10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਜਸਦੇਵ ਪਬਲਿਕ ਸਕੂਲ ਕੌਲੀ ਵਿਖੇ ਮਜ਼ਦੂਰ ਦਿਵਸ ਮਨਾਇਆ <br/>

ਅਜੀਤ ਡੈਸਕ 02-05-2026
ਬਹਾਦਰਗੜ੍ਹ, 1 ਮਈ (ਕੁਲਵੀਰ ਸਿੰਘ ਧਾਲੀਵਾਲ)-ਜਸਦੇਵ ਪਬਲਿਕ ਸਕੂਲ ਕੌਲੀ ਵਿਖੇ ਅੱਜ ਪਿ੍ੰਸੀਪਲ ਚਰਨਜੀਤ ਕੌਰ ਦੀ ਅਗਵਾਈ ਹੇਠ ਮਜ਼ਦੂਰ ਦਿਵਸ ਬੜੇ ਉਤਸ਼ਾਹ ਅਤੇ ਸ਼ਾਨ ਨਾਲ ਮਨਾਇਆ ਗਿਆ | ਸਮਾਗਮ ਦੌਰਾਨ ਸਕੂਲ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ ਅਤੇ ਵਿਦਿਆਰਥੀਆਂ ਵਿਚ ਖ਼ਾਸ ਉਤਸ਼ਾਹ ਦੇਖਣ ਨੂੰ ਮਿਲਿਆ | ਪ੍ਰੋਗਰਾਮ ਦੀ ਸ਼ੁਰੂਆਤ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਕੀਤੀ ਗਈ, ਜਿਸ ਤੋਂ ਬਾਅਦ ਵਿਦਿਆਰਥੀਆਂ ਵਲੋਂ ਮਜ਼ਦੂਰ ਵਰਗ ਦੀ ਮਹੱਤਤਾ ਨੂੰ ਰੌਸ਼ਨ ਕਰਦੀਆਂ ਕਵਿਤਾਵਾਂ, ਭਾਸ਼ਣ ਅਤੇ ਨਾਟਕ ਪੇਸ਼ ਕੀਤੇ ਗਏ | ਬੱਚਿਆਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਸਮਾਜ ਵਿਚ ਮਜ਼ਦੂਰਾਂ ਦੇ ਅਹਿਮ ਯੋਗਦਾਨ ਨੂੰ ਦਰਸਾਉਂਦੇ ਹੋਏ ਉਨ੍ਹਾਂ ਦੀ ਇੱਜ਼ਤ ਅਤੇ ਹੱਕਾਂ ਦੀ ਰੱਖਿਆ ਕਰਨ ਦਾ ਸੰਦੇਸ਼ ਦਿੱਤਾ | ਪਿ੍ੰਸੀਪਲ ਚਰਨਜੀਤ ਕੌਰ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮਜ਼ਦੂਰ ਸਮਾਜ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਮਿਹਨਤ ਨਾਲ ਹੀ ਦੇਸ਼ ਦੀ ਤਰੱਕੀ ਸੰਭਵ ਹੈ | ਸਮਾਗਮ ਦੌਰਾਨ ਸਕੂਲ ਦੇ ਸਟਾਫ਼ ਮੈਂਬਰਾਂ ਨੇ ਵੀ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਮਜ਼ਦੂਰ ਵਰਗ ਦੀ ਭੂਮਿਕਾ ਨੂੰ ਸਰਾਹਿਆ | ਅੰਤ ਵਿਚ ਸਕੂਲ ਪ੍ਰਬੰਧਕਾਂ ਵਲੋਂ ਮਜ਼ਦੂਰਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਸਮਾਗਮ ਦਾ ਸਮਾਪਨ ਧੰਨਵਾਦੀ ਸ਼ਬਦਾਂ ਨਾਲ ਕੀਤਾ ਗਿਆ | ਇਸ ਮੌਕੇ ਸਕੂਲ ਦੇ ਸਮੂਹ ਅਧਿਆਪਕ, ਵਿਦਿਆਰਥੀ ਅਤੇ ਹੋਰ ਹਾਜ਼ਰ ਸ਼ਖ਼ਸੀਅਤਾਂ ਵੱਡੀ ਗਿਣਤੀ 'ਚ ਮੌਜੂਦ ਸਨ |


ਪਿਛਲੀ ਖ਼ਬਰ ਅੱਤਵਾਦ ਵਿਰੁੱਧ ਪੰਜਾਬ ਪੁਲਿਸ ਦਾ 'ਆਪ੍ਰੇਸ਼ਨ ਕਲੀਨ' ਇਤਿਹਾਸਕ-ਪਵਨ ਗੁਪਤਾ <br/> ਅਗਲੀ ਖ਼ਬਰ ਮਈ ਮਹੀਨੇ ਦੀ ਸ਼ੁਰੂਆਤ 'ਚ ਹੀ ਲੋਕਾਂ ਨੂੰ ਲੱਗੇ ਮਹਿੰਗਾਈ ਦੇ ਝਟਕੇ ਬਾਜ਼ਾਰ 'ਚ ਤੇਜ਼ੀ ਨਾ ਹੋਣ ਦੇ ਬਾਵਜੂਦ ਆਉਣ ਵਾਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।