05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਟੈਗੋਰ ਇੰਟਰਨੈਸ਼ਨਲ ਸਕੂਲ ਵਿਖੇ ਰਬਿੰਦਰ ਨਾਥ ਟੈਗੋਰ ਦੀ ਜੈਅੰਤੀ ਧੂਮਧਾਮ ਨਾਲ ਮਨਾਈ <br/>

ਅਜੀਤ ਡੈਸਕ 11-05-2026
ਦੇਵੀਗੜ੍ਹ, 10 ਮਈ (ਰਾਜਿੰਦਰ ਸਿੰਘ ਮੌਜੀ)-ਟੈਗੋਰ ਇੰਟਰਨੈਸ਼ਨਲ ਸਕੂਲ ਅਕਬਰਪੁਰ ਅਫ਼ਗਾਨਾ ਵਿਖੇ ਅੱਜ ਵਿਸ਼ਵ ਪ੍ਰਸਿੱਧ ਕਵੀ, ਮਹਾਨ ਦਾਰਸ਼ਨਿਕ, ਸਾਹਿਤਕਾਰ ਅਤੇ ਨੋਬਲ ਪੁਰਸਕਾਰ ਜੇਤੂ ਰਬਿੰਦਰ ਨਾਥ ਟੈਗੋਰ ਦਾ ਜਨਮ ਦਿਨ ਬਹੁਤ ਹੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਇਕ ਵਿਸ਼ੇਸ਼ ਸਾਹਿਤਕ ਅਤੇ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਅਤੇ ਸਟਾਫ਼ ਨੇ ਵਧ-ਚੜ੍ਹ ਕੇ ਹਿੱਸਾ ਲਿਆ | ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਪੇਸ਼ ਕੀਤੀਆਂ ਗਈਆਂ ਸਾਹਿਤਕ ਗਤੀਵਿਧੀਆਂ ਨਾਲ ਹੋਈ | ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਟੈਗੋਰ ਦੇ ਜੀਵਨ, ਉਨ੍ਹਾਂ ਦੀਆਂ ਅਮਰ ਰਚਨਾਵਾਂ ਅਤੇ ਮਨੁੱਖਤਾ ਪ੍ਰਤੀ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ | ਕਵਿਤਾ ਉਚਾਰਨ ਮੁਕਾਬਲੇ ਦੌਰਾਨ ਬੱਚਿਆਂ ਨੇ ਟੈਗੋਰ ਦੀਆਂ ਪ੍ਰਸਿੱਧ ਰਚਨਾਵਾਂ ਨੂੰ ਬਹੁਤ ਹੀ ਭਾਵਪੂਰਤ ਅੰਦਾਜ਼ ਵਿਚ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ | ਖ਼ਾਸ ਕਰਕੇ 'ਜਿੱਥੇ ਮਨ ਡਰ ਤੋਂ ਮੁਕਤ ਹੋਵੇ ਵਰਗੇ ਉੱਚ ਆਦਰਸ਼ਾਂ ਵਾਲੀਆਂ ਕਵਿਤਾਵਾਂ ਰਾਹੀਂ ਬੱਚਿਆਂ ਨੇ ਸਮਾਜਿਕ ਆਜ਼ਾਦੀ ਅਤੇ ਨੈਤਿਕਤਾ ਦਾ ਸੰਦੇਸ਼ ਦਿੱਤਾ | ਸਮਾਗਮ ਦੌਰਾਨ ਸਕੂਲ ਦੇ ਨਿਰਦੇਸ਼ਕ ਗੌਰਵ ਗੁਲਾਟੀ, ਪ੍ਰਧਾਨ ਸਲੋਨੀ ਗੁਲਾਟੀ, ਮੈਨੇਜਰ ਸੁਸ਼ੀਲ ਮਿਸ਼ਰਾ ਅਤੇ ਪਿ੍ੰਸੀਪਲ ਡਾ. ਮੀਨਾਕਸ਼ੀ ਸੂਦ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ | ਬੁਲਾਰਿਆਂ ਨੇ ਕਿਹਾ ਕਿ ਰਬਿੰਦਰ ਨਾਥ ਟੈਗੋਰ ਕੇਵਲ ਇੱਕ ਕਵੀ ਹੀ ਨਹੀਂ, ਸਗੋਂ ਇੱਕ ਯੁੱਗ ਪੁਰਸ਼ ਸਨ, ਜਿਨ੍ਹਾਂ ਦੀਆਂ ਲਿਖਤਾਂ ਅੱਜ ਵੀ ਸਾਨੂੰ ਸੱਚਾਈ ਅਤੇ ਮਨੁੱਖਤਾ ਦੇ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਦਿੰਦੀਆਂ ਹਨ | ਉਨ੍ਹਾਂ ਕਿਹਾ ਕਿ ਟੈਗੋਰ ਨੇ ਸਿੱਖਿਆ ਨੂੰ ਚਾਰ ਦੀਵਾਰੀ ਤੋਂ ਮੁਕਤ ਕਰਕੇ ਕੁਦਰਤ ਦੇ ਨੇੜੇ ਲਿਜਾਣ ਦਾ ਜੋ ਸੁਪਨਾ ਦੇਖਿਆ ਸੀ, ਉਹ ਅੱਜ ਵੀ ਪ੍ਰਸੰਗਿਕ ਹੈ | ਪਿ੍ੰਸੀਪਲ ਡਾ. ਮੀਨਾਕਸ਼ੀ ਸੂਦ ਨੇ ਬੱਚਿਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਾਹਿਤ ਨਾਲ ਜੁੜਨਾ ਆਪਣੇ ਸੰਸਕਾਰਾਂ ਨਾਲ ਜੁੜਨਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਟੈਗੋਰ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਆਪਣੇ ਜੀਵਨ ਵਿਚ ਉੱਚੇ ਆਦਰਸ਼ ਧਾਰਨ ਕਰਨ | ਸਮਾਗਮ ਦੇ ਅੰਤ ਵਿਚ ਸਕੂਲ ਪ੍ਰਬੰਧਕਾਂ ਵਲੋਂ ਸ਼ਾਨਦਾਰ ਪੇਸ਼ਕਾਰੀਆਂ ਦੇਣ ਵਾਲੇ ਵਿਦਿਆਰਥੀਆਂ ਦੀ ਭਰਪੂਰ ਪ੍ਰਸ਼ੰਸਾ ਕੀਤੀ ਗਈ | ਪ੍ਰਬੰਧਕਾਂ ਨੇ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ, ਕਿਉਂਕਿ ਇਹ ਬੱਚਿਆਂ ਨੂੰ ਆਪਣੀ ਵਿਰਾਸਤ ਅਤੇ ਮਹਾਨ ਸ਼ਖ਼ਸੀਅਤਾਂ ਦੇ ਇਤਿਹਾਸ ਨਾਲ ਜੋੜਦੇ ਹਨ |


ਟੈਗੋਰ ਇੰਟਰਨੈਸ਼ਨਲ ਸਕੂਲ ਅਕਬਰਪੁਰ ਅਫ਼ਗਾਨਾ ਵਿਖੇ ਵਿਦਿਆਰਥੀ ਰਬਿੰਦਰ ਨਾਥ ਟੈਗੋਰ ਦੇ ਜਨਮ ਦਿਨ ਤੇ ਗੀਤ ਪੇਸ਼ ਕਰਦੇ ਹੋਏ | ਅਜੀਤ ਤਸਵੀਰ


ਪਿਛਲੀ ਖ਼ਬਰ ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਦੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਕਲਾਜ 'ਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।