06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਪਟਿਆਲਾ ਦੇ ਖੱਤਰੀ ਸਿੱਖ ਆਗੂਆਂ ਨੂੰ ਅਹਿਮ ਅਹੁਦੇਦਾਰੀਆਂ ਦਿੱਤੀਆਂ

ਅਜੀਤ ਡੈਸਕ 10-05-2026
ਪਟਿਆਲਾ, 9 ਮਈ (ਗੁਰਪ੍ਰੀਤ ਸਿੰਘ ਚੱਠਾ)-ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਪਟਿਆਲਾ ਸ਼ਹਿਰ ਨਾਲ ਸੰਬੰਧਿਤ ਖੱਤਰੀ ਸਿੱਖ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪ ਕੇ ਸ਼ਹਿਰ ਨੂੰ ਵਿਸ਼ੇਸ਼ ਮਾਣ ਬਖ਼ਸ਼ਿਆ ਗਿਆ ਹੈ | ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬਲਵਿੰਦਰ ਸਿੰਘ ਦੀਪਕ ਸਹਿਗਲ ਨੂੰ ਪੰਜਾਬ ਦਾ ਮੀਤ ਪ੍ਰਧਾਨ, ਦਲਜਿੰਦਰਪਾਲ ਸਿੰਘ ਡਾਂਗ ਨੂੰ ਮੀਤ ਪ੍ਰਧਾਨ ਅਤੇ ਅਮਰਜੀਤ ਸਿੰਘ ਲਾਂਬਾ, ਜਸਬੀਰ ਸਿੰਘ ਟੋਨੀ ਉਭਰਾਏ ਅਤੇ ਤੇਜਿੰਦਰਪਾਲ ਸਿੰਘ ਰਾਣਾ ਨੂੰ ਪ੍ਰਚਾਰ ਸਕੱਤਰ ਨਿਯੁਕਤ ਕੀਤਾ ਹੈ | ਇਸ ਮੌਕੇ ਸਾਂਝੇ ਬਿਆਨ ਰਾਹੀਂ ਨਵਨਿਯੁਕਤ ਆਗੂਆਂ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਪਟਿਆਲਾ ਸ਼ਹਿਰ ਦੇ ਖੱਤਰੀ ਸਿੱਖਾਂ ਨੂੰ ਜੋ ਮਾਣ ਅਤੇ ਸਤਿਕਾਰ ਦਿੱਤਾ ਗਿਆ ਹੈ, ਉਹ ਉਸ ਲਈ ਹਮੇਸ਼ਾ ਰਿਣੀ ਰਹਿਣਗੇ | ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ 'ਤੇ ਜਿਹੜਾ ਭਰੋਸਾ ਜਤਾਇਆ ਗਿਆ ਹੈ, ਉਸ 'ਤੇ ਪੂਰਾ ਉੱਤਰਨ ਲਈ ਉਹ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ | ਉਨ੍ਹਾਂ ਕਿਹਾ ਕਿ ਸਿੱਖ ਕੌਮ ਅਤੇ ਸਿੱਖ ਪੰਥ ਦੀ ਚੜ੍ਹਦੀਕਲਾ, ਏਕਤਾ ਅਤੇ ਸੇਵਾ ਲਈ ਜੋ ਵੀ ਜ਼ਿੰਮੇਵਾਰੀ ਉਨ੍ਹਾਂ ਦੇ ਸਿਰ ਆਈ ਹੈ, ਉਸ ਨੂੰ ਉਹ ਪੂਰੀ ਸਮਰਪਣ ਭਾਵਨਾ ਨਾਲ ਨਿਭਾਉਣਗੇ | ਆਗੂਆਂ ਨੇ ਕਿਹਾ ਕਿ ਪੰਥਕ ਅਤੇ ਸਮਾਜਿਕ ਮਸਲਿਆਂ 'ਤੇ ਲੋਕਾਂ ਦੀ ਆਵਾਜ਼ ਬਣ ਕੇ ਸੇਵਾ ਕਰਨਾ ਹੀ ਉਨ੍ਹਾਂ ਦਾ ਮੁੱਖ ਮਕਸਦ ਰਹੇਗਾ |
ਪਿਛਲੀ ਖ਼ਬਰ ਕਾਂਗਰਸੀ ਯੂਥ ਆਗੂ ਗੌਰਵ ਸੰਧੂ ਵਲੋਂ ਵਾਰਡ ਨੰ. 15 ਦਾ ਕੀਤਾ ਦੌਰਾ ਅਗਲੀ ਖ਼ਬਰ ਅਨਾਜ ਮੰਡੀ 'ਚੋਂ ਅਣਪਛਾਤੀ ਲਾਸ਼ ਮਿਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।