17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਪੰਜਾਬ ਸਰਕਾਰ ਮੁਲਾਜ਼ਮਾਂ ਨਾਲ ਕਰ ਰਹੀ ਹੈ ਮਤਰੇਈ ਮਾਂ ਵਾਲਾ ਸਲੂਕ-ਡਾ. ਦਲਬੀਰ ਸਿੰਘ ਰੰਧਾਵਾ

ਅਜੀਤ ਡੈਸਕ 01-05-2026
ਪਟਿਆਲਾ, 30 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਡਾ. ਦਲਬੀਰ ਸਿੰਘ ਰੰਧਾਵਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਤਿੱਖਾ ਦੋਸ਼ ਲਾਇਆ ਹੈ ਕਿ ਸਰਕਾਰ ਸੂਬੇ ਦੇ ਮੁਲਾਜਮਾਂ ਨੂੰ ਉਨ੍ਹਾਂ ਦੇ ਜਾਇਜ਼ ਹੱਕ ਦੇਣ ਤੋਂ ਭੱਜ ਰਹੀ ਹੈ | ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਵੱਡੀਆਂ ਗਰੰਟੀਆਂ ਦੇਣ ਵਾਲੀ ਸਰਕਾਰ ਅੱਜ ਮੁਲਾਜਮਾਂ ਦੀਆਂ ਮੰਗਾਂ ਵੱਲ ਪਿੱਠ ਕਰਕੇ ਬੈਠੀ ਹੈ | ਆਗੂ ਡਾ. ਰੰਧਾਵਾ ਨੇ ਕਿਹਾ ਕਿ ਮੁਲਾਜਮਾਂ ਦਾ ਡੀ.ਏ. (ਮਹਿੰਗਾਈ ਭੱਤਾ) ਲੰਬੇ ਸਮੇਂ ਤੋਂ ਬਕਾਇਆ ਹੈ | ਹਾਈ ਕੋਰਟ ਦੀਆਂ ਸਖ਼ਤ ਹਦਾਇਤਾਂ ਦੇ ਬਾਵਜੂਦ ਸਰਕਾਰ ਖਜਾਨਾ ਖਾਲੀ ਹੋਣ ਦਾ ਰੋਣਾ ਰੋ ਰਹੀ ਹੈ | ਛੇਵੇਂ ਪੇਅ ਕਮਿਸ਼ਨ ਦੇ ਬਕਾਏ ਨਾ ਮਿਲਣ ਕਾਰਨ ਮੁਲਾਜਮਾਂ 'ਚ ਭਾਰੀ ਰੋਸ ਹੈ | ਉਨ੍ਹਾਂ ਕਿਹਾ ਕਿ ਹਜ਼ਾਰਾਂ ਕੱਚੇ ਮੁਲਾਜਮਾਂ ਨੂੰ ਪੱਕਾ ਕਰਨ ਦਾ ਵਾਅਦਾ ਸਿਰਫ ਇਸ਼ਤਿਹਾਰਾਂ ਤੱਕ ਹੀ ਸੀਮਤ ਰਹਿ ਗਿਆ ਹੈ | ਉਨ੍ਹਾਂ ਕਿਹਾ ਕਿ ਸਰਕਾਰ ਇਸ਼ਤਿਹਾਰਬਾਜ਼ੀ 'ਤੇ ਕਰੋੜਾਂ ਰੁਪਏ ਖ਼ਰਚ ਰਹੀ ਹੈ ਪਰ ਜਦੋਂ ਗੱਲ ਮੁਲਾਜਮਾਂ ਦੀ ਤਨਖ਼ਾਹ ਜਾਂ ਪੈਨਸ਼ਨ ਦੀ ਆਉਂਦੀ ਹੈ ਤਾਂ ਸਰਕਾਰ ਕੋਲ ਫ਼ੰਡ ਨਹੀਂ ਹੁੰਦੇ | ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੰਦੇ ਕਿਹਾ ਕਿ ਜੇਕਰ ਸਰਕਾਰ ਨੇ ਤੁਰੰਤ ਮੁਲਾਜਮਾਂ ਦੀਆਂ ਮੰਗਾਂ ਨਾ ਮੰਨੀਆਂ ਅਤੇ ਪੇਅ ਕਮਿਸ਼ਨ ਦੀਆਂ ਰਿਪੋਰਟਾਂ ਨੂੰ ਸਹੀ ਤਰੀਕੇ ਨਾਲ ਲਾਗੂ ਨਾ ਕੀਤੀ, ਤਾਂ ਭਾਰਤੀ ਜਨਤਾ ਪਾਰਟੀ ਮੁਲਾਜਮਾਂ ਦੇ ਹੱਕ ਵਿੱਚ ਸੜਕਾਂ 'ਤੇ ਉਤਰ ਕੇ ਸੰਘਰਸ਼ ਨੂੰ ਹੋਰ ਤੇਜ਼ ਕਰੇਗੀ | ਉਨ੍ਹਾਂ ਮੰਗ ਕੀਤੀ ਕਿ ਮੁਲਾਜਮਾਂ ਦੇ ਬਕਾਏ ਤੁਰੰਤ ਜਾਰੀ ਕੀਤੇ ਜਾਣ |
ਪਿਛਲੀ ਖ਼ਬਰ ਐਨ.ਐਮ.ਐਮ.ਐਸ. ਪ੍ਰੀਖਿਆ ਦੀ ਮੈਰਿਟ 'ਚ ਆਏ ਵਿਦਿਆਰਥੀਆਂ ਨੇ ਸਕੂਲ ਦਾ ਨਾਂਅ ਕੀਤਾ ਰੌਸ਼ਨ ਅਗਲੀ ਖ਼ਬਰ ਮਨਜੀਤ ਸਿੰਘ ਮੱਲੇਵਾਲ ਮੀਤ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।