11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਸਨੌਰ ਦੇ ਸਾਬਕਾ ਪ੍ਰਧਾਨ ਪ੍ਰਕਾਸ਼ ਸਿੰਘ ਦੇ ਨਿਵਾਸ ਵਿਖੇ ਪਹੁੰਚ ਕੇ ਸਿਆਸੀ ਤੇ ਧਾਰਮਿਕ ਆਗੂਆਂ ਨੇ ਪਰਿਵਾਰ ਨਾਲ ਦੁੱਖ ਵੰਡਾਇਆ <br/>

ਅਜੀਤ ਡੈਸਕ 02-05-2026
ਸਨੌਰ, 1 ਮਈ (ਮੋਹਣ ਸਿੰਘ ਭੱਟੀ)-ਸਨੌਰ ਦੇ ਸਾਬਕਾ ਨਗਰ ਕੌਂਸਲ ਪ੍ਰਧਾਨ ਅਤੇ ਇਲਾਕੇ ਦੀ ਪ੍ਰਮੁੱਖ ਸਿਆਸੀ ਸ਼ਖ਼ਸੀਅਤ ਪ੍ਰਕਾਸ਼ ਸਿੰਘ ਦੇ ਅਚਾਨਕ ਹੋਏ ਦਿਹਾਂਤ ਕਾਰਨ ਪੈਦਾ ਹੋਏ ਖ਼ਲਾਅ ਅਤੇ ਜਥੇਦਾਰ ਪ੍ਰਕਾਸ਼ ਸਿੰਘ ਦੇ ਪਰਿਵਾਰ ਅਤੇ ਸੀਨੀਅਰ ਅਕਾਲੀ ਆਗੂ ਕਿ੍ਸ਼ਨ ਸਿੰਘ ਸਨੌਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਵੱਖ-ਵੱਖ ਰਾਜਨੀਤਿਕ ਸਫ਼ਾਂ ਦੇ ਦਿੱਗਜ ਆਗੂਆਂ ਅਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਦਾ ਅੱਜ ਉਨ੍ਹਾਂ ਦੇ ਗ੍ਰਹਿ ਵਿਖੇ ਤਾਂਤਾ ਲੱਗਿਆ ਰਿਹਾ | ਸਿਆਸੀ ਵਖਰੇਵਿਆਂ ਤੋਂ ਉੱਪਰ ਉੱਠ ਕੇ ਸਮੂਹ ਆਗੂਆਂ ਨੇ ਪ੍ਰਕਾਸ਼ ਸਿੰਘ ਵਲੋਂ ਆਪਣੇ ਜੀਵਨ ਦੌਰਾਨ ਕੀਤੀ ਮਿਹਨਤ, ਸਿਧਾਂਤਕ ਸਿਆਸਤ ਅਤੇ ਸਨੌਰ ਸ਼ਹਿਰ ਦੇ ਵਿਕਾਸ ਲਈ ਪਾਏ ਗਏ ਲਾਮਿਸਾਲ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ | ਪਰਿਵਾਰ ਨਾਲ ਅਫ਼ਸੋਸ ਸਾਂਝਾ ਕਰਨ ਪਹੁੰਚੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ ਅਤੇ ਸਾਬਕਾ ਚੇਅਰਮੈਨ ਨਿਰਮਲ ਸਿੰਘ ਭੱਟੀਆਂ ਨੇ ਕਿਹਾ ਕਿ ਪ੍ਰਕਾਸ਼ ਸਿੰਘ ਇਕ ਅਜਿਹੇ ਇਨਸਾਨ ਸਨ ਜਿਨ੍ਹਾਂ ਨੇ ਮੁਸ਼ਕਿਲ ਹਾਲਾਤਾਂ ਵਿਚ ਵੀ ਕਦੇ ਹਿੰਮਤ ਨਹੀਂ ਹਾਰੀ ਅਤੇ ਆਪਣੀ ਬਾਂਹਾਂ ਦੀ ਕਮਾਈ 'ਤੇ ਭਰੋਸਾ ਕਰਦਿਆਂ ਸਮਾਜ ਵਿਚ ਇਕ ਸਤਿਕਾਰਤ ਮੁਕਾਮ ਹਾਸਲ ਕੀਤਾ | ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਸਮੇਤ ਬੈਕਫਿੰਕੋ ਦੇ ਸਾਬਕਾ ਚੇਅਰਮੈਨ ਲਖਵਿੰਦਰ ਸਿੰਘ ਨੇ ਵੀ ਗ੍ਰਹਿ ਵਿਖੇ ਪਹੁੰਚ ਕੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਪ੍ਰਕਾਸ਼ ਸਿੰਘ ਦੀ ਪਾਰਟੀ ਪ੍ਰਤੀ ਵਫ਼ਾਦਾਰੀ ਅਤੇ ਸ. ਪ੍ਰਕਾਸ਼ ਸਿੰਘ ਬਾਦਲ ਨਾਲ ਉਨ੍ਹਾਂ ਦੇ ਨਜ਼ਦੀਕੀ ਸੰਬੰਧਾਂ ਕਾਰਨ ਸਨੌਰ ਸ਼ਹਿਰ ਨੂੰ ਵਿਕਾਸ ਦੀਆਂ ਵੱਡੀਆਂ ਗਰਾਂਟਾਂ ਨਸੀਬ ਹੋਈਆਂ, ਜਿਨ੍ਹਾਂ ਸਦਕਾ ਅੱਜ ਸ਼ਹਿਰ ਦੀ ਨੁਹਾਰ ਬਦਲੀ ਹੋਈ ਹੈ | ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਅਤੇ ਸਾਬਕਾ ਮੈਂਬਰ ਜ਼ਿਲ੍ਹਾ ਪਰਿਸ਼ਦ ਹਰਮਿੰਦਰ ਸਿੰਘ ਜੋਗੀਪੁਰ ਨੇ ਵੀ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪ੍ਰਕਾਸ਼ ਸਿੰਘ ਦਾ ਮਿਲਾਪੜਾ ਸੁਭਾਅ ਉਨ੍ਹਾਂ ਨੂੰ ਦੂਜੇ ਆਗੂਆਂ ਤੋਂ ਵੱਖ ਕਰਦਾ ਸੀ | ਸਿਆਸੀ ਆਗੂਆਂ ਤੋਂ ਇਲਾਵਾ ਪ੍ਰਬੰਧਕ ਕਮੇਟੀ ਗੁਰਦੁਆਰਾ ਸਿੰਘ ਸਭਾ, ਵਾਲਮੀਕੀ ਭਾਵਾਧਸ ਸਨੌਰ ਦੇ ਅਹੁਦੇਦਾਰਾਂ ਅਤੇ ਹੋਰ ਸਮੂਹ ਧਾਰਮਿਕ-ਰਾਜਨੀਤਿਕ ਜਥੇਬੰਦੀਆਂ ਨੇ ਵੀ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ | ਇਸ ਮੌਕੇ ਦੁੱਖ ਸਾਂਝਾਂ ਕਰਨ ਆਏ ਸਮੂਹ ਆਗੂਆਂ ਨੇ ਇਕਸੁਰ ਵਿਚ ਕਿਹਾ ਕਿ ਪ੍ਰਕਾਸ਼ ਸਿੰਘ ਵਰਗੇ ਸਾਫ਼-ਸੁਥਰੀ ਅਤੇ ਸੇਵਾ ਭਾਵਨਾ ਵਾਲੀ ਸਿਆਸਤ ਕਰਨ ਵਾਲੇ ਆਗੂ ਦਾ ਚਲੇ ਜਾਣਾ ਸਨੌਰ ਅਤੇ ਪਟਿਆਲਾ ਜ਼ਿਲ੍ਹੇ ਲਈ ਇਕ ਅਜਿਹਾ ਘਾਟਾ ਹੈ, ਜਿਸ ਦੀ ਭਰਪਾਈ ਹੋਣੀ ਅਸੰਭਵ ਹੈ | ਆਗੂਆਂ ਨੇ ਪ੍ਰਮਾਤਮਾ ਅੱਗੇ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਵੀ ਕੀਤੀ |

ਪਿਛਲੀ ਖ਼ਬਰ ਐਡੂਮੌਂਟ ਵਰਲਡ ਸਕੂਲ ਨਾਭਾ ਦੀ 10ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਕੰਟਰੈਕਟ ਅਧਿਆਪਕਾਂ ਲਈ ''ਬਰਾਬਰ ਕੰਮ, ਬਰਾਬਰ ਤਨਖਾਹ'' ਨੂੰ ਮਿਲੀ ਮਜ਼ਬੂਤੀ-ਡਾ. ਤੇਜਿੰਦਰ ਪਾਲ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।