05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਨਗਰ ਕੌਂਸਲ ਚੋਣਾਂ ਲਈ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਹੈ ਤਿਆਰ-ਸਾਧੂ ਸਿੰਘ ਧਰਮਸੋਤ

ਅਜੀਤ ਡੈਸਕ 10-05-2026
ਨਾਭਾ, 9 ਮਈ (ਜਗਨਾਰ ਸਿੰਘ ਦੁਲੱਦੀ)-ਕਾਂਗਰਸ ਪਾਰਟੀ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਪੂਰੀ ਤਰ੍ਹਾਂ ਤਿਆਰ ਹੈ, ਕਿਉਂ ਜੋ ਕਾਂਗਰਸ ਪਾਰਟੀ ਵਲੋਂ ਨਾਭਾ ਨਗਰ ਕੌਂਸਲ ਚੋਣਾਂ ਲਈ 23 ਦਿਆਂ 23 ਵਾਰਡਾਂ 'ਚੋਂ ਸੰਭਾਵੀ ਉਮੀਦਵਾਰਾਂ ਦੀ ਚੋਣ ਕਰ ਲਈ ਗਈ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ 'ਅਜੀਤ' ਪ੍ਰਤੀਨਿਧ ਨਾਲ ਵਿਸੇਸ ਤੌਰ 'ਤੇ ਗੱਲਬਾਤ ਕਰਦਿਆਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਜਿਵੇਂ ਹੀ ਨਗਰ ਕੌਂਸਲ ਚੋਣਾਂ ਦਾ ਐਲਾਨ ਹੋਵੇਗਾ ਤਾਂ ਉਹ ਪਾਰਟੀ ਹਾਈਕਮਾਂਡ ਕੋਲ ਇਨ੍ਹਾਂ ਸੰਭਾਵੀ ਉਮੀਦਵਾਰਾਂ ਦੀ ਲਿਸਟ ਭੇਜ ਕੇ ਤੁਰੰਤ ਉਮੀਦਵਾਰਾਂ ਦਾ ਐਲਾਨ ਕਰ ਦੇਣਗੇ | ਧਰਮਸੋਤ ਨੇ ਕਿਹਾ ਕਿ ਨਾਭਾ ਸ਼ਹਿਰ ਦਾ ਜੋ ਵਿਕਾਸ ਕਾਂਗਰਸ ਪਾਰਟੀ ਦੀ ਸਰਕਾਰ ਸਮੇਂ ਹੋਇਆ ਹੈ ਉਹ ਕਿਸੇ ਵੀ ਹੋਰ ਪਾਰਟੀ ਦੀ ਸਰਕਾਰ ਵਲੋਂ ਨਹੀਂ ਕਰਵਾਇਆ ਗਿਆ | ਜਿਸ ਕਰਕੇ ਨਾਭਾ ਸ਼ਹਿਰ ਦੇ ਲੋਕ ਕਾਂਗਰਸ ਪਾਰਟੀ ਦੇ ਕੌਂਸਲਰਾਂ ਨੂੰ ਜਿਤਾਉਣ ਲਈ ਉਤਾਵਲੇ ਹਨ | ਇਸ ਮੌਕੇ ਜਗਜੀਤ ਸਿੰਘ ਦੁਲੱਦੀ, ਬਲਵਿੰਦਰ ਸਿੰਘ ਬਿੱਟੂ ਢੀਗੀ ਦਿਹਾਤੀ ਬਲਾਕ ਪ੍ਰਧਾਨ, ਵਿਵੇਕ ਸਿੰਗਲਾ ਸ਼ਹਿਰੀ ਬਲਾਕ ਪ੍ਰਧਾਨ, ਨਰੇਸ਼ ਸ਼ਰਮਾ ਆਦਿ ਵੀ ਮੌਜੂਦ ਸਨ |
ਪਿਛਲੀ ਖ਼ਬਰ ਹਰਜਿੰਦਰ ਸਿੰਘ ਗਲਵੱਟੀ ਤੇ ਜਗਸੀਰ ਸਿੰਘ ਗਲਵੱਟੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜ਼ਿਲਵਾ ਉਪ ਪ੍ਰਧਾਨ ਨਿਯੁਕਤ ਅਗਲੀ ਖ਼ਬਰ -ਮਾਮਲਾ ਨੌਜਵਾਨ ਵਲੋਂ ਗੋਲੀਆਂ ਮਾਰ ਕੇ ਸਹੁਰੇ ਅਤੇ ਸਾਲੇ ਨੂੰ ਮਾਰਨ ਦਾ- ਮਿ੍ਤਕਾਂ ਦੇ ਪਰਿਵਾਰਕ ਮੈਂਬਰਾਂ ਨੇ ਦੁਬਾਰਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।