ਦੇਵੀਗੜ੍ਹ, 30 ਅਪ੍ਰੈਲ (ਰਾਜਿੰਦਰ ਸਿੰਘ ਮÏਜੀ)-ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ, ਜੁਲਾਹ ਖੇੜੀ ਦੇ ਖਿਡਾਰੀਆਂ ਨੇ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਦਿਆਂ ਇੱਕ ਹੋਰ ਨਾਮਨਾ ਖੱਟਿਆ ਹੈ¢ ਯੂਥ ਐਂਡ ਸਪੋਰਟਸ ਪ੍ਰੋਮੋਸ਼ਨ ਐਸੋਸੀਏਸ਼ਨ ਆਫ ਪੰਜਾਬ ਵਲੋਂ ਆਸਰਾ ਇੰਟਰਨੈਸ਼ਨਲ ਸਕੂਲ, ਚੰਨੋ (ਭਵਾਨੀਗੜ੍ਹ) ਵਿਖੇ ਕਰਵਾਈ ਗਈ ਸਟੇਟ ਚੈਂਪੀਅਨਸ਼ਿਪ-2026 ਦÏਰਾਨ ਸਕੂਲ ਦੀ ਕ੍ਰਿਕਟ ਟੀਮ ਨੇ ਦੂਸਰਾ ਸਥਾਨ ਹਾਸਲ ਕਰਕੇ ਟਰਾਫੀ 'ਤੇ ਕਬਜ਼ਾ ਕੀਤਾ¢ ਇਸ ਰਾਜ ਪੱਧਰੀ ਚੈਂਪੀਅਨਸ਼ਿਪ ਵਿਚ ਪੰਜਾਬ ਭਰ ਦੀਆਂ ਕਈ ਨਾਮੀ ਟੀਮਾਂ ਨੇ ਹਿੱਸਾ ਲਿਆ ਸੀ¢ ਡਾ. ਬੀ.ਐੱਸ. ਸੰਧੂ ਸਕੂਲ ਦੇ ਖਿਡਾਰੀਆਂ ਨੇ ਬਿਹਤਰੀਨ ਗੇਂਦਬਾਜ਼ੀ ਅਤੇ ਬੱਲੇਬਾਜ਼ੀ ਦਾ ਪ੍ਰਦਰਸ਼ਨ ਕਰਦਿਆਂ ਫਾਈਨਲ ਤੱਕ ਦਾ ਸਫ਼ਰ ਤੈਅ ਕੀਤਾ ਅਤੇ ਸੂਬੇ ਵਿਚ ਦੂਸਰਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ¢ ਸਕੂਲ ਪਹੁੰਚਣ 'ਤੇ ਜੇਤੂ ਟੀਮ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ¢ ਇਸ ਮÏਕੇ ਸਕੂਲ ਦੇ ਚੇਅਰਮੈਨ ਹਰਦੀਪ ਸਿੰਘ ਸੰਧੂ ਅਤੇ ਮੈਨੇਜਿੰਗ ਡਾਇਰੈਕਟਰ ਰਾਜਿੰਦਰ ਕÏਰ ਸੰਧੂ ਨੇ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਕ੍ਰਿਕਟ ਵਰਗੀ ਹਰਮਨ ਪਿਆਰੀ ਖੇਡ ਵਿਚ ਸਟੇਟ ਪੱਧਰ 'ਤੇ ਪੁਜੀਸ਼ਨ ਹਾਸਲ ਕਰਨਾ ਕੋਈ ਛੋਟੀ ਗੱਲ ਨਹੀਂ ਹੈ¢ ਉਨ੍ਹਾਂ ਉਮੀਦ ਜਤਾਈ ਕਿ ਇਹ ਖਿਡਾਰੀ ਆਉਣ ਵਾਲੇ ਸਮੇਂ ਵਿਚ ਰਾਸ਼ਟਰੀ ਪੱਧਰ 'ਤੇ ਵੀ ਚਮਕਣਗੇ ¢ ਸਕੂਲ ਪਿ੍ੰਸੀਪਲ ਤਰਨਦੀਪ ਕÏਰ ਅਰੋੜਾ ਨੇ ਵਿਦਿਆਰਥੀਆਂ ਅਤੇ ਸਪੋਰਟਸ ਕੋਆਰਡੀਨੇਟਰ ਅਵਤਾਰ ਸਿੰਘ ਦੀ ਮਿਹਨਤ ਦੀ ਪ੍ਰਸ਼ੰਸਾ ਕੀਤੀ ¢