14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਬੇਰੁਜ਼ਗਾਰ ਐਮ.ਪੀ.ਐੱਚ.ਡਬਲਿਊ. (ਮੇਲ) ਯੂਨੀਅਨ ਵਲੋਂ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ

ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ (ਮੇਲ) ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਕੋਠੀ ਮੂਹਰੇ ਧਰਨੇ ਦਿੱਤੇ ਜਾਣ ਦਾ ਦਿ੍ਸ਼ | ਤਸਵੀਰ : ਪ੍ਰਭਨੂਰ ਸਿੰਘ <br/> 04-05-2026
ਪਟਿਆਲਾ, 3 ਮਈ (ਗੁਰਪ੍ਰੀਤ ਸਿੰਘ ਚੱਠਾ)-ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ (ਮੇਲ) ਯੂਨੀਅਨ ਵਲੋਂ ਆਪਣੀਆਂ ਜਾਇਜ਼ ਮੰਗਾਂ ਦੇ ਹੱਕ ਵਿਚ ਸੂਬੇ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਕੋਠੀ ਦਾ ਘਿਰਾਓ ਕੀਤਾ ਗਿਆ | ਯੂਨੀਅਨ ਦੇ ਸੂਬਾ ਪ੍ਰਧਾਨ ਹਰਵਿੰਦਰ ਸਿੰਘ ਥੂਹੀ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਐਮ.ਪੀ.ਐੱਚ.ਡਬਲਿਊ. (ਮੇਲ) ਦੀਆਂ 270 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਪੂਰੀ ਕੀਤੀ ਗਈ ਸੀ ਅਤੇ ਇਸ ਦਾ ਨਤੀਜਾ ਵੀ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਵਲੋਂ ਜਾਰੀ ਕੀਤਾ ਜਾ ਚੁੱਕਾ ਹੈ ਪਰ ਚੁਣੇ ਗਏ ਉਮੀਦਵਾਰਾਂ ਨੂੰ ਅਜੇ ਤੱਕ ਨਿਯੁਕਤੀ ਪੱਤਰ ਨਹੀਂ ਦਿੱਤੇ ਗਏ | ਉਨ੍ਹਾਂ ਦੱਸਿਆ ਕਿ 13 ਤਾਰੀਖ਼ ਨੂੰ ਵਿਭਾਗ ਅਤੇ ਸਿਹਤ ਮੰਤਰੀ ਨਾਲ ਹੋਈ ਪੈਨਲ ਮੀਟਿੰਗ ਦੌਰਾਨ 20 ਦਿਨਾਂ ਅੰਦਰ ਜੁਆਇਨਿੰਗ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਸੀ, ਜੋ ਅਜੇ ਤੱਕ ਪੂਰਾ ਨਹੀਂ ਹੋਇਆ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਿਚ ਮੈਦਾਨੀ ਪੱਧਰ 'ਤੇ ਕਰਮਚਾਰੀਆਂ ਦੀ ਭਾਰੀ ਘਾਟ ਹੈ, ਜਦਕਿ ਮੈਰਿਟ ਅਨੁਸਾਰ ਚੁਣੇ ਗਏ ਉਮੀਦਵਾਰ ਬੇਰੁਜ਼ਗਾਰੀ ਦਾ ਸਾਹਮਣਾ ਕਰ ਰਹੇ ਹਨ, ਜੋ ਉਨ੍ਹਾਂ ਨਾਲ ਨਿਆਂ ਨਹੀਂ ਅਤੇ ਸਿਹਤ ਸੇਵਾਵਾਂ ਲਈ ਵੀ ਘਾਤਕ ਹੈ | ਯੂਨੀਅਨ ਆਗੂਆਂ ਨੇ ਕਿਹਾ ਕਿ ਉਹ ਕਈ ਵਾਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਮਿਲ ਚੁੱਕੇ ਹਨ ਪਰ ਨਿਯੁਕਤੀ ਪੱਤਰ ਜਾਰੀ ਕਰਨ 'ਚ ਬੇਵਜ੍ਹਾ ਦੇਰੀ ਕੀਤੀ ਜਾ ਰਹੀ ਹੈ | ਇਸ ਲਈ ਅੱਜ ਮੰਤਰੀ ਦੀ ਕੋਠੀ ਦਾ ਘਿਰਾਓ ਕਰਕੇ ਸਰਕਾਰ ਤੋਂ ਮੰਗ ਕੀਤੀ ਗਈ ਕਿ ਮੈਰਿਟ ਸੂਚੀ ਵਿਚ ਸ਼ਾਮਲ ਸਾਰੇ ਯੋਗ ਉਮੀਦਵਾਰਾਂ ਨੂੰ ਤੁਰੰਤ ਨਿਯੁਕਤੀ ਪੱਤਰ ਜਾਰੀ ਕੀਤੇ ਜਾਣ | ਇਸ ਮੌਕੇ ਰਾਜ ਸੰਗਤੀਵਾਲਾ, ਨਾਹਰ ਸਿੰਘ, ਲਖਵਿੰਦਰ ਸਿੰਘ, ਸਾਹਿਬ ਸਿੰਘ, ਰਵਿੰਦਰ ਸਿੰਘ ਅਜਨਾਲਾ, ਨੀਰਜ ਕੁਮਾਰ, ਵਿਕਰਮ ਫ਼ਿਰੋਜ਼ਪੁਰ, ਨਵਦੀਪ ਸਿੰਘ, ਗਗਨਦੀਪ ਸਿੰਘ, ਹਰਮਨ ਸਿੰਘ, ਦੀਪ ਸਿੰਘ, ਜਗਤਾਰ ਸਿੰਘ, ਮਨਪ੍ਰੀਤ ਸਿੰਘ, ਮੇਜਰ ਪਾਤੜਾਂ, ਮਨਦੀਪ ਝੁਨੀਰ, ਹਰਕੀਰਤ ਸਿੰਘ, ਸਤਵੀਰ ਸਿੰਘ, ਭੁਪਿੰਦਰ ਸੁਨਾਮ ਅਤੇ ਗੁਰਪਿਆਰ ਸਿੰਘ ਮਾਨਸਾ ਸਮੇਤ ਹੋਰ ਸਾਥੀ ਹਾਜ਼ਰ ਸਨ |
ਪਿਛਲੀ ਖ਼ਬਰ ਹਰਿਆਣਾ ਵਲੋਂ ਹੜ੍ਹਾਂ ਤੋਂ ਬਚਾਅ ਲਈ ਪੱਕੇ ਬੰਨ੍ਹ ਦੇ ਕੰਮ ਨੇ ਪੰਜਾਬ ਦੇ ਲੋਕਾਂ ਨੂੰ ਚਿੰਤਾ 'ਚ ਡੋਬਿਆ ਅਗਲੀ ਖ਼ਬਰ ਸਰਕਾਰ ਤੋਂ ਆਸ ਲਾਹ ਚੁੱਕੇ ਕਿਸਾਨਾਂ ਨੇ ਘੱਗਰ ਦਰਿਆ ਦਾ ਬੰਨ੍ਹ ਮਜ਼ਬੂਤ ਕਰਨ ਲਈ ਕੀਤੇ ਕਮਰਕੱਸੇ ਜੇ.ਸੀ.ਬੀ. ਲਿਆ ਕੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।