05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਮਾਤਾ ਗੁਜਰੀ ਸਕੂਲ ਦੇਵੀਗੜ੍ਹ ਵਿਖੇ 'ਮਾਂ ਦਿਵਸ' ਮਨਾਇਆ

ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਗੁਥਮੁੜਾ ਨੇੜੇ ਦੇਵੀਗੜ੍ਹ ਦੇ ਨੰਨੇ੍ਹ ਮੁੰਨ੍ਹੇ ਬੱਚੇ ਡਾਂਸ ਪੇਸ਼ ਕਰਦੇ ਹੋਏ | ਅਜੀਤ ਤਸਵੀਰ <br/> 10-05-2026
ਦੇਵੀਗੜ੍ਹ 9 ਮਈ (ਰਾਜਿੰਦਰ ਸਿੰਘ ਮੌਜੀ)-ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਦੇਵੀਗੜ੍ਹ ਵਿਖੇ 'ਮਾਂ ਦਿਵਸ' ਦੇ ਸ਼ੁਭ ਮੌਕੇ 'ਤੇ ਵਿਸ਼ੇਸ਼ ਅਤੇ ਸ਼ਾਨਦਾਰ ਸਵੇਰ ਦੀ ਸਭਾ ਕਰਵਾਈ ਗਈ | ਇਸ ਮੌਕੇ ਸਕੂਲ ਦੇ ਨਿੱਕੇ-ਨਿੱਕੇ ਬੱਚਿਆਂ ਤੋਂ ਲੈ ਕੇ ਵੱਡੇ ਵਿਦਿਆਰਥੀਆਂ ਨੇ ਆਪਣੀਆਂ ਦਿਲ-ਟੁੰਬਵੀਆਂ ਪੇਸ਼ਕਾਰੀਆਂ ਰਾਹੀਂ ਮਾਂ ਦੇ ਅਥਾਹ ਪਿਆਰ, ਕੁਰਬਾਨੀ ਅਤੇ ਮਹਾਨਤਾ ਨੂੰ ਸਮਰਪਿਤ ਰੰਗਾਰੰਗ ਪ੍ਰੋਗਰਾਮ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ | ਸਮਾਗਮ ਦੀ ਸ਼ੁਰੂਆਤ ਰੱਬੀ ਬਾਣੀ ਅਤੇ ਪ੍ਰਾਰਥਨਾ ਨਾਲ ਹੋਈ | ਇਸ ਉਪਰੰਤ, ਚੌਥੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਗੁਰਬਾਜ਼ ਸਿੰਘ ਦੀ ਅਗਵਾਈ ਹੇਠ ਤਿਆਰ ਕੀਤਾ ਅੰਗਰੇਜ਼ੀ ਗੀਤ 'ਲਵ ਯੂ ਮੌਮ' ਬਹੁਤ ਹੀ ਸੁਚੱਜੇ ਢੰਗ ਨਾਲ ਪੇਸ਼ ਕੀਤਾ | ਕੇ.ਜੀ. ਵਿੰਗ ਅਤੇ ਚੌਥੀ ਜਮਾਤ ਦੇ ਵਿਦਿਆਰਥੀਆਂ ਨੇ ਆਪਣੇ ਮਨਮੋਹਕ ਨਾਚ ਨਾਲ ਦਰਸ਼ਕਾਂ ਨੂੰ ਮੰਤਰ ਮੁਗਧ ਕਰ ਦਿੱਤਾ | ਸਮਾਗਮ ਦੌਰਾਨ ਯੂ.ਕੇ.ਜੀ. ਅਤੇ ਪੰਜਵੀਂ ਦੇ ਬੱਚਿਆਂ ਨੇ ਕਵਿਤਾਵਾਂ ਸੁਣਾਈਆਂ, ਜਦੋਂ ਕਿ ਸੱਤਵੀਂ ਤੇ ਅੱਠਵੀਂ ਦੇ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਪੰਜਾਬੀ ਗੀਤਾਂ ਨੂੰ ਭਰਪੂਰ ਸਰਾਹਨਾ ਮਿਲੀ | ਪੰਜਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਗਏ 'ਅੰਗਰੇਜ਼ੀ ਲਘੂ ਨਾਟਕ' ਨੇ ਦਰਸ਼ਕਾਂ ਨੂੰ ਭਾਵੁਕ ਕਰ ਦਿੱਤਾ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਅਤੇ ਅਕੈਡਮਿਕ ਡਾਇਰੈਕਟਰ ਨੇ ਵਿਦਿਆਰਥੀਆਂ ਨੂੰ ਪ੍ਰੇਰਣਾਦਾਇਕ ਸੰਬੋਧਨ ਦਿੰਦਿਆਂ ਮਾਂ ਦੀ ਮਹਾਨਤਾ ਅਤੇ ਬੱਚਿਆਂ ਦੀ ਜ਼ਿੰਦਗੀ ਵਿਚ ਉਸ ਦੇ ਅਹਿਮ ਯੋਗਦਾਨ ਬਾਰੇ ਚਾਨਣਾ ਪਾਇਆ | ਗਿਆਰ੍ਹਵੀਂ ਜਮਾਤ ਦੀ ਵਿਦਿਆਰਥਣ ਹਰਮੀਨ ਕੌਰ ਨੇ ਆਪਣੀ ਸੁਰੀਲੀ ਆਵਾਜ਼ 'ਚ ਸੋਲੋ ਗੀਤ ਪੇਸ਼ ਕੀਤਾ | ਸਕੂਲ ਦੇ ਨਿਰਦੇਸ਼ਕ ਭੁਪਿੰਦਰ ਸਿੰਘ, ਪ੍ਰਧਾਨ ਰਵਿੰਦਰ ਕੌਰ, ਪਿ੍ੰਸੀਪਲ ਪੂਨਮ ਧੀਮਾਨ ਅਤੇ ਅਕਾਦਮਿਕ ਡਾਇਰੈਕਟਰ ਤੇਜਿੰਦਰ ਕੌਰ ਵਾਲੀਆ ਨੇ ਸਾਂਝੇ ਤੌਰ 'ਤੇ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਵਿਚ ਮਾਪਿਆਂ ਪ੍ਰਤੀ ਸਤਿਕਾਰ, ਸਭਿਆਚਾਰਕ ਮੁੱਲਾਂ ਅਤੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਸਮਾਗਮ ਦੀ ਸਮਾਪਤੀ ਰਾਸ਼ਟਰੀ ਗਾਣ
ਪਿਛਲੀ ਖ਼ਬਰ ਜੱਜ ਮਾਡਰਨ ਸਕੂਲ 'ਚ ਮਾਂ ਦੇ ਪਿਆਰ ਅਤੇ ਤਿਆਗ ਨੂੰ ਸਮਰਪਿਤ ਰਿਹਾ ਮਾਂ ਦਿਵਸ ਸਮਾਰੋਹ ਅਗਲੀ ਖ਼ਬਰ ਭਾਜਪਾ ਆਗੂ ਪਿ੍ੰਸੀਪਲ ਡਾ. ਹਰਦੀਪ ਸਿੰਘ ਤੇਜਾ ਵਲੋਂ ਪਿੰਡ ਰਾਠੀਆ ਤੋਂ ਜਨ ਸੰਪਰਕ ਮੁਹਿੰਮ ਦਾ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।