06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੂੰ ਝਟਕਾ ਵਿਕਾਸ ਸ਼ਰਮਾ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਆਗੂ ਭਾਜਪਾ 'ਚ ਸ਼ਾਮਿਲ

ਅਜੀਤ ਡੈਸਕ 10-05-2026
ਘਨੌਰ, 9 ਮਈ (ਸਰਦਾਰਾ ਸਿੰਘ ਲਾਛੜੂ)-ਹਲਕਾ ਘਨੌਰ ਦੇ ਪਿੰਡ ਸੰਜਰਪੁਰ ਵਿਖੇ ਵਿਕਾਸ ਸ਼ਰਮਾ ਹਲਕਾ ਇੰਚਾਰਜ ਭਾਜਪਾ ਘਨੌਰ ਦੀ ਅਗਵਾਈ ਹੇਠ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿੱਚ ਸ਼੍ਰੋਮਣੀ ਅਕਾਲੀ ਅਤੇ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਸਾਬਕਾ ਜਿਲਾ ਪ੍ਰਧਾਨ ਪਾਰਟੀ ਦੇ ਸੀਨੀਅਰ ਆਗੂ ਹਲਕਾ ਇੰਚਾਰਜ ਘਨੌਰ ਵਿਕਾਸ ਸ਼ਰਮਾ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਵਿਚ ਸ਼ਮੂਲੀਅਤ ਕੀਤੀ | ਇਸ ਮੌਕੇ ਪਾਰਟੀ 'ਚ ਸ਼ਾਮਲ ਹੋਏ ਆਗੂਆਂ ਦਾ ਪਾਰਟੀ ਪਟਕਾ ਪਾ ਕੇ ਸਵਾਗਤ ਕਰਦਿਆਂ ਹਲਕਾ ਇੰਚਾਰਜ ਵਿਕਾਸ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹੋ ਚੁੱਕੇ ਹਨ ਅਤੇ ਕੇਂਦਰ ਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੀਆਂ ਲੋਕ ਹਿਤੈਸ਼ੀ ਨੀਤੀਆਂ ਨਾਲ ਜੁੜ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ 2027 ਦੀਆਂ ਚੋਣਾਂ ਵਿੱਚ ਭਰਤੀ ਜਨਤਾ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ | ਉਨ੍ਹਾਂ ਕਿਹਾ ਕਿ ਹਲਕੇ ਵਿਚ ਲੋਕਾਂ ਦਾ ਭਾਜਪਾ ਨਾਲ ਜੁੜਨਾ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਵਿੱਚ 2027 ਦੀਆਂ ਚੋਣਾਂ ਚ ਭਾਜਪਾ ਸਰਕਾਰ ਬਣਾਏਗੀ | ਇਸ ਮੌਕੇ ਆਮ ਆਦਮੀ ਪਾਰਟੀ ਛੱਡਕੇ ਭਾਜਪਾ ਚ ਸ਼ਾਮਲ ਹੋਏ ਗੁਰਜਿੰਦਰ ਸਿੰਘ ਪ੍ਰਧਾਨ ਯੂਥ ਵਿੰਗ ਆਮ ਆਦਮੀ ਪਾਰਟੀ, ਗੁਰਮੀਤ ਸਿੰਘ ਪੰਚਾਇਤ ਮੈਂਬਰ, ਪਿ੍ੰਸ ਸਿੰਘ, ਗੁਰਪ੍ਰੀਤ ਸਿੰਘ, ਜਸਕਿਰਤ ਸਿੰਘ, ਸੁਖਵਿੰਦਰ ਸਿੰਘ, ਜਸਵੰਤ ਸਿੰਘ ਗੁੱਡੂ, ਗੁਰਤੇਜ ਸਿੰਘ ਗੱਗੀ, ਸੁਖਵਿੰਦਰ ਸਿੰਘ ਸੁੱਖੂ, ਧਰਮ ਸਿੰਘ, ਸਤਨਾਮ ਸਿੰਘ, ਬਲਵੀਰ ਸਿੰਘ ਮੋਦੀ, ਬਲਵੰਤ ਸਿੰਘ ਲੱਪਾ, ਹਰਮੇਹ ਸਿੰਘ, ਸੇਵਕ ਸਿੰਘ, ਸੁਰਜੀਤ ਸਿੰਘ, ਆਕਾਸ਼ਦੀਪ, ਤੇਜਿੰਦਰ ਸਿੰਘ, ਸ਼ੇਰ ਸਿੰਘ, ਲਖਵਿੰਦਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਜਸਵੰਤ ਸਿੰਘ, ਗੁਰਤੇਜ ਸਿੰਘ, ਸੁਖਵਿੰਦਰ ਸਿੰਘ, ਜਤਿੰਦਰ ਸਿੰਘ, ਗੁਰਜੰਟ ਸਿੰਘ, ਲਖਵੀਰ ਸਿੰਘ, ਗੁਰਮੇਲ ਸਿੰਘ, ਮੇਵਾ ਸਿੰਘ, ਨਰਿੰਦਰ ਸਿੰਘ, ਮਨਪ੍ਰੀਤ ਸਿੰਘ ਆਦਿ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ 'ਚ ਸਭ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ |
ਪਿਛਲੀ ਖ਼ਬਰ ਡਾ. ਬਲਬੀਰ ਸਿੰਘ ਵਲੋਂ ਪਿੰਡ ਲੌਟ ਦੇ ਸਕੂਲ 'ਚ ਫਿਜੀਕਸ ਲੈਬ ਦਾ ਉਦਘਾਟਨ ਅਗਲੀ ਖ਼ਬਰ ਗੁਰਦੁਆਰਾ ਰੋੜੇਵਾਲ ਸਾਹਿਬ ਵਿਖੇ ਸੰਤ ਬਾਵਾ ਪੂਰਨ ਦਾਸ ਦੇ ਬਰਸੀ ਦੇ ਦੂਜੇ ਦਿਨ ਦੇ ਸਮਾਗਮ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।