17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਟੈਗੋਰ ਇੰਟਰਨੈਸ਼ਨਲ ਸਕੂਲ ਵਿਖੇ 'ਲੇਬਰ ਡੇ' ਮੌਕੇ ਮਿਹਨਤਕਸ਼ਾਂ ਦਾ ਵਿਸ਼ੇਸ਼ ਸਨਮਾਨ

ਟੈਗੋਰ ਇੰਟਰਨੈਸ਼ਨਲ ਸਕੂਲ ਅਕਬਰਪੁਰ ਅਫ਼ਗ਼ਾਨਾ ਦੇ ਵਿਦਿਆਰਥੀ ਮਜ਼ਦੂਰ ਦਿਵਸ ਸੰਬੰਧੀ ਗੀਤ ਪੇਸ਼ ਕਰਦੇ ਹੋਏ | ਅਜੀਤ ਤਸਵੀਰ <br/> 01-05-2026
ਦੇਵੀਗੜ੍ਹ, 30 ਅਪ੍ਰੈਲ (ਰਾਜਿੰਦਰ ਸਿੰਘ ਮੌਜੀ)-ਟੈਗੋਰ ਇੰਟਰਨੈਸ਼ਨਲ ਸਕੂਲ ਅਕਬਰਪੁਰ ਅਫ਼ਗ਼ਾਨਾ ਵਿਚ ਮਜ਼ਦੂਰ ਦਿਵਸ ਬੜੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਸਮਾਗਮ ਰਾਹੀਂ ਵਿਦਿਆਰਥੀਆਂ ਨੇ ਸਮਾਜ ਦੀ ਤਰੱਕੀ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਮਿਹਨਤਕਸ਼ ਵਰਗ ਪ੍ਰਤੀ ਆਪਣਾ ਪਿਆਰ ਅਤੇ ਧੰਨਵਾਦ ਪ੍ਰਗਟ ਕੀਤਾ | ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਗਏ ਸੁਰੀਲੇ ਗੀਤ ਦਿਨ-ਰਾਤ ਕੀ ਬਾਤ ਨਾ ਸੋਚੇਂ ਨਾਲ ਹੋਈ | ਜਿਸ ਨੇ ਮਿਹਨਤ ਦੀ ਮਹੱਤਤਾ ਨੂੰ ਬਾਖ਼ੂਬੀ ਬਿਆਨ ਕੀਤਾ | ਵਿਦਿਆਰਥੀਆਂ ਨੇ ਆਪਣੇ ਭਾਸ਼ਣਾਂ ਰਾਹੀਂ ਮਜ਼ਦੂਰਾਂ ਦੇ ਸੰਘਰਸ਼ ਅਤੇ ਦੇਸ ਦੀ ਉਸਾਰੀ ਵਿਚ ਉਨ੍ਹਾਂ ਦੇ ਅਣਥੱਕ ਯੋਗਦਾਨ ਬਾਰੇ ਜਾਣਕਾਰੀ ਸਾਂਝੀ ਕੀਤੀ | ਸਕੂਲ ਦੇ ਚੌਥਾ ਦਰਜਾ ਕਰਮਚਾਰੀਆਂ ਲਈ 'ਮਿਊਜ਼ੀਕਲ ਚੇਅਰ' ਵਰਗੀਆਂ ਖੇਡਾਂ ਕਰਵਾਈਆਂ ਗਈਆਂ | ਕਰਮਚਾਰੀਆਂ ਦੇ ਮਨੋਰੰਜਨ ਦੇ ਨਾਲ-ਨਾਲ ਉਨ੍ਹਾਂ ਲਈ ਖ਼ਾਸ ਤੌਰ 'ਤੇ ਖਾਣ-ਪੀਣ ਦਾ ਪ੍ਰਬੰਧ ਵੀ ਕੀਤਾ ਗਿਆ | ਹਰ ਮਿਹਨਤੀ ਹੱਥ ਸਾਡੇ ਸਮਾਜ ਦੀ ਤਰੱਕੀ ਦੀ ਮਜ਼ਬੂਤ ਨੀਂਹ ਹੈ | ਸਾਨੂੰ ਹਰ ਵਰਗ ਦੇ ਕੰਮ ਦਾ ਸਤਿਕਾਰ ਕਰਨਾ ਚਾਹੀਦਾ ਹੈ | ਸਕੂਲ ਦੇ ਨਿਰਦੇਸ਼ਕ ਗੌਰਵ ਗੁਲ੍ਹਾਟੀ, ਪ੍ਰਧਾਨ ਸਲੋਨੀ ਗੁਲ੍ਹਾਟੀ, ਮੈਨੇਜਰ ਸੁਸ਼ੀਲ ਮਿਸ਼ਰਾ ਅਤੇ ਪਿ੍ੰਸੀਪਲ ਡਾ. ਮੀਨਾਕਸ਼ੀ ਸੂਦ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਵਿਚ ਨੈਤਿਕ ਕਦਰਾਂ-ਕੀਮਤਾਂ ਪੈਦਾ ਕਰਦੇ ਹਨ | ਇਹ ਸਮਾਰੋਹ ਨਾ ਸਿਰਫ ਕਰਮਚਾਰੀਆਂ ਦੇ ਚਿਹਰਿਆਂ 'ਤੇ ਮੁਸਕਾਨ ਲਿਆਉਣ ਵਿਚ ਸਫਲ ਰਿਹਾ, ਬਲਕਿ ਵਿਦਿਆਰਥੀਆਂ ਨੂੰ ਵੀ ਜੀਵਨ ਵਿਚ ਮਿਹਨਤ ਦੀ ਅਹਿਮੀਅਤ ਅਤੇ ਹਰ ਇਨਸਾਨ ਨੂੰ ਬਰਾਬਰ ਇੱਜ਼ਤ ਦੇਣ ਦਾ ਸਬਕ ਦੇ ਗਿਆ |
ਪਿਛਲੀ ਖ਼ਬਰ ਪਟਿਆਲਾ ਵਾਸੀਆਂ ਲਈ 'ਸਵੈ-ਗਣਨਾ' ਪੋਰਟਲ ਸ਼ੁਰੂ ਅਗਲੀ ਖ਼ਬਰ ਐਨ.ਐਮ.ਐਮ.ਐਸ. ਪ੍ਰੀਖਿਆ ਦੀ ਮੈਰਿਟ 'ਚ ਆਏ ਵਿਦਿਆਰਥੀਆਂ ਨੇ ਸਕੂਲ ਦਾ ਨਾਂਅ ਕੀਤਾ ਰੌਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।