05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਅਗਵਾਈ 'ਚ ਵਾਰਡ ਨੰਬਰ 41 ਤੋਂ ਤੀਰਥ ਯਾਤਰਾ ਬੱਸ ਰਵਾਨਾ

ਅਜੀਤ ਡੈਸਕ 03-05-2026
ਪਟਿਆਲਾ, 2 ਮਈ (ਧਰਮਿੰਦਰ ਸਿੰਘ ਸਿੱਧੂ)-ਆਮ ਆਦਮੀ ਪਾਰਟੀ ਦੇ ਪਟਿਆਲਾ ਸ਼ਹਿਰੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਅਗਵਾਈ 'ਚ ਵਾਰਡ ਨੰਬਰ 41 ਤੋਂ ਆਪ ਆਗੂ ਅੰਮਿ੍ਤਪਾਲ ਸਿੰਘ ਪਾਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਅਧੀਨ ਯਾਤਰੀਆਂ ਨਾਲ ਭਰੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ 'ਆਪ' ਆਗੂ ਅੰਮਿ੍ਤਪਾਲ ਸਿੰਘ ਪਾਲੀ ਨੇ ਦੱਸਿਆ ਕਿ ਇਹ ਬੱਸ ਵੱਖ ਵੱਖ ਧਾਰਮਿਕ ਅਸਥਾਨਾਂ 'ਤੇ ਜਾਏਗੀ | ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਹਰ ਇਕ ਨਾਗਰਿਕ ਤੱਕ ਸਹੂਲਤਾਂ ਪਹੁੰਚਾਉਣਾ ਹੈ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਵਿਅਕਤੀ ਆਪਣੀਆਂ ਧਾਰਮਿਕ ਭਾਵਨਾਵਾਂ ਨੂੰ ਪੂਰਾ ਕਰਨ ਤੋਂ ਵਾਂਝਾ ਨਾ ਰਹੇ |
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਇਸ ਦਿਸ਼ਾ ਵਿਚ ਇਕ ਵਿਸ਼ੇਸ਼ ਅਤੇ ਸ਼ਲਾਘਾਯੋਗ ਉਪਰਾਲਾ ਹੈ, ਜਿਸ ਨਾਲ ਆਮ ਜਨਤਾ, ਖ਼ਾਸ ਕਰਕੇ ਬਜ਼ੁਰਗਾਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲ ਰਿਹਾ ਹੈ | ਉਨ੍ਹਾਂ ਅੱਗੇ ਕਿਹਾ ਕਿ ਇਸ ਯੋਜਨਾ ਤਹਿਤ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ ਅਤੇ ਹੋਰ ਜ਼ਰੂਰੀ ਸੁਵਿਧਾਵਾਂ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ, ਤਾਂ ਜੋ ਉਹ ਬਿਨਾ ਕਿਸੇ ਚਿੰਤਾ ਦੇ ਆਪਣੀ ਯਾਤਰਾ ਦਾ ਅਨੰਦ ਮਾਣ ਸਕਣ | ਉਨ੍ਹਾਂ ਨੇ ਯਾਤਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਲੋੜਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਉਨ੍ਹਾਂ ਨੂੰ ਯਕੀਨ ਦਵਾਇਆ ਕਿ ਭਵਿੱਖ ਵਿਚ ਵੀ ਇਸ ਤਰ੍ਹਾਂ ਦੀਆਂ ਸਕੀਮਾਂ ਨੂੰ ਹੋਰ ਵਧਾਇਆ ਜਾਵੇਗਾ |
ਪਿਛਲੀ ਖ਼ਬਰ ਮੰਡੀ ਬੋਰਡ ਦੇ ਕੰਮਾਂ 'ਚ ਆਉਂਦੀ ਘਪਲੇ ਦੀ ਬੂ, ਘੜਾਮ ਨਵੀਨੀਕਰਨ ਸੜਕ ਜਾਂਚ ਦੀ ਉੱਠੀ ਮੰਗ ਅਗਲੀ ਖ਼ਬਰ ਗੁਰਦੁਆਰਾ ਨਥਾਣਾ ਸਾਹਿਬ ਵਿਖੇ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।