04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸ੍ਰੀ ਸਿੱਧ ਮਹਾਂਵੀਰ ਮੰਦਰ 'ਚ ਹੋਈ ਮੂਰਤੀ ਸਥਾਪਨਾ

ਅਜੀਤ ਡੈਸਕ 03-05-2026
ਸਮਾਣਾ, 2 ਮਈ (ਸਾਹਿਬ ਸਿੰਘ)-ਸਮਾਣਾ ਵਿਚ ਸ੍ਰੀ ਸਿੱਧ ਮਹਾਂਵੀਰ ਮੰਦਿਰ ਮੱਛੀ ਹੱਟਾ ਵਿਖੇ ਧਾਰਮਿਕ ਰਸਮਾਂ ਅਨੁਸਾਰ ਮੂਰਤੀ ਸਥਾਪਨਾ ਸਮਾਗਮ ਭਗਤੀਮਈ ਮਾਹੌਲ ਵਿਚ ਕਰਵਾਇਆ ਗਿਆ | ਸਮਾਗਮ ਵਿਚ ਰਾਜਨੀਤਕ ਪਾਰਟੀਆਂ ਅਤੇ ਵੱਖ-ਵੱਖ ਜੱਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਹੋਏ | ਮੰਦਿਰ ਕਮੇਟੀ ਵਲੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਮੁਖੀ ਜਗਮੀਤ ਸਿੰਘ ਹਰਿਆਊ, ਅਕਾਲੀ ਆਗੂ ਗੋਪਾਲ ਸ਼ਰਮਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਉਨ੍ਹਾਂ ਨੇ ਮੰਦਰ ਵਿਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਸੰਗਤ ਨੂੰ ਵਧਾਈ ਦਿੱਤੀ | ਉਨ੍ਹਾਂ ਨੇ ਆਖਿਆ ਕਿਹਾ ਕਿ ਸ੍ਰੀ ਮਹਾਂਵੀਰ ਦੀਆਂ ਸਿੱਖਿਆਵਾਂ ਤੇ ਅਹਿੰਸਾ ਦਾ ਪਾਠ ਅੱਜ ਸਮੇਂ ਵਿਚ ਸਾਰਥਕ ਹੈ | ਅੱਜ ਜਦੋਂ ਦੁਨੀਆਂ ਵਿਚ ਜੰਗ ਦੇ ਬੱਦਲ ਛਾਏ ਹੋਏ ਹਨ, ਮਨੁੱਖ ਨੂੰ ਮਹਾਂਵੀਰ ਦੀ ਸਿੱਖਿਆ ਸੁੱਖ ਤੇ ਸ਼ਾਂਤੀ ਪ੍ਰਦਾਨ ਕਰਦੀ ਹੈ | ਅਜਿਹੇ ਧਾਰਮਿਕ ਸਮਾਗਮ ਸਮਾਜ ਵਿਚ ਏਕਤਾ ਅਤੇ ਅਧਿਆਤਮਿਕਤਾ ਨੂੰ ਮਜ਼ਬੂਤ ਕਰਦੇ ਹਨ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਰਹੀ ਅਤੇ ਲੰਗਰ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ |
ਪਿਛਲੀ ਖ਼ਬਰ ਨਗਰ ਕੌਂਸਲ ਪਾਤੜਾਂ ਦੀਆਂ ਸੰਭਾਵੀ ਚੋਣਾਂ ਸੰਬੰਧੀ ਕਾਂਗਰਸੀ ਉਮੀਦਵਾਰਾਂ ਵਿਚ ਭਾਰੀ ਉਤਸਾਹ-ਅਰਾਂਈਾਮਾਜਰਾ ਅਗਲੀ ਖ਼ਬਰ ਡਾ. ਬੀ.ਐੱਸ. ਸੰਧੂ ਸਕੂਲ ਦੇ ਵਿਦਿਆਰਥੀਆਂ ਦਾ ਯੋਗਾ ਟੂਰਨਾਮੈਂਟ 'ਚ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।