05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਮੁੱਖ ਮੰਤਰੀ ਦੀ 'ਸ਼ੁਕਰਾਨਾ ਯਾਤਰਾ' ਨੂੰ ਪਟਿਆਲਾ 'ਚ ਮਿਲਿਆ ਭਰਵਾਂ ਹੁੰਗਾਰਾ

ਸ਼ੁਕਰਾਨਾ ਯਾਤਰਾ ਦਾ ਪਟਿਆਲਾ ਵਿਖੇ ਪਹੁੰਚਣ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਉੱਤੇ ਫੁੱਲਾਂ ਦੀ ਵਰਖਾ ਕਰ ਕੇ ਸਵਾਗਤ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਅਤੇ ਦੂਜੀ ਤਸਵੀਰ 'ਚ ਯਾਤਰਾ ਦੌਰਾਨ ਲੋਕਾਂ ਦਾ ਭਾਰੀ ਇਕੱਠ | ਤਸਵੀਰਾਂ : ਪ੍ਰਭਨੂਰ ਸਿੰਘ <br/> ਸ਼ੁਕਰਾਨਾ ਯਾਤਰਾ ਦੌਰਾਨ ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੁੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ | ਤਸਵੀਰ : ਪ੍ਰਭਨੂਰ ਸਿੰਘ <br/> 10-05-2026
ਪਟਿਆਲਾ, 9 ਮਈ (ਮਨਦੀਪ ਸਿੰਘ ਖਰੌੜ)-ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਲਾਗੂ ਹੋਣ ਉਪਰੰਤ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਸਿੰਘ ਵਲੋਂ ਕੱਢੀ ਜਾ ਰਹੀ ਸ਼ੁਕਰਾਨਾ ਯਾਤਰਾ ਅੱਜ ਦੁਪਹਿਰ ਵੇਲੇ ਪਟਿਆਲਾ ਜ਼ਿਲੇ੍ਹ ਵਿਚ ਪੁੱਜੀ | ਇਸ ਯਾਤਰਾ 'ਚ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਆਗੂਆਂ ਤੋਂ ਇਲਾਵਾ ਆਮ ਲੋਕੀ ਵੱਧ ਚੜ੍ਹ ਕੇ ਹਿੱਸਾ ਲਿਆ | ਇਸ ਯਾਤਰਾ ਦੌਰਾਨ ਮੁੱਖ ਮੰਤਰੀ ਮਾਨ ਨੇ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਦੀ ਸਾਰਿਆਂ ਨੂੰ ਪ੍ਰਵਾਨ ਹੈ ਸਿਰਫ਼ ਇਕ ਪਰਿਵਾਰ ਨੂੰ ਛੱਡ ਕੇ ਜਿਨ੍ਹਾਂ ਦੇ ਇਸ਼ਾਰੇ 'ਤੇ ਗੁਰਦੁਆਰਾ ਸ਼੍ਰੋਮਣੀ ਕਮੇਟੀ ਇਸ ਐਕਟ ਉੱਤੇ ਸਵਾਲ ਚੁੱਕ ਰਹੀ ਹੈ | ਇਸ ਯਾਤਰਾ ਦੌਰਾਨ ਮੁੱਖ ਮੰਤਰੀ ਮਾਨ ਨੇ ਖੰਡਾ ਚੌਕ ਲਾਗੇ ਕਿਕਲੀ ਪਾ ਕੇ ਵਿਰੋਧੀ ਪਾਰਟੀ 'ਤੇ ਨਿਸ਼ਾਨਾ ਸਾਧਿਆ | ਸੰਗਰੂਰ ਜ਼ਿਲੇ੍ਹ ਤੋਂ ਚਲੀ ਸ਼ੁਕਰਾਨਾ ਯਾਤਰਾ ਪਹਿਲਾਂ ਗੁਰਦੁਆਰਾ ਪਰਮੇਸ਼ਰ ਦੁਆਰ ਪਹੁੰਚੀ ਜਿਥੇ ਗੁਰੂਘਰ ਦੇ ਪ੍ਰਬੰਧਕਾਂ ਵਲੋਂ ਭਗਵੰਤ ਸਿੰਘ ਮਾਨ ਨੂੰ ਸਿਰੋਪਾਉ ਪਾਏ ਅਤੇ ਸਨਮਾਨ ਚਿੰਨ੍ਹ ਭੇਟ ਕੀਤੇ | ਇਸ ਤੋਂ ਬਾਅਦ ਇਹ ਯਾਤਰਾ ਮਹਿਮਦਪੁਰ ਦੀ ਅਨਾਜ ਮੰਡੀ ਵਿਚ ਪਹੁੰਚੀ ਜਿਥੇ ਸਮਾਣਾ ਅਤੇ ਨਾਭਾ ਦੇ ਵਿਧਾਇਕਾਂ ਵਲੋਂ ਯਾਤਰਾ ਦਾ ਸਵਾਗਤ ਕੀਤਾ | ਬਾਅਦ ਵਿਚ ਪਟਿਆਲਾ ਪੁੱਜਣ 'ਤੇ ਖੰਡਾ ਚੌਕ ਲਾਗੇ ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਰਾਜਪੁਰਾ, ਘਨੌਰ ਅਤੇ ਚੇਅਰਮੈਨ ਤੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ ਵਲੋਂ ਮੁੱਖ ਮੰਤਰੀ ਮਾਨ ਦਾ ਸਨਮਾਨ ਕੀਤਾ ਗਿਆ | ਇਸ ਦੌਰਾਨ ਮੁੱਖ ਮੰਤਰੀ ਮਾਨ ਗੁਰਦੁਆਰਾ ਦੂਖਨਿਵਾਰਨ ਸਾਹਿਬ 'ਚ ਡਾ. ਗੁਰਪ੍ਰੀਤ ਕੌਰ ਮਾਨ ਅਤੇ ਉਨ੍ਹਾਂ ਦੀ ਬੇਟੀ ਸਮੇਤ ਨਤਮਸਤਕ ਹੋਣ ਤੋਂ ਪਹਿਲਾਂ ਦੇਗ ਕਰਵਾ ਕੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ | ਜਿਥੇ ਧਾਰਮਿਕ ਜਥੇਬੰਦੀਆਂ ਵਲੋਂ ਉਨ੍ਹਾਂ ਨੂੰ ਸਿਰੋਪਾਉ ਸਾਹਿਬ ਭੇਟ ਕੀਤੇ ਗਏ | ਬਾਅਦ ਵਿਚ ਇਹ ਸ਼ੁਕਰਾਨਾ ਯਾਤਰਾ ਫ਼ਤਿਹਗੜ੍ਹ ਸਾਹਿਬ ਨੂੰ ਚੱਲੀ ਜਿਥੇ ਕਸਿਆਣਾ ਪਿੰਡ ਲਾਗੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਇਸ ਯਾਤਰਾ ਦਾ ਸਵਾਗਤ ਕੀਤਾ ਗਿਆ | ਇਸ ਦੌਰਾਨ ਪਟਿਆਲਾ ਪੁਲਿਸ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਸਨ ਤਾਂ ਜੋ ਸ਼ੁਕਰਾਨਾ ਯਾਤਰਾ ਵਿਚ ਕਿਸੇ ਤਰ੍ਹਾਂ ਦਾ ਕੋਈ ਵਿਘਨ ਨਾ ਪਵੇ |
ਕਿਸਾਨ ਜਥੇਬੰਦੀਆਂ ਦੇ ਕਈ ਆਗੂ ਪੁਲਿਸ ਨੇ ਕੀਤੇ ਗਿ੍ਫ਼ਤਾਰ
ਮੁੱਖ ਮੰਤਰੀ ਦੇ ਕਾਫ਼ਲੇ ਤੋਂ ਸਵਾਲ ਦੀ ਪੁੱਛਣ ਲਈ ਜਾਣ ਦੀ ਤਿਆਰੀ ਕਰ ਰਹੇ ਕਈ ਕਿਸਾਨ ਆਗੂਆਂ ਨੂੰ ਪਟਿਆਲਾ ਪੁਲਿਸ ਵਲੋਂ ਪਹਿਲਾਂ ਹੀ ਕਾਬੂ ਕਰ ਲਿਆ ਗਿਆ ਤਾਂ ਜੋ ਸ਼ੁਕਰਾਨਾ ਯਾਤਰਾ ਵਿਚ ਕਿਸੇ ਤਰ੍ਹਾਂ ਦਾ ਕੋਈ ਵਿਘਨ ਨਾ ਪਵੇ | ਦੂਜੇ ਪਾਸੇ ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਇਹ ਪੁਲਿਸ ਦੀ ਤਾਕਤ ਨਾਲ ਉਨ੍ਹਾਂ ਨੂੰ ਜਮਹੂਰੀਅਤ ਦੇ ਹੱਕ ਤੋਂ ਵਾਂਝਾ ਕੀਤਾ ਜਾ ਰਿਹਾ ਹੈ ਜਿਸ ਦਾ ਜਵਾਬ ਲੋਕੀ 2027 ਦੀਆਂ ਚੋਣਾਂ ਦੌਰਾਨ ਦੇਣਗੇ |
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੇ ਆਗੂਆਂ ਦਾ ਰਵੱਈਆ ਲੋਕਤੰਤਰ ਲਈ ਖ਼ਤਰਨਾਕ-ਸ਼ੈਰੀ ਰਿਆੜ ਅਗਲੀ ਖ਼ਬਰ ਜੱਜ ਮਾਡਰਨ ਸਕੂਲ 'ਚ ਮਾਂ ਦੇ ਪਿਆਰ ਅਤੇ ਤਿਆਗ ਨੂੰ ਸਮਰਪਿਤ ਰਿਹਾ ਮਾਂ ਦਿਵਸ ਸਮਾਰੋਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।