ਸਨੌਰ, 10 ਮਈ (ਸੋਖਲ)-ਹਲਕਾ ਸਨੌਰ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਕਿਸਾਨ ਕਾਂਗਰਸ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਦਲਵਿੰਦਰ ਸਿੰਘ ਧੰਜੂ ਨੇ ਭਾਜਪਾ ਅਤੇ ਆਮ ਆਦਮੀ ਪਾਰਟੀ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਦੋਵੇਂ ਪਾਰਟੀਆਂ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਕਰਨ ਵਿਚ ਮਾਹਿਰ ਹਨ | ਉਨ੍ਹਾਂ ਕਿਹਾ ਕਿ ਇਹ ਪਾਰਟੀਆਂ ਲੋਕਤੰਤਰਿਕ ਸੰਸਥਾਵਾਂ ਨੂੰ ਆਪਣੇ ਰਾਜਨੀਤਿਕ ਫ਼ਾਇਦੇ ਲਈ ਵਰਤ ਰਹੀਆਂ ਹਨ, ਜੋ ਦੇਸ ਅਤੇ ਸੂਬੇ ਦੇ ਲੋਕਤੰਤਰ ਲਈ ਬਹੁਤ ਹੀ ਚਿੰਤਾਜਨਕ ਗੱਲ ਹੈ | ਦਲਵਿੰਦਰ ਸਿੰਘ ਧੰਜੂ ਨੇ ਕਿਹਾ ਕਿ ਭਾਜਪਾ ਨੇ ਕੇਂਦਰ ਵਿਚ ਸੱਤਾ 'ਚ ਆਉਣ ਤੋਂ ਬਾਅਦ ਵੱਖ-ਵੱਖ ਜਾਂਚ ਏਜੰਸੀਆਂ ਨੂੰ ਵਿਰੋਧੀ ਧਿਰ ਦੇ ਆਗੂਆਂ ਖ਼ਿਲਾਫ਼ ਵਰਤਣਾ ਆਪਣੀ ਨੀਤੀ ਬਣਾ ਲਿਆ ਹੈ | ਉਨ੍ਹਾਂ ਕਿਹਾ ਕਿ ਜਿਹੜੇ ਆਗੂ ਭਾਜਪਾ ਦੀਆਂ ਨੀਤੀਆਂ ਦੇ ਵਿਰੋਧ ਵਿਚ ਆਵਾਜ਼ ਉਠਾਉਂਦੇ ਹਨ, ਉਨ੍ਹਾਂ ਨੂੰ ਜਾਂਚਾਂ ਅਤੇ ਛਾਪਿਆਂ ਰਾਹੀਂ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਇਸੇ ਰਾਹ 'ਤੇ ਚੱਲ ਰਹੀ ਹੈ | 'ਆਪ' ਸਰਕਾਰ ਵਿਰੋਧੀ ਆਵਾਜ਼ਾਂ ਨੂੰ ਚੁੱਪ ਕਰਵਾਉਣ ਲਈ ਪ੍ਰਸਾਸਨਿਕ ਤੰਤਰ ਅਤੇ ਸਰਕਾਰੀ ਏਜੰਸੀਆਂ ਦੀ ਵਰਤੋਂ ਕਰ ਰਹੀ ਹੈ | ਇਹ ਰਵੱਈਆ ਦਰਸਾਉਂਦਾ ਹੈ ਕਿ ਦੋਵੇਂ ਪਾਰਟੀਆਂ ਲੋਕਤੰਤਰਿਕ ਮਰਿਆਦਾਵਾਂ ਦਾ ਸਤਿਕਾਰ ਕਰਨ ਦੀ ਬਜਾਏ ਸੱਤਾ ਦੇ ਨਸ਼ੇ ਵਿਚ ਚੂਰ ਹਨ | ਧੰਜੂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਤੰਤਰ, ਸੰਵਿਧਾਨ ਅਤੇ ਸੰਸਥਾਵਾਂ ਦੀ ਸੁਤੰਤਰਤਾ ਦੀ ਹਿਮਾਇਤੀ ਰਹੀ ਹੈ | ਕਾਂਗਰਸ ਨੇ ਹਮੇਸ਼ਾ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕੀਤਾ ਹੈ ਅਤੇ ਅੱਗੇ ਵੀ ਕਰਦੀ ਰਹੇਗੀ | ਉਨ੍ਹਾਂ ਕਿਹਾ ਕਿ ਪੰਜਾਬ ਅਤੇ ਦੇਸ ਦੀ ਜਨਤਾ ਹੁਣ ਸਭ ਕੁਝ ਸਮਝ ਚੁੱਕੀ ਹੈ | ਲੋਕ ਉਨ੍ਹਾਂ ਪਾਰਟੀਆਂ ਨੂੰ ਮਾਫ਼ ਨਹੀਂ ਕਰਨਗੇ ਜੋ ਸਰਕਾਰੀ ਤੰਤਰ ਦਾ ਗਲਤ ਇਸਤੇਮਾਲ ਕਰਕੇ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਂਦੀਆਂ ਹਨ | ਆਉਣ ਵਾਲੇ ਸਮੇਂ ਵਿਚ ਲੋਕਤੰਤਰ ਅਤੇ ਸਚਾਈ ਦੀ ਜਿੱਤ ਹੋਵੇਗੀ ਅਤੇ ਜਨਤਾ ਆਪਣੇ ਵੋਟ ਦੀ ਤਾਕਤ ਨਾਲ ਅਜਿਹੀਆਂ ਤਾਕਤਾਂ ਨੂੰ ਕਰਾਰਾ ਜਵਾਬ