09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਸੀਨੀਅਰ ਪੱਤਰਕਾਰ ਧੀਮਾਨ ਦੀ ਦਾਦੀ ਮਾਤਾ ਦੇ ਭੋਗ ਮੌਕੇ ਸ਼ਰਧਾਂਜਲੀਆਂ ਭੇਟ <br/>

ਅਜੀਤ ਡੈਸਕ 02-05-2026
ਰਾਜਪੁਰਾ, 1 ਮਈ (ਰਣਜੀਤ ਸਿੰਘ)-ਇਥੋਂ ਦੇ ਸੀਨੀਅਰ ਪੱਤਰਕਾਰ ਗੁਰਪ੍ਰੀਤ ਸਿੰਘ ਧੀਮਾਨ ਦੀ ਦਾਦੀ ਦੁਲਾਰੀ ਸੰਖੇਪ ਬਿਮਾਰੀ ਕਾਰਨ ਅਕਾਲ ਚਲਾਣਾ ਕਰ ਗਏ ਸਨ | ਅੱਜ ਉਨ੍ਹਾਂ ਦੀ ਅੰਤਿਮ ਅਰਦਾਸ ਅਤੇ ਭੋਗ ਦੇ ਮੌਕੇ 'ਤੇ ਵੱਡੀ ਗਿਣਤੀ ਵਿਚ ਰਾਜਨੀਤਕ ਆਗੂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਪ੍ਰਧਾਨ ਪੁੱਜੇ ਹੋਏ ਸਨ | ਉਨ੍ਹਾਂ ਨੇ ਸ਼ਰਧਾ ਦੇ ਫ਼ੁਲ ਭੇਟ ਕਰਦਿਆਂ ਦੱਸਿਆ ਕਿ ਮਾਤਾ ਜੀ ਬਹੁਤ ਹੀ ਨੇਕ ਸੁਭਾਅ ਦੇ ਮਾਲਕ ਸਨ | ਉਨ੍ਹਾਂ ਨੇ ਆਪਣੇ ਪਰਿਵਾਰ ਨੂੰ ਇਕ ਲੜੀ ਵਿਚ ਪਰੋ ਕੇ ਰੱਖਿਆ | ਆਗੂਆਂ ਨੇ ਕਿਹਾ ਕਿ ਮਾਤਾ ਦਾ ਜਾਣ ਦਾ ਬਹੁਤ ਵੱਡਾ ਘਾਟਾ ਪਿਆ ਹੈ | ਆਗੂਆਂ ਨੇ ਕਿਹਾ ਕਿ ਮਾਤਾ ਜੀ ਦਾ ਅਕਾਲ ਚਲਾਣਾ ਪੂਰੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ | ਇਸ ਮੌਕੇ 'ਤੇ ਹੋਰਨਾਂ ਸਮੇਤ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ, ਸਾਬਕਾ ਵਿਧਾਇਕ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ, ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਪ੍ਰਧਾਨ ਅਬਰਿੰਦਰ ਸਿੰਘ ਕੰਗ, ਸੀਨੀਅਰ ਪੱਤਰਕਾਰ ਗਗਨਦੀਪ ਸਿੰਘ ਅਹੂਜਾ, ਰਵੀ ਜੱਬਲ, ਸਰਦਾਰ ਸਿੰਘ, ਪਿ੍ੰਸੀਪਲ ਕੁਲਵੰਤ ਸਿੰਘ, ਹਲਕਾ ਇੰਚਾਰਜ ਜਗਦੀਸ਼ ਜੱਗਾ, ਹਰਦੀਪ ਸਿੰਘ ਸਨੌਰ, ਚੇਅਰਮੈਨ ਦੀਪਕ ਸੂਦ, ਵਿਕਾਸ ਵਿੱਕੀ ਸ਼ਰਮਾ, ਵਾਇਸ ਚੇਅਰਮੈਨ ਵਿੱਕੀ ਘਨੌਰ, ਗੁਰਪ੍ਰੀਤ ਸਿੰਘ ਧਮੋਲੀ ਸਮੇਤ ਪੱਤਰਕਾਰ ਭਾਈਚਾਰਾ ਵੱਡੀ ਗਿਣਤੀ ਵਿਚ ਸ਼ਰਧਾ ਦੇ ਫ਼ੁਲ ਭੇਟ ਕਰਨ ਲਈ ਪਹੁੰਚਿਆ |

ਪਿਛਲੀ ਖ਼ਬਰ ਮਾਮਲਾ ਸਰਕਾਰੀ ਬੱਸ ਵਲੋਂ ਸਹੀ ਢੰਗ ਨਾਲ ਸਵਾਰੀਆਂ ਨਾ ਚੁੱਕਣ ਦਾ ਡਰਾਈਵਰਾਂ ਦੀ ਲਾਪਰਵਾਹੀ, ਖੱਜਲ-ਖੁਆਰ ਵਿਦਿਆਰਥਣਾਂ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਰੱਖੜਾ ਨੇ ਕੀਤਾ ਜਥੇਬੰਦਕ ਢਾਂਚੇ ਦਾ ਵਿਸਥਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।