12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਪਟਿਆਲਾ ਦਿਹਾਤੀ 'ਚ ਆਮ ਆਦਮੀ ਪਾਰਟੀ ਦੀਆਂ ਬੂਥ ਮੀਟਿੰਗਾਂ ਤੇਜ਼

ਅਜੀਤ ਡੈਸਕ 12-05-2026
ਪਟਿਆਲਾ, 11 ਮਈ (ਮਨਦੀਪ ਸਿੰਘ ਖਰੌੜ)-ਆਮ ਆਦਮੀ ਪਾਰਟੀ ਦੇ ਵਾਈਸ ਚੇਅਰਮੈਨ ਤੇ ਹਲਕਾ ਸਨੌਰ ਤੋਂ ਇੰਦਰਜੀਤ ਸਿੰਘ ਸੰਧੂ ਵਲੋਂ ਪਟਿਆਲਾ ਦਿਹਾਤੀ ਹਲਕੇ ਅੰਦਰ ਪਾਰਟੀ ਵਲੋਂ ਲਗਾਈ ਗਈ ਡਿਊਟੀ ਅਨੁਸਾਰ ਵੱਖ-ਵੱਖ ਪਿੰਡਾਂ ਵਿਚ ਬੂਥ ਪੱਧਰੀ ਮੀਟਿੰਗਾਂ ਕਰਕੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਪਿੰਡ ਦੰਦਰਾਲਾ ਖਰੌੜ, ਪਿੰਡ ਦਿਆਗੜ੍ਹ-ਰੋੜਗੜ੍ਹ, ਪਿੰਡ ਧਨੌਰਾ ਅਤੇ ਪਿੰਡ ਨਵਾਂ ਫ਼ਤਿਹਪੁਰ ਵਿਚ ਪਹੁੰਚ ਕੇ ਬੂਥ ਕਮੇਟੀਆਂ ਦੀਆਂ ਵਿਸ਼ੇਸ਼ ਮੀਟਿੰਗਾਂ ਲਈਆਂ | ਮੀਟਿੰਗਾਂ ਦੌਰਾਨ ਇੰਦਰਜੀਤ ਸਿੰਘ ਸੰਧੂ ਨੇ ਪਾਰਟੀ ਵਰਕਰਾਂ ਅਤੇ ਆਗੂਆਂ ਨਾਲ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉੱਤਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਬੂਥ ਪੱਧਰ ਦਾ ਮਜ਼ਬੂਤ ਢਾਂਚਾ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਵਰਕਰ ਹੀ ਪਾਰਟੀ ਦੀ ਅਸਲ ਤਾਕਤ ਹਨ ਅਤੇ ਹਰ ਵਰਕਰ ਨੂੰ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਣੀ ਚਾਹੀਦੀ ਹੈ | ਇਸ ਮੌਕੇ ਵੱਖ-ਵੱਖ ਪਿੰਡਾਂ ਵਿਚ ਵਾਰਡ ਪੱਧਰ 'ਤੇ ਨਵੀਆਂ ਜ਼ਿੰਮੇਵਾਰੀਆਂ ਵੀ ਸੌਂਪੀਆਂ ਗਈਆਂ ਤਾਂ ਜੋ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤੀ ਮਿਲ ਸਕੇ | ਇੰਦਰਜੀਤ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਲਈ ਕਈ ਇਤਿਹਾਸਕ ਫ਼ੈਸਲੇ ਲੈ ਰਹੀ ਹੈ ਅਤੇ ਇਨ੍ਹਾਂ ਯੋਜਨਾਵਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਲਈ ਹਰ ਵਰਕਰ ਨੂੰ ਅੱਗੇ ਆਉਣਾ ਹੋਵੇਗਾ | ਮੀਟਿੰਗਾਂ ਦੌਰਾਨ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ |
ਪਿਛਲੀ ਖ਼ਬਰ ਦਰਜਨਾਂ ਪੰਚਾਇਤਾਂ ਮੇਰੇ ਸੰਪਰਕ 'ਚ ਟਿਕਟ ਮਿਲਣ ਉਪਰੰਤ ਕੁਝ ਘੰਟਿਆਂ 'ਚ ਕਾਂਗਰਸ 'ਚ ਹੋਣਗੀਆਂ ਸ਼ਾਮਿਲ-ਹੁਸ਼ਿਆਰ ਸਿੰਘ ਕ... ਅਗਲੀ ਖ਼ਬਰ ਆਕਾਸ਼ਵਾਣੀ ਪਟਿਆਲਾ ਵਲੋਂ ਕਰਵਾਈ ਵਾਕਾਥਾਨ ਨੂੰ ਮਿਲਿਆ ਭਰਵਾਂ ਹੁੰਗਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।