04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸਾਬਕਾ ਚੇਅਰਮੈਨ ਜਥੇਦਾਰ ਰਸ਼ਪਾਲ ਸਿੰਘ ਬਰਾਸ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਅਜੀਤ ਡੈਸਕ 03-05-2026
ਪਾਤੜਾਂ, 2 ਮਈ (ਗੁਰਇਕਬਾਲ ਸਿੰਘ ਖਾਲਸਾ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਖੇਤੀਬਾੜੀ ਵਿਕਾਸ ਬੈਂਕ ਪਾਤੜਾਂ ਦੇ ਸਾਬਕਾ ਚੇਅਰਮੈਨ ਅਤੇ ਟਕਸਾਲੀ ਅਕਾਲੀ ਆਗੂ ਰਛਪਾਲ ਸਿੰਘ ਬਰਾਸ ਨੂੰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਜ਼ਿਲ੍ਹਾ ਪਟਿਆਲਾ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਨਵ ਨਿਯੁਕਤ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਰਛਪਾਲ ਸਿੰਘ ਬਰਾਸ ਨੇ ਦੱਸਿਆ ਕਿ ਪਾਰਟੀ ਹਾਈ ਕਮਾਂਡ ਵਲੋਂ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜਿਲ੍ਹਾ ਪਟਿਆਲਾ ਦਿਹਾਤੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ |
ਉਨ੍ਹਾਂ ਕਿਹਾ ਕਿ ਉਹ ਇਸ ਨਿਯੁਕਤੀ ਲਈ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਜਨਰਲ ਸਕੱਤਰ ਕਰਨ ਸਿੰਘ ਡੀਟੀਓ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ, ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਇਹ ਅਹੁਦਾ ਦੇ ਕੇ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਉਹ ਇਸ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ |
ਪਿਛਲੀ ਖ਼ਬਰ ਸਰਕਾਰੀ ਸੈਕੰਡਰੀ ਸਕੂਲ ਪੱਕਾ ਕਲਾਂ ਨੇ ਐਨ. ਐਮ. ਐਮ. ਐਸ. ਪ੍ਰੀਖਿਆ 'ਚੋਂ ਮਾਰੀ ਬਾਜ਼ੀ <br/> ਅਗਲੀ ਖ਼ਬਰ ਨਗਰ ਕੌਂਸਲ ਪਾਤੜਾਂ ਦੀਆਂ ਸੰਭਾਵੀ ਚੋਣਾਂ ਸੰਬੰਧੀ ਕਾਂਗਰਸੀ ਉਮੀਦਵਾਰਾਂ ਵਿਚ ਭਾਰੀ ਉਤਸਾਹ-ਅਰਾਂਈਾਮਾਜਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।