06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਅਨਾਜ ਮੰਡੀ 'ਚੋਂ ਅਣਪਛਾਤੀ ਲਾਸ਼ ਮਿਲੀ

ਅਜੀਤ ਡੈਸਕ 10-05-2026
ਰਾਜਪੁਰਾ, 9 ਮਈ (ਜੀ.ਪੀ. ਸਿੰਘ)-ਲੰਘੇ ਦਿਨ ਥਾਣਾ ਸ਼ਹਿਰੀ ਦੀ ਪੁਲਿਸ ਨੇ ਸਥਾਨਕ ਅਨਾਜ ਮੰਡੀ ਦੀ ਦੁਕਾਨ ਨੰਬਰ 124 ਦੇ ਬਾਹਰ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ | ਜਿਸ ਦੀ ਪਹਿਚਾਣ ਨਾ ਹੋਣ ਕਾਰਨ ਲਾਸ਼ ਨੂੰ ਸਥਾਨਕ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ 72 ਘੰਟਿਆਂ ਲਈ ਸ਼ਨਾਖ਼ਤ ਲਈ ਰਖਵਾ ਦਿੱਤਾ ਹੈ | ਸ਼ਹਿਰੀ ਥਾਣੇ ਦੀ ਕਸਤੂਰਬਾ ਚੌਂਕੀ ਦੇ ਸਹਾਇਕ ਥਾਣੇਦਾਰ ਬਲਦੇਵ ਸਿੰਘ ਨੇ ਦੱਸਿਆ ਕਿ ਮਿ੍ਤਕ ਦੀ ਉਮਰ 33 ਸਾਲ ਦੇ ਕਰੀਬ ਜਾਪਦੀ ਹੈ ਤੇ ਕੱਦ 5 ਫੁੱਟ, ਰੰਗ ਸਾਂਵਲਾ, ਦਾੜੀ ਕੇਸ ਕੱਟੇ ਹੋਏ, ਸਰੀਰ ਪਤਲਾ, ਸੱਜੀ ਬਾਂਹ 'ਤੇ ਸੁਰਮੇ ਨਾਲ ਸੁਮਨ ਲਿਖਿਆ ਹੋਇਆ ਹੈ | ਮਿ੍ਤਕ ਨੇ ਸਫ਼ੇਦ ਕਮੀਜ਼ ਅਤੇ ਭੂਰੇ ਰੰਗ ਦੀ ਪੈਂਟ ਪਾਈ ਹੋਈ ਹੈ | ਮਿ੍ਤਕ ਦੀ ਪਹਿਚਾਣ ਨਾ ਹੋਣ ਕਾਰਨ ਲਾਸ਼ ਨੂੰ ਸਥਾਨਕ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਪਹਿਚਾਣ ਲਈ 72 ਘੰਟਿਆਂ ਲਈ ਰਖਵਾ ਦਿੱਤਾ |
ਪਿਛਲੀ ਖ਼ਬਰ ਪਟਿਆਲਾ ਦੇ ਖੱਤਰੀ ਸਿੱਖ ਆਗੂਆਂ ਨੂੰ ਅਹਿਮ ਅਹੁਦੇਦਾਰੀਆਂ ਦਿੱਤੀਆਂ ਅਗਲੀ ਖ਼ਬਰ ਦੁਕਾਨ ਦਾ ਜਿੰਦਰਾ ਤੋੜ ਕੇ ਨਕਦੀ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।