸਿਖਾਉਣ ਲਈ ਸਾਨੂੰ ਇਕ ਮੱਤ ਹੋ ਕੇ ਇਕ ਝੰਡੇ ਹੇਠ ਪੰਥਕ ਸੋਚ ਰੱਖਣ ਵਾਲਿਆਂ ਨੂੰ ਇਕੱਠਾ ਹੋਣਾ ਜ਼ਰੂਰੀ ਹੈ | ਉਨ੍ਹਾਂ ਕਿਹਾ ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਜੋ ਦਰਖਾਸਤ ਦਿੱਤੀ ਹੈ ਉਸ ਨੂੰ ਸਿਧਾਂਤਕ ਤੌਰ 'ਤੇ ਜਥੇਦਾਰ ਸਾਹਿਬ ਅਮਲ ਵਿਚ ਲਿਆਉਣ | ਇਸ ਸਮੇਂ ਇੰਦਰਜੀਤ ਸਿੰਘ, ਜਤਿੰਦਰਪਾਲ ਸਿੰਘ ਮਾਟਾ ਕੌਂਸਲਰ, ਜਸਬੀਰ ਸਿੰਘ, ਪਰਮਿੰਦਰ ਸਿੰਘ ਭਾਉ, ਸਤੀਸ਼ ਕੁਮਾਰ, ਯਿਸੂ ਉਭਰਾਏ, ਟੋਨੀ ਬਿੰਦਰਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਡਾ. ਬੀ.ਐੱਸ. ਸੰਧੂ ਸਕੂਲ ਦੀ ਕ੍ਰਿਕਟ ਟੀਮ ਦਾ ਸਟੇਟ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਖ਼ਾਲਿਸਤਾਨ ਜਾਲ ਬੇਨਕਾਬ, ਸ਼ੰਭੂ ਬੰਬ ਧਮਾਕੇ ਮਾਮਲੇ 'ਚ ਪੁਲਿਸ ਦੀ ਵੱਡੀ ਜਿੱਤ-ਅਮਨ ਗਰਗ ਸੂਲਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।