10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਪਿੰਡ ਉਲਾਣਾ ਵਿਖੇ ਖੂਨਦਾਨ ਅਤੇ ਮੁਫ਼ਤ ਮੈਡੀਕਲ ਕੈਂਪ ਲਾਇਆ <br/>

ਪਿੰਡ ਉਲਾਣਾ ਵਿਖੇ ਲਾਏ ਖੂਨਦਾਨ ਤੇ ਮੈਡੀਕਲ ਕੈਂਪ ਦੌਰਾਨ ਵਾਇਸ ਚੇਅਰਮੈਨ ਵਿੱਕੀ ਘਨੌਰ, ਚੇਅਰਮੈਨ ਤੇਜਿੰਦਰ ਮਹਿਤਾ ਖੂਨਦਾਨੀਆਂ ਤੇ ਕਮੇਟੀ ਮੈਂਬਰਾਂ ਨਾਲ ਹੌਸਲਾ ਅਫਜਾਈ ਕਰਦੇ ਹੋਏ | ਤਸਵੀਰ : ਸਰਦਾਰਾ ਸਿੰਘ ਲਾਛੜੂ <br/> 02-05-2026
ਘਨੌਰ, 1 ਮਈ ( ਸਰਦਾਰਾ ਸਿੰਘ ਲਾਛੜੂ)-ਡਾ. ਭੀਮ ਰਾਓ ਅੰਬੇਡਕਰ ਸਮਾਜ ਸੇਵਾ ਸਭਾ ਵੱਲੋਂ ਪ੍ਰਧਾਨ ਬਰਿੰਦਰਪਾਲ ਸਿੰਘ ਤੇ ਸਮੂਹ ਕਮੇਟੀ ਦੀ ਨਿਗਰਾਨੀ ਹੇਠ ਪਿੰਡ ਉਲਾਣਾ ਵਿਖੇ ਪਹਿਲਾ ਖੂਨਦਾਨ ਅਤੇ ਮੁਫਤ ਸਿਹਤ ਮੈਡੀਕਲ ਕੈਂਪ ਲਾਇਆ ਗਿਆ | ਕੈਂਪ 'ਚ ਲੱਗਭਗ 70 ਤੋਂ ਵੱਧ ਵਿਅਕਤੀਆਂ ਨੇ ਖੂਨਦਾਨ ਕੀਤਾ ਅਤੇ 250 ਦੇ ਕਰੀਬ ਪਿੰਡ ਦੀਆਂ ਔਰਤਾਂ ਤੇ ਮਰਦਾਂ ਨੇ ਮੁਫਤ ਸਿਹਤ ਜਾਂਚ ਦਾ ਲਾਭ ਲਿਆ | ਗਿਆਨ ਸਾਗਰ ਮੈਡੀਕਲ ਕਾਲਜ ਬਨੂੜ ਅਤੇ ਨੀਲਮ ਹਸਪਤਾਲ ਰਾਜਪੁਰਾ ਦੀਆਂ ਟੀਮਾਂ ਨੇ ਮਰੀਜ਼ਾਂ ਦੀ ਜਾਂਚ ਕੀਤੀ | ਕੈਂਪ ਦੌਰਾਨ ਮੁੱਖ ਮਹਿਮਾਨ ਵਜੋਂ ਤੇਜਿੰਦਰ ਮਹਿਤਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਅਤੇ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਵਾਇਸ ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਨੇ ਸ਼ਮੂਲੀਅਤ ਕੀਤੀ | ਚੇਅਰਮੈਨ ਤੇਜਿੰਦਰ ਮਹਿਤਾ ਨੇ ਕਮੇਟੀ ਮੈਂਬਰਾਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਸਮਾਜ ਦੀ ਭਲਾਈ ਲਈ ਇਹੋ ਜਿਹੇ ਉਪਰਾਲੇ ਕਰਨਾ ਸ਼ਲਾਘਾਯੋਗ ਕਾਰਜ ਹੈ | ਉਨ੍ਹਾਂ ਸਰਕਾਰ ਵਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਘਰ-ਘਰ ਪਹੁੰਚਾਉਣ ਦਾ ਵਾਅਦਾ ਕੀਤਾ | ਖੂਨਦਾਨ ਮਹਾਂਦਾਨ ਦਾ ਨਾਅਰਾ ਬੁਲੰਦ ਵਾਇਸ ਚੇਅਰਮੈਨ ਵਿੱਕੀ ਘਨੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਪਹਿਲ ਸਿਹਤ ਸਹੂਲਤਾਂ ਨੂੰ ਲੈ ਕੇ ਹੈ ਤੇ ਸਰਕਾਰ ਇਸ ਪਾਸੇ ਵੱਡੇ ਉਪਰਾਲੇ ਕਰ ਰਹੀ ਹੈ | ਉਨ੍ਹਾਂ ਖੁਸ਼ੀ ਜ਼ਾਹਿਰ ਕੀਤੀ ਕਿ ਲੋਕ ਸਿਹਤ ਪ੍ਰਤੀ ਜਾਗਰੂਕ ਹੋ ਰਹੇ ਹਨ ਤੇ ਪਿੰਡਾਂ 'ਚ ਖੂਨਦਾਨ ਕੈਂਪ ਲਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਅੱਜ ਪਿੰਡ ਉਲਾਣਾ ਵਾਸੀਆਂ ਨੇ 'ਖੂਨਦਾਨ ਮਹਾਂਦਾਨ' ਦੇ ਨਾਅਰੇ ਨੂੰ ਬੁਲੰਦ ਕੀਤਾ ਹੈ | ਇਸ ਮੌਕੇ ਮੀਤ ਪ੍ਰਧਾਨ ਮਨਜੀਤ ਸਿੰਘ, ਖਜ਼ਾਨਚੀ ਗੁਰਪ੍ਰੀਤ ਸਿੰਘ, ਜਨਰਲ ਸਕੱਤਰ ਗੁਰਦੇਵ ਸਿੰਘ, ਮੈਂਬਰ ਹਰਭਜਨ ਸਿੰਘ, ਦਰਸ਼ਨ ਸਿੰਘ, ਸਤਨਾਮ ਸਿੰਘ, ਜਗਦੀਸ਼ ਸਿੰਘ, ਰੂਪ ਸਿੰਘ ਖਾਲਸਾ, ਸਰਪੰਚ ਰਾਜਿੰਦਰ ਕੁਮਾਰ ਭੋਲਾ, ਸਰਬਜੀਤ ਸਿੰਘ ਕਾਮੀ ਕਲਾਂ, ਗੁਰਪ੍ਰੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਪਤਵੰਤੇ ਹਾਜ਼ਰ ਸਨ |

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਰੱਖੜਾ ਨੇ ਕੀਤਾ ਜਥੇਬੰਦਕ ਢਾਂਚੇ ਦਾ ਵਿਸਥਾਰ ਅਗਲੀ ਖ਼ਬਰ ਦ ਮਿਲੇਨੀਅਮ ਸਕੂਲ 'ਚ ਕਰਵਾਈ ਮਾਡਲ ਯੂਨਾਈਟਿਡ ਨੇਸ਼ਨਜ਼ ਕਾਨਫ਼ਰੰਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।