05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਨੰਬਰਦਾਰਾ ਯੂਨੀਅਨ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਯਾਦਵਿੰਦਰ ਸਿੰਘ ਨਿਆਲ ਦਾ ਸਵਰਨਕਾਰ ਸੰਘ ਦੇ ਆਗੂਆਂ ਵਲੋਂ ਸਨਮਾਨ

ਅਜੀਤ ਡੈਸਕ 03-05-2026
ਪਾਤੜਾਂ, 2 ਮਈ (ਗੁਰਇਕਬਾਲ ਸਿੰਘ ਖ਼ਾਲਸਾ)-ਨੰਬਰਦਾਰਾ ਯੂਨੀਅਨ ਜ਼ਿਲ੍ਹਾ ਪਟਿਆਲਾ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਨਿਆਲ ਅਤੇ ਜ਼ਿਲ੍ਹਾ ਯੋਜਨਾ ਬੋਰਡ ਤੇ ਜ਼ਿਲ੍ਹਾ ਪਰਿਸ਼ਦ ਪਟਿਆਲਾ ਦੇ ਸਾਬਕਾ ਚੇਅਰਮੈਨ ਜਥੇਦਾਰ ਮਹਿੰਦਰ ਸਿੰਘ ਲਾਲਵਾ ਦਾ ਪਾਤੜਾਂ ਵਿਖੇ ਸਵਰਨ ਕਰ ਸੰਘ ਦੇ ਆਗੂਆਂ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਨੰਬਰਦਾਰ ਯੂਨੀਅਨ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਯਾਦਵਿੰਦਰ ਸਿੰਘ ਨਿਆਲ ਨੇ ਕਿਹਾ ਕਿ ਸਵਰਨਕਾਰ ਸੰਘ ਪਾਤੜਾਂ ਨਾਲ ਉਨ੍ਹਾਂ ਦਾ ਪੁਰਾਣਾ ਸੰਬੰਧ ਹੈ ਅਤੇ ਅੱਜ ਉਨ੍ਹਾਂ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ ਹੈ ਜਿਸ ਲਈ ਉਨ੍ਹਾਂ ਦੇ ਸਦਾ ਰਿਣੀ ਰਹਿਣਗੇ | ਨਿਆਲ ਨੇ ਕਿਹਾ ਕਿ ਜ਼ਿਲ੍ਹਾ ਪਟਿਆਲਾ ਦੇ ਸਮੂਹ ਨੰਬਰਦਾਰਾਂ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ, ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਨੰਬਰਦਾਰਾਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਵੀ ਪੂਰਾ ਯਤਨ ਕਰਨਗੇ | ਇਸ ਮੌਕੇ ਇੱਥੇ ਸਵਰਨਕਾਰ ਸੰਘ ਪਾਤੜਾਂ ਦੇ ਸੀਨੀਅਰ ਆਗੂ ਅਸ਼ੋਕ ਵਰਮਾ, ਰਾਜ ਵਰਮਾ, ਰਵੀ ਵਰਮਾ, ਰਿਸ਼ੂ ਵਰਮਾ, ਬਿ੍ਜ ਵਰਮਾ, ਸੀਨੀਅਰ ਅਕਾਲੀ ਆਗੂ ਨਰਿੰਦਰ ਸਿੰਘ ਬਜਾਜ, ਮਾ. ਜਸਵਿੰਦਰ ਸਿੰਘ ਜਿਉਨਪੁਰਾ ਸਮੇਤ ਵੱਖ-ਵੱਖ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਕੱਲ੍ਹ ਦੇ ਪਸਿਆਣਾ ਥਾਣੇ ਅੱਗੇ ਰੱਖੇ ਜਾਣ ਵਾਲੇ ਰੋਸ ਧਰਨੇ ਦੀਆਂ ਤਿਆਰੀਆਂ ਮੁਕੰਮਲ ਅਗਲੀ ਖ਼ਬਰ ਗਊੁ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ-ਸੰਭਾਲ 'ਤੇ ਡੀ.ਸੀ. ਪਟਿਆਲਾ ਨਾਲ ਕੀਤੀ ਬੈਠਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।