06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਅਕਾਲੀ ਦਲ ਪੁਨਰ ਸੁਰਜੀਤ ਦੇ ਨਵ-ਨਿਯੁਕਤ ਅਹੁਦੇਦਾਰ ਕਰਨ ਸਿੰਘ, ਰੱਖੜਾ ਅਤੇ ਕਮਾਲਪੁਰ ਵਲੋਂ ਸਨਮਾਨਿਤ <br/>

ਸਨਮਾਨਿਤ ਕੀਤੇ ਗਏ ਅਹੁਦੇਦਾਰ ਕਰਨ ਸਿੰਘ, ਰਣਧੀਰ ਸਿੰਘ ਰੱਖੜਾ ਅਤੇ ਹੋਰ ਆਗੂਆਂ ਨਾਲ | ਤਸਵੀਰ : ਜਗਦੀਸ਼ ਸਿੰਘ ਕੰਬੋਜ <br/> 10-05-2026
ਪਾਤੜਾਂ, 9 ਮਈ (ਜਗਦੀਸ਼ ਸਿੰਘ ਕੰਬੋਜ)-ਅਕਾਲੀ ਦਲ ਪੁਨਰ ਸੁਰਜੀਤ ਦੇ ਨਵ ਨਿਯੁਕਤ ਪੰਜਾਬ ਦੇ ਮੀਤ ਪ੍ਰਧਾਨ ਜਥੇਦਾਰ ਸੰਤੋਖ ਸਿੰਘ ਖਿੰਡਾਂ ਵਲੋਂ ਪਾਤੜਾਂ ਦੇ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਸੁਖਮਣੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਅਤੇ ਇਸ ਉਪਰੰਤ ਹੋਏ ਸਨਮਾਨ ਸਮਾਰੋਹ ਵਿਚ ਪਾਰਟੀ ਦੇ ਮੁੱਖ ਸੇਵਾਦਾਰ ਕਰਨ ਸਿੰਘ, ਮੁੱਖ ਬੁਲਾਰੇ ਤੇਜਾ ਸਿੰਘ ਕਮਾਲਪੁਰ ਅਤੇ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਰੱਖੜਾ ਨੇ ਪਾਰਟੀ ਤੇ ਸੂਬਾ ਪੱਧਰ ਅਤੇ ਜ਼ਿਲ੍ਹਾ ਪੱਧਰ 'ਤੇ ਨਿਯੁਕਤ ਕੀਤੇ ਗਏ ਅਹੁਦੇਦਾਰਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਰਨ ਸਿੰਘ ਨੇ ਕਿਹਾ ਕਿ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ 'ਚ ਪਾਰਟੀ ਨੇ ਉਨ੍ਹਾਂ ਟਕਸਾਲੀ ਆਗੂਆਂ ਨੂੰ ਅਹੁਦੇਦਾਰੀਆਂ ਦਿੱਤੀਆਂ ਹਨ ਜਿਨ੍ਹਾਂ ਆਗੂਆਂ ਦੀ ਬਦੌਲਤ ਹੀ ਅਕਾਲੀ ਦਲ ਸਤ੍ਹਾ ਵਿਚ ਆਉਂਦਾ ਰਿਹਾ ਹੈ ਪਰ ਬਾਦਲ ਪਰਿਵਾਰ ਦੇ ਅਗਵਾਈ ਵਾਲੇ ਅਕਾਲੀ ਦਲ ਨੇ ਇਨ੍ਹਾਂ ਦੀ ਕਦੇ ਸਾਰ ਨਹੀ ਲਈ | ਤੇਜਾ ਸਿੰਘ ਕਮਾਲ ਪੁਰ ਅਤੇ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਰੱਖੜਾ ਨੇ ਕਿਹਾ ਕਿ ਅਕਾਲੀ ਦਲ ਪੁਨਰ ਸੁਰਜੀਤ ਅਤੇ ਵਾਰਿਸ ਪੰਜਾਬ ਦੇ ਪਾਰਟੀ ਦੇ ਸਮਝੌਤੇ ਤੋਂ ਘਬਰਾ ਕੇ ਕੁਝ ਤਾਕਤਾਂ ਪੰਜਾਬ ਵਿਚ ਅਸ਼ਾਂਤੀ ਫੈਲਾਅ ਕੇ ਲਾਹਾ ਲੈਣਾ ਚਾਹੁੰਦੀਆਂ ਹਨ ਪੰਜਾਬ ਦੇ ਲੋਕ ਇਨ੍ਹਾਂ ਦੀ ਚਾਲਾਂ ਨੂੰ ਸਫਲ ਨਹੀ ਹੋਣ ਦੇਣਗੇ | ਇਸ ਮੌਕੇ ਸਨਮਾਨਿਤ ਕੀਤੇ ਜਾਣ ਵਾਲਿਆਂ 'ਚ ਸੰਤੋਖ ਸਿੰਘ ਖਿੰਡਾਂ, ਹਰਦੀਪ ਸਿੰਘ ਸਾਗਰਾ, ਸੁਖਵਿੰਦਰ ਸਿੰਘ ਬਰਾਸ, ਪੁਸ਼ਪਿੰਦਰ ਸਿੰਘ ਲਾਲੀ ਕਾਲੇਕਾ, ਬਲਿਹਾਰ ਸਿੰਘ ਹਰਿਆਊ, ਗੁਰਦੀਪ ਸਿੰਘ ਡਰੌਲੀ, ਗੋਬਿੰਦ ਸਿੰਘ ਵਿਰਦੀ, ਗੁਰਿੰਦਰ ਸਿੰਘ ਭੰਗੂ, ਮੋਹਣ ਲਾਲ ਸਿੰਗਲਾ, ਤੇਜਪਾਲ ਗੋਇਲ, ਜੰਗੀਰ ਸਿੰਘ ਖਾਂਗ, ਹਰਪਾਲ ਸਿੰਘ ਵੜੈਚ, ਕੁਲਦੀਪ ਸਿੰਘ ਰੇਡੂ, ਮਾਸਟਰ ਗੁਰਮੇਜ ਸਿੰਘ, ਪਰਮਜੀਤ ਸਿੰਘ ਥਿੰਦ, ਗਿਆਨੀ ਦਰਸ਼ਨ ਸਿੰਘ ਨੇ ਪਾਰਟੀ ਹਾਈਕਮਾਨ ਅਤੇ ਕਰਨ ਸਿੰਘ ਡੀ.ਟੀ.ਓ., ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਰੱਖੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਵਲੋਂ ਜੋ ਵੀ ਜੁੰਮੇਵਾਰੀਆਂ ਦਿੱਤੀਆਂ ਗਈਆਂ ਹਨ ਉਨ੍ਹਾਂ ਨੂੰ ਤਨਦੇਹੀ ਨਾਲ ਨਿਭਾਉਦਿਆਂ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾ ਕੇ ਪਾਰਟੀ ਨੂੰ ਮਜਬੂਤ ਕਰਨ ਲਈ ਦਿਨ ਰਾਤ ਕੰਮ ਕੀਤਾ ਜਾਵੇਗਾ |

ਪਿਛਲੀ ਖ਼ਬਰ ਘੱਟ ਗਿਣਤੀ ਤੇ ਦਲਿਤ ਦਲ ਦੀ ਮੀਟਿੰਗ ਅਗਲੀ ਖ਼ਬਰ ਡਾ. ਬਲਬੀਰ ਸਿੰਘ ਵਲੋਂ ਪਿੰਡ ਲੌਟ ਦੇ ਸਕੂਲ 'ਚ ਫਿਜੀਕਸ ਲੈਬ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।