05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਅਕਾਲੀ ਦਲ ਵਾਰਿਸ ਪੰਜਾਬ ਵਲੋਂ ਘਨੌਰ ਹਲਕੇ 'ਚ ਸ਼ਕਤੀ ਪ੍ਰਦਰਸ਼ਨ ਸੈਂਕੜੇ ਸਿੱਖ ਨੌਜਵਾਨ ਪਾਰਟੀ ਵਿਚ ਹੋਏ ਸ਼ਾਮਿਲ

ਪਿੰਡ ਸਲੇਮਪੁਰ ਸੇਖਾਂ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਨੌਜਵਾਨਾਂ ਨੂੰ ਸ਼ਾਮਿਲ ਕਰਾਉਂਦੇ ਹੋਏ ਸੰਸਦ ਮੈਂਬਰ ਅੰਮਿ੍ਤਪਾਲ ਸਿੰਘ ਦੇ ਚਾਚਾ ਪਲਵਿੰਦਰ ਸਿੰਘ ਅਤੇ ਗੁਰਸੇਵਕ ਸਿੰਘ ਅੰਟਾਲ | ਤਸਵੀਰ : ਸਰਦਾਰਾ ਸਿੰਘ ਲਾਛੜੂ <br/> 10-05-2026
ਘਨੌਰ, 9 ਮਈ (ਸਰਦਾਰਾ ਸਿੰਘ ਲਾਛੜੂ)-ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਅੰਟਾਲ ਦੀ ਅਗਵਾਈ ਹੇਠ ਅੱਜ ਪਿੰਡ ਸਲੇਮਪੁਰ ਸੇਖਾਂ ਵਿਖੇ ਦੇ ਵਿਸ਼ਾਲ ਇਕੱਠ ਰੱਖਿਆ ਗਿਆ | ਸਮਾਗਮ ਦੇ ਵਿੱਚ ਮੁੱਖ ਮਹਿਮਾਨ ਲੋਕ ਸਭਾ ਸੰਸਦ ਅੰਮਿ੍ਤ ਪਾਲ ਸਿੰਘ ਦੇ ਚਾਚਾ ਪਲਵਿੰਦਰ ਸਿੰਘ ਪਹੁੰਚੇ | ਇਕੱਠ ਦੌਰਾਨ ਇਲਾਕੇ ਦੇ ਲਗਭਗ 60-70 ਸਿੱਖ ਨੌਜਵਾਨਾਂ ਅਤੇ ਮੋਹਤਬਰਾਂ ਨੇ ਪਾਰਟੀ ਦੀਆਂ ਨੀਤੀਆਂ ਵਿਚ ਵਿਸ਼ਵਾਸ ਜਤਾਉਂਦਿਆਂ ਕੇਸਰੀ ਸਿਰੋਪਾਓ ਪਾ ਕੇ ਅਕਾਲੀ ਦਲ ਵਾਰਿਸ ਪੰਜਾਬ ਵਿਚ ਸ਼ਮੂਲੀਅਤ ਕੀਤੀ | ਪਾਰਟੀ ਆਗੂਆਂ ਨੇ ਨਵੇਂ ਸ਼ਾਮਲ ਹੋਏ ਮੈਂਬਰਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਕਿਹਾ ਕਿ ਪਾਰਟੀ ਦਾ ਪਰਿਵਾਰ ਦਿਨ-ਬ-ਦਿਨ ਵੱਡਾ ਹੋ ਰਿਹਾ ਹੈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਆਗੂਆਂ ਨੇ ਪੰਜਾਬ ਦੀ ਮੌਜੂਦਾ 'ਆਪ' ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧੇ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਈ ਅੰਮਿ੍ਤਪਾਲ ਸਿੰਘ ਦੀ ਮਾਤਾ ਨਾਲ ਮੁਲਾਕਾਤ ਦੌਰਾਨ ਜਿਸ ਤਰ੍ਹਾਂ ਦਾ ਵਤੀਰਾ ਦਿਖਾਇਆ, ਉਹ ਬਹੁਤ ਹੀ ਮੰਦਭਾਗਾ ਹੈ | ਆਗੂਆਂ ਨੇ ਇਲਜ਼ਾਮ ਲਾਇਆ ਕਿ ਜਦੋਂ ਭਾਈ ਅੰਮਿ੍ਤਪਾਲ ਸਿੰਘ 'ਤੇ ਲੱਗੀ ਐਨ.ਐਸ.ਏ ਦੀਆਂ ਧਾਰਾਵਾਂ ਖ਼ਤਮ ਹੋ ਚੁੱਕੀਆਂ ਹਨ, ਤਾਂ ਸਰਕਾਰ ਉਨ੍ਹਾਂ ਨੂੰ ਪੰਜਾਬ ਵਾਪਸ ਲਿਆਉਣ ਤੋਂ ਕਿਉਂ ਕਤਰਾ ਰਹੀ ਹੈ | ਨਸ਼ਿਆਂ ਦੇ ਮੁੱਦੇ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨਸ਼ਾ ਖ਼ਤਮ ਕਰਨ ਵਿਚ ਬੁਰੀ ਤਰ੍ਹਾਂ ਨਾਕਾਮ ਰਹੀ ਹੈ ਅਤੇ ਪੰਜਾਬ ਦੀ ਜਵਾਨੀ ਨਿਰੰਤਰ ਨਸ਼ਿਆਂ ਦੀ ਭੇਟ ਚੜ੍ਹ ਰਹੀ ਹੈ | ਪਾਰਟੀ ਨੇ ਐਲਾਨ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਪੰਜਾਬ ਦੀਆਂ ਸਾਰੀਆਂ ਸੀਟਾਂ 'ਤੇ ਮਜ਼ਬੂਤ ਉਮੀਦਵਾਰ ਉਤਾਰੇਗਾ | ਘਨੌਰ ਹਲਕੇ ਲਈ ਵੀ ਜਲਦ ਹੀ ਹਲਕਾ ਇੰਚਾਰਜ ਦੀ ਨਿਯੁਕਤੀ ਕੀਤੀ ਜਾਵੇਗੀ ਅਤੇ ਇਲਾਕੇ ਨੂੰ 15 ਹਿੱਸਿਆਂ ਵਿਚ ਵੰਡ ਕੇ ਪਿੰਡ-ਪਿੰਡ ਪਾਰਟੀ ਦੇ ਪ੍ਰਚਾਰ ਨੂੰ ਤੇਜ਼ ਕੀਤਾ ਜਾਵੇਗਾ | ਅੰਤ ਵਿਚ ਆਗੂਆਂ ਨੇ ਸਿੱਖ ਪੰਥ ਅਤੇ ਪੰਜਾਬ ਦੇ ਭਲੇ ਲਈ ਸੰਗਤ ਨੂੰ ਇੱਕਜੁੱਟ ਹੋਣ ਦੀ ਅਪੀਲ ਕੀਤੀ | ਇਸ ਮੌਕੇ ਉਨ੍ਹਾਂ ਨਾਲ ਜਸਵੀਰ ਕੌਰ, ਭਜਨ ਕੌਰ, ਜਸਵੰਤ ਸਿੰਘ, ਬਲਵਿੰਦਰ ਸਿੰਘ, ਈਸ਼ਵਰ ਚੰਦ, ਸੁੱਚਾ ਸਿੰਘ, ਸੁਰਜੀਤ ਸਿੰਘ, ਲਖਵੀਰ ਸਿੰਘ, ਮਹਿਮ ਕੁਮਾਰ, ਸੁਰਜੀਤ ਸਿੰਘ, ਸਾਹਿਬ ਸਿੰਘ,ਮਨਦੀਪ ਸਿੰਘ,ਪਲਵਿੰਦਰ ਸਿੰਘ, ਮੋਹਨ ਲਾਲ, ਪਰਮ ਬਾਜਵਾ, ਗੁਰਪ੍ਰੀਤ ਸਿੰਘ ਮੋਨੂੰ, ਮਨੀ, ਸੁਖਚੈਨ ਸਿੰਘ, ਨਿੰਦਰ ਸਿੰਘ, ਗੁਰੀ
ਪਿਛਲੀ ਖ਼ਬਰ ਵਿਸ਼ਵਕਰਮਾ ਮੰਦਰ ਸਭਾ ਵਲੋਂ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦਾ 35ਵਾਂ ਮੂਰਤੀ ਸਥਾਪਨਾ ਦਿਵਸ ਮਨਾਇਆ ਅਗਲੀ ਖ਼ਬਰ ਸੜਕਾਂ 'ਤੇ ਚਲਦੀਆਂ ਅਣ-ਢੱਕੀਆਂ ਟਰਾਲੀਆਂ ਉਡਾ ਰਹੀਆਂ ਨੇ ਆਵਾਜਾਈ ਕਾਨੂੰਨ ਦੀਆਂ ਧੱਜੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।