05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਸਮਾਣਾ 'ਚ ਦੋ ਦੁਕਾਨਾਂ ਦੀ ਸ਼ਟਰ ਤੋੜ ਕੇ ਨਕਦੀ ਚੋਰੀ

ਅਜੀਤ ਡੈਸਕ 10-05-2026
ਸਮਾਣਾ, 9 ਮਈ (ਪ੍ਰੀਤਮ ਸਿੰਘ ਨਾਗੀ)-ਘੱਗਾ ਸੜਕ ਸਮਾਣਾ 'ਤੇ ਸਥਿਤ ਇਕ ਟਾਇਰਾਂ ਤੇ ਇਕ ਬੈਟਰੀਆਂ ਦੀ ਦੁਕਾਨ ਵਿਚੋਂ ਬੀਤੀ ਰਾਤ ਅਣਪਛਾਤੇ ਚੋਰ ਜਾਂ ਚੋਰਾਂ ਨੇ ਨਕਦੀ ਚੋਰੀ ਕਰ ਲਈ ਹੈ | ਟਾਇਰਾਂ ਦੀ ਦੁਕਾਨ ਵਾਲੇ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੀ ਦੁਕਾਨ ਬੰਦ ਕਰ ਕੇ ਗਿਆ ਸੀ | ਸਵੇਰੇ ਆ ਕੇ ਵੇਖਿਆ ਕਿ ਦੁਕਾਨ ਦੇ ਗੱਲੇ ਵਿਚ ਰੱਖੀ 3.5-4 ਲੱਖ ਰੁਪਏ ਦੀ ਨਕਦੀ ਗ਼ਾਇਬ ਸੀ | ਪੜਤਾਲ ਕਰਨ 'ਤੇ ਪਤਾ ਲੱਗਾ ਕਿ ਅਣਪਛਾਤੇ ਵਿਅਕਤੀਆਂ ਨੇ ਸ਼ਟਰ ਤੋੜ ਕੇ ਨਕਦੀ ਚੋਰੀ ਕੀਤੀ ਹੈ | ਇਸ ਤਰ੍ਹਾਂ ਬੈਟਰੀਆਂ ਦੀ ਦੁਕਾਨ ਵਿਚੋਂ 60 ਹਜ਼ਾਰ ਦੀ ਨਕਦੀ ਚੋਰੀ ਹੋਣ ਦਾ ਦਾਅਵਾ ਕੀਤਾ ਗਿਆ ਹੈ | ਅਗਰਵਾਲ ਧਰਮਸ਼ਾਲਾ ਦੇ ਸਾਬਕਾ ਪ੍ਰਧਾਨ ਜੀਵਨ ਗਰਗ ਨੇ ਪੁਲਿਸ ਨੂੰ ਅਪੀਲ ਕੀਤੀ ਹੈ ਕਿ ਉਹ ਚੋਰੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਜਲਦੀ ਕਾਬੂ ਕਰੇ | ਉਨ੍ਹਾਂ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਕਦੀ ਵਗ਼ੈਰਾ ਦੁਕਾਨਾਂ ਵਿਚ ਨਾ ਛੱਡ ਕੇ ਜਾਣ |
ਪਿਛਲੀ ਖ਼ਬਰ ਸੜਕ ਹਾਦਸੇ 'ਚ ਜ਼ਖ਼ਮੀ ਵਿਅਕਤੀ ਦੀ ਹਸਪਤਾਲ 'ਚ ਮੌਤ ਅਗਲੀ ਖ਼ਬਰ ਚਰਨਜੀਤ ਸਿੰਘ ਧਾਲੀਵਾਲ ਨੇ ਫੈਡਰੇਸ਼ਨ ਦੀ ਅਹਿਮ ਮੀਟਿੰਗ 'ਚ ਕੀਤੀ ਸ਼ਿਰਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।