05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਭਾਜਪਾ ਵਲੋਂ ਹਲਕਾ ਸਨੌਰ ਦੇ ਪਿੰਡ ਗੰਗਰੋਲੀ 'ਚ ਵਿਕਾਸ ਕਾਰਜਾਂ ਲਈ 39 ਲੱਖ ਦੀ ਗਰਾਂਟ ਜਾਰੀ- ਭੁਪਿੰਦਰ ਸਿੰਘ

ਅਜੀਤ ਡੈਸਕ 03-05-2026
ਸਨੌਰ, 2 ਮਈ (ਸੋਖਲ)-ਪਿੰਡ ਗੰਗਰੋਲੀ ਦੇ ਵਿਕਾਸ ਲਈ ਇਕ ਵੱਡੀ ਪਹਿਲ ਕਰਦਿਆਂ ਭਾਜਪਾ ਸਰਕਾਰ ਵਲੋਂ 39 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ | ਇਹ ਜਾਣਕਾਰੀ ਪਿੰਡ ਗੰਗਰੋਲੀ ਦੇ ਸਰਪੰਚ ਮਨਦੀਪ ਕੌਰ ਦੇ ਪਤੀ ਭੁਪਿੰਦਰ ਸਿੰਘ ਨੇ ਸਾਂਝੀ ਕਰਦਿਆਂ ਦੱਸਿਆ ਕਿ ਇਹ ਗਰਾਂਟ ਪਿੰਡ ਵਿਚ ਸੀਵਰੇਜ ਪ੍ਰਣਾਲੀ ਨੂੰ ਸੁਧਾਰਨ, ਸਫ਼ਾਈ ਪ੍ਰਬੰਧ ਨੂੰ ਮਜ਼ਬੂਤ ਕਰਨ ਅਤੇ ਹੋਰ ਬੁਨਿਆਦੀ ਵਿਕਾਸ ਕਾਰਜਾਂ ਨੂੰ ਲਈ ਵਰਤੀ ਜਾਵੇਗੀ | ਭੁਪਿੰਦਰ ਸਿੰਘ ਨੇ ਗੱਲਬਾਤ ਦੌਰਾਨ ਕਿਹਾ ਕਿ ਪਿੰਡਾਂ ਦੇ ਸਮੂਹਿਕ ਵਿਕਾਸ ਲਈ ਸਰਕਾਰ ਵਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਹਲਕਾ ਸਨੌਰ ਦਾ ਪਿੰਡ ਗੰਗਰੋਲੀ ਵੀ ਇਸ ਤਰੱਕੀ ਦੀ ਲੜੀ ਵਿਚ ਅੱਗੇ ਵੱਧ ਰਿਹਾ ਹੈ | ਉਨਾਂ ਕਿਹਾ ਕਿ ਪਿੰਡ ਦੀ ਸਫ਼ਾਈ ਅਤੇ ਸੁਧਰੇ ਹੋਏ ਸੀਵਰੇਜ ਪ੍ਰਬੰਧ ਨਾਲ ਨਾ ਸਿਰਫ਼ ਲੋਕਾਂ ਦੀ ਜ਼ਿੰਦਗੀ ਸੁਖਾਲੀ ਹੋਵੇਗੀ, ਸਗੋਂ ਸਿਹਤ ਸੰਬੰਧੀ ਸਮੱਸਿਆਵਾਂ ਵਿਚ ਵੀ ਘਾਟ ਆਵੇਗੀ ਉਨਾਂ ਹੋਰ ਦੱਸਿਆ ਕਿ ਸਰਪੰਚ ਮਨਦੀਪ ਕੌਰ ਦੀ ਅਗਵਾਈ ਹੇਠ ਪਿੰਡ ਵਿਚ ਪਹਿਲਾਂ ਵੀ ਕਈ ਵਿਕਾਸੀ ਕੰਮ ਕੀਤੇ ਗਏ ਹਨ ਅਤੇ ਹੁਣ ਮਿਲੀ ਇਹ ਗਰਾਂਟ ਪਿੰਡ ਦੀ ਨਵੀਂ ਤਰੱਕੀ ਦਾ ਦਰਵਾਜਾ ਖੋਲਣਗੇ | ਪਿੰਡ ਵਾਸੀਆਂ ਨੇ ਵੀ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਭਾਜਪਾ ਸਰਕਾਰ ਅਤੇ ਪੰਚਾਇਤ ਦਾ ਧੰਨਵਾਦ ਕੀਤਾ ਹੈ | ਪਿੰਡ ਦੇ ਵਾਸੀਆਂ ਦਾ ਕਹਿਣਾ ਹੈ ਕਿ ਲੰਮੇ ਸਮੇਂ ਤੋਂ ਸੀਵਰੇਜ ਅਤੇ ਸਫ਼ਾਈ ਨਾਲ ਜੁੜੀਆਂ ਸਮੱਸਿਆਵਾਂ ਕਾਰਨ ਉਨਾਂ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਹੁਣ ਇਹ ਗਰਾਂਟ ਉਨਾਂ ਸਮੱਸਿਆਵਾਂ ਦਾ ਹੱਲ ਲਿਆਏਗੀ | ਇਸ ਨਾਲ ਪਿੰਡ ਦੀ ਸੂਰਤ ਵੀ ਨਿੱਖਰੇਗੀ ਅਤੇ ਰਹਿਣ-ਸਹਿਣ ਦਾ ਮਿਆਰ ਵੀ ਉੱਚਾ ਹੋਵੇਗਾ | ਅਖੀਰ ਵਿਚ ਭੁਪਿੰਦਰ ਸਿੰਘ ਨੇ ਕਿਹਾ ਕਿ ਭਾਜਪਾ ਸਰਕਾਰ ਪੰਜਾਬ ਵਿਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਹੋਰ ਵੀ ਪਿੰਡਾਂ ਨੂੰ ਇਸ ਤਰ•ਾਂ ਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ | ਉਨਾਂ ਭਰੋਸਾ ਦਿਵਾਇਆ ਕਿ ਹਲਕਾ ਸਨੌਰ ਦੇ ਪਿੰਡ ਗੰਗਰੋਲੀ ਵਿੱਚ ਮਿਲੀ ਗਰਾਂਟ ਦਾ ਪੂਰਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇਗਾ ਅਤੇ ਸਾਰੇ ਕੰਮ ਪਾਰਦਰਸ਼ੀ ਢੰਗ ਨਾਲ ਕੀਤੇ ਜਾਣਗੇ | ਇਸ ਮੌਕੇ ਅਵਤਾਰ ਸਿੰਘ, ਮੁਲਾ ਸਿੰਘ, ਹਰਵਿੰਦਰ ਸਿੰਘ, ਗੁਰਦੇਵ ਸਿੰਘ, ਯਾਦਵਿੰਦਰ ਸਿੰਘ, ਲਖਵਿੰਦਰ ਸਿੰਘ ਤੇ ਹੋਰ ਮੌਜੂਦ ਸਨ |
ਪਿਛਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਦਾ 65ਵਾਂ ਸਥਾਪਨਾ ਦਿਵਸ ਮਨਾਇਆ ਅਗਲੀ ਖ਼ਬਰ ਘਨੌਰ 'ਚ ਡਾ. ਬੀ.ਆਰ. ਅੰਬੇਡਕਰ ਜੈਅੰਤੀ ਨੂੰ ਸਮਰਪਿਤ ਮੈਡੀਕਲ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।