03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਪੰਜਾਬੀ 'ਵਰਸਿਟੀ 'ਚ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਜੀਵਨ 'ਤੇ ਤੀਜਾ ਸੈਮੀਨਾਰ ਹੋਵੇਗਾ

ਅਜੀਤ ਡੈਸਕ 11-05-2026
ਪਟਿਆਲਾ, 10 ਮਈ (ਅ.ਸ. ਆਹਲੂਵਾਲੀਆ)-ਬਾਣੀ ਵਿਚਾਰ ਚੇਤਨਾ ਮੰਚ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਤੇ ਜੀਵਨ ਤੇ ਸਿਧਾਂਤਾਂ ਨਾਲ ਸੰਬੰਧਿਤ ਅਕਾਦਮਿਕ ਅਤੇ ਅਧਿਆਤਮਕ ਤੌਰ 'ਤੇ ਹੋਣ ਵਾਲਾ ਤੀਜਾ ਸੈਮੀਨਾਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ 'ਵਰਲਡ ਪੰਜਾਬੀ ਸੈਂਟਰ' ਦੇ ਸੈਮੀਨਾਰ ਹਾਲ ਵਿਖੇ ਹੋਵੇਗਾ | ਇਸ ਸੈਮੀਨਾਰ ਦੇ ਕੋਆਰਡੀਨੇਟਰ ਪਰਮਿੰਦਰ ਸਿੰਘ ਰਾਏਪੁਰ ਵਲੋਂ ਕੀਤੇ ਜਾ ਰਹੇ ਪ੍ਰਬੰਧਾਂ ਦੇ ਮੱਦੇਨਜ਼ਰ ਪਟਿਆਲਾ ਦੇ ਸ੍ਰੀ ਗੁਰੂ ਰਵਿਦਾਸ ਮੰਦਰ ਵਿਚ ਵਿਸ਼ੇਸ਼ ਮੀਟਿੰਗ ਕੀਤੀ ਗਈ | ਜਿਸ ਵਿਚ ਸੈਮੀਨਾਰ ਦਾ ਸੱਦਾ ਪੱਤਰ ਰਿਲੀਜ਼ ਕੀਤਾ ਗਿਆ | ਬਾਣੀ ਵਿਚਾਰ ਚੇਤਨਾ ਮੰਚ ਵਲੋਂ ਕਰਵਾਏ ਜਾ ਰਹੇ ਸੈਮੀਨਾਰਾਂ ਦੀ ਲੜੀ ਦੇ ਮੁੱਖ ਕੋਆਰਡੀਨੇਟਰ ਗੁਰਨਾਮ ਸਿੰਘ ਅਕੀਦਾ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਅਸੀਂ ਲੁਧਿਆਣਾ ਤੇ ਜਲੰਧਰ ਵਿਖੇ ਸੈਮੀਨਾਰ ਕਰਵਾ ਚੁੱਕੇ ਹਾਂ, ਜਦ ਕਿ ਤੀਜਾ ਸੈਮੀਨਾਰ ਪਟਿਆਲਾ ਪੰਜਾਬੀ ਯੂਨੀਵਰਸਿਟੀ ਵਿਚ 17 ਮਈ ਨੂੰ ਸਵੇਰੇ 10 ਵਜੇ ਤੋਂ 2 ਵਜੇ ਤੱਕ ਹੋ ਰਿਹਾ ਹੈ | ਇਸ ਸੈਮੀਨਾਰ ਵਿਚ ਦਿਲੀ ਯੂਨੀਵਰਸਿਟੀ ਦੇ ਪ੍ਰੋ. ਡਾ. ਰੰਜੂ ਬਾਲਾ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਮੁੱਖ ਪੇਪਰ ਪੜ੍ਹਨਾ ਹੈ, ਜਦ ਕਿ ਕੁੰਜੀਵਤ ਭਾਸ਼ਣ ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਸਾਬਕਾ ਮੁਖੀ ਡਾ. ਰਾਜਿੰਦਰਪਾਲ ਸਿੰਘ ਬਰਾੜ ਦੇਣਗੇ | ਇਸ ਸੈਮੀਨਾਰ ਦਾ ਸਵਾਗਤੀ ਭਾਸ਼ਣ ਪੰਜਾਬੀ ਯੂਨੀਵਰਸਿਟੀ ਦੇ ਯੂਥ ਵੈੱਲਫੇਅਰ ਵਿਭਾਗ ਦੇ ਮੁਖੀ ਤੇ ਵਰਲਡ ਪੰਜਾਬੀ ਸੈਂਟਰ ਦੇ ਡਾਇਰੈਕਟਰ ਡਾ. ਭੀਮ ਇੰਦਰ ਸਿੰਘ ਦੇਣਗੇ | ਚੌਥਾ ਸੈਮੀਨਾਰ 31 ਮਈ ਨੂੰ ਨਾਭਾ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸੈਮੀਨਾਰ ਦੀ ਪ੍ਰਧਾਨਗੀ ਬਲਵਿੰਦਰ ਸਿੰਘ ਜਾਤੀਵਾਲ ਕਰਨਗੇ | ਗੁਰੂ ਰਵਿਦਾਸ ਜੀ ਮੰਦਰ ਵਿਚ ਮੀਟਿੰਗ ਬਾਣੀ ਵਿਚਾਰ ਚੇਤਨਾ ਮੰਚ ਦੇ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਡਾ. ਗੁਰਮੀਤ ਸਿੰਘ ਕਲਰਮਾਜਰੀ ਦੀ ਪ੍ਰਧਾਨਗੀ ਵਿਚ ਹੋਈ | ਜਿਸ ਵਿਚ ਅਮਰਜੀਤ ਸਿੰਘ ਸੂਬਾ ਜਨਰਲ ਸਕੱਤਰ, ਬੁੱਧੀਜੀਵੀ ਬਲਵਿੰਦਰ ਸਿੰਘ ਭੱਟੀ, ਗੁਰਬਖ਼ਸ਼ ਸਿੰਘ, ਹਰਬੰਸ ਸਿੰਘ, ਸਤਵਿੰਦਰ ਸਿੰਘ ਪ੍ਰਚਾਰ ਸਕੱਤਰ, ਨਾਭਾ ਸੈਮੀਨਾਰ ਦੇ ਕੋਆਰਡੀਨੇਟਰ ਪ੍ਰੋ. ਅਮਰ ਸਿੰਘ ਟੋਡਰਵਾਲ, ਰਘਬੀਰ ਸਿੰਘ, ਰਾਜਨ, ਗੁਰਮੀਤ ਸਿੰਘ ਤੋਂ ਇਲਾਵਾ ਹੋਰ ਕਈ ਸਾਰੇ ਮੈਂਬਰ ਆਨ ਲਾਇਨ ਵੀ ਮੀਟਿੰਗ ਵਿਚ ਹਾਜ਼ਰ ਹੋਏ | ਅੱਜ ਦੀ ਮੀਟਿੰਗ ਦੇ ਸ਼ੁਰੂ ਹੋਣ ਸਮੇਂ ਉੱਘੇ ਲੇਖਕ ਚੰਨ ਗੁਰਾਇਆ ਵਾਲਾ ਦੇ ਨਾਮ 'ਤੇ ਦੋ ਮਿੰਟ ਦਾ ਮੋਨ ਵੀ ਰੱਖਿਆ ਗਿਆ |
ਪਿਛਲੀ ਖ਼ਬਰ 'ਪੰਜਾਬ ਸਾਈਕਲਿੰਗ ਐਸੋਸੀਏਸ਼ਨ' ਦੇ ਪ੍ਰਧਾਨ ਚਰਨਜੀਤ ਸਿੰਘ ਰੱਖੜਾ ਦਾ ਸਨਮਾਨ ਅਗਲੀ ਖ਼ਬਰ ਕਾਲਜ ਅਧਿਆਪਕਾਂ ਵਲੋਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਪ੍ਰੀਖਿਆਵਾਂ ਰੱਖਣ 'ਤੇ ਰੋਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।