05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਚਰਨਜੀਤ ਸਿੰਘ ਧਾਲੀਵਾਲ ਨੇ ਫੈਡਰੇਸ਼ਨ ਦੀ ਅਹਿਮ ਮੀਟਿੰਗ 'ਚ ਕੀਤੀ ਸ਼ਿਰਕਤ

ਅਜੀਤ ਡੈਸਕ 10-05-2026
ਪਟਿਆਲਾ, 9 ਮਈ (ਗੁਰਪ੍ਰੀਤ ਸਿੰਘ ਚੱਠਾ)-ਉੱਘੇ ਸਮਾਜਸੇਵੀ, ਪ੍ਰਸਿੱਧ ਉਦਯੋਗਪਤੀ ਅਤੇ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਦੇ ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਨੇ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਦਿੱਲੀ ਵਿਖੇ ਸਥਿਤ ਮੁੱਖ ਦਫ਼ਤਰ 'ਚ ਆਯੋਜਿਤ ਮਹੱਤਵਪੂਰਨ ਮੀਟਿੰਗ ਵਿਚ ਸ਼ਿਰਕਤ ਕੀਤੀ | ਇਸ ਮੀਟਿੰਗ ਵਿਚ ਦੇਸ ਦੇ ਵੱਖ-ਵੱਖ ਸੂਬਿਆਂ ਤੋਂ ਆਏ ਫੈਡਰੇਸ਼ਨ ਦੇ ਡੈਲੀਗੇਟਸ ਅਤੇ ਸੂਬਾ ਪ੍ਰਧਾਨਾਂ ਨੇ ਭਾਗ ਲਿਆ ਅਤੇ ਸਾਈਕਲਿੰਗ ਖੇਡ ਦੇ ਵਿਕਾਸ ਸੰਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ | ਸ. ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਟਿੰਗ ਦੌਰਾਨ ਦੇਸ ਭਰ ਵਿਚ ਸਾਈਕਲਿੰਗ ਨੂੰ ਹੋਰ ਪ੍ਰਚਲਿਤ ਅਤੇ ਮਜ਼ਬੂਤ ਬਣਾਉਣ ਲਈ ਨਵੀਆਂ ਯੋਜਨਾਵਾਂ 'ਤੇ ਵਿਚਾਰ ਕੀਤਾ ਗਿਆ | ਖ਼ਾਸ ਤੌਰ 'ਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ, ਟਰੇਨਿੰਗ ਸੁਵਿਧਾਵਾਂ ਨੂੰ ਬਿਹਤਰ ਬਣਾਉਣ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ 'ਤੇ ਜੋਰ ਦਿੱਤਾ ਗਿਆ | ਉਨ੍ਹਾਂ ਹੋਰ ਦੱਸਿਆ ਕਿ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਵਲੋਂ ਆਉਣ ਵਾਲੇ ਸਮੇਂ ਵਿਚ ਸੂਬੇ ਭਰ ਦੇ ਵੱਖ-ਵੱਖ ਜ਼ਿਲਿ੍ਹਆਂ 'ਚ ਖੇਡ ਮੁਕਾਬਲੇ ਕਰਵਾਏ ਜਾਣਗੇ, ਜਿਸ ਨਾਲ ਨਵੇਂ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਰਸਾਉਣ ਦਾ ਮੌਕਾ ਮਿਲੇਗਾ | ਸ. ਧਾਲੀਵਾਲ ਨੇ ਕਿਹਾ ਕਿ ਪੰਜਾਬ ਵਿਚ ਸਾਈਕਲਿੰਗ ਨੂੰ ਪਿੰਡ ਪੱਧਰ ਤੱਕ ਵਿਕਸਤ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ ਤਾਂ ਜੋ ਸੂਬੇ ਦੇ ਖਿਡਾਰੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੰਚਾਂ 'ਤੇ ਆਪਣੀ ਵੱਖਰੀ ਪਛਾਣ ਸਥਾਪਿਤ ਕਰ ਕੇ ਦੇਸ ਦਾ ਨਾਮ ਵਿਸ਼ਵ ਪੱਧਰ 'ਤੇ ਰੌਸ਼ਨ ਕਰ
ਪਿਛਲੀ ਖ਼ਬਰ ਸਮਾਣਾ 'ਚ ਦੋ ਦੁਕਾਨਾਂ ਦੀ ਸ਼ਟਰ ਤੋੜ ਕੇ ਨਕਦੀ ਚੋਰੀ ਅਗਲੀ ਖ਼ਬਰ ਜਨਗਣਨਾ ਫਾਰਮ 'ਚ ਦਲਿਤਾਂ ਪ੍ਰਤੀ ਇਤਰਾਜ਼ਯੋਗ ਸ਼ਬਦਾਵਲੀ ਸਹਿਣਯੋਗ ਨਹੀਂ-ਜਗਜੀਤ ਛੜਬੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।