19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਨਗਰ ਕੌਂਸਲ ਚੋਣਾਂ ਦੌਰਾਨ ਆਮ ਆਦਮੀ ਪਾਰਟੀ 23 ਦੇ 23 ਵਾਰਡਾਂ 'ਚ ਇਤਿਹਾਸਿਕ ਜਿੱਤ ਦਰਜ ਕਰੇਗੀ-ਦੇਵਮਾਨ

ਅਜੀਤ ਡੈਸਕ 13-05-2026
• ਕਿਹਾ, ਨਗਰ ਕੌਂਸਲ ਚੋਣਾਂ 'ਚ ਵਿਰੋਧੀਆਂ ਦਾ ਹੋਵੇਗਾ ਸੁਪੜਾ ਸਾਫ
ਨਾਭਾ, 12 ਮਈ (ਜਗਨਾਰ ਸਿੰਘ ਦੁਲੱਦੀ)-ਆਮ ਆਦਮੀ ਪਾਰਟੀ ਨਗਰ ਕੌਂਸਲ ਚੋਣਾਂ ਵਿਕਾਸ ਦੇ ਮੁੱਦੇ 'ਤੇ ਲੜੇਗੀ, ਕਿਉਂ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਭਰ ਦੇ ਨਾਲ ਨਾਲ ਨਾਭਾ ਸ਼ਹਿਰ ਤੇ ਪਿੰਡਾਂ ਦਾ ਰਿਕਾਰਡ ਤੋੜ ਵਿਕਾਸ ਕਰਵਾਇਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਅਤੇ ਨਗਰ ਕੌਂਸਲ ਚੋਣਾਂ ਲਈ ਨਿਯੁਕਤ ਕੀਤੇ ਸਕਰੀਨਿੰਗ ਕਮੇਟੀ ਮੈਂਬਰ ਹਰਪਾਲ ਸਿੰਘ ਵਿਰਕ ਨੇ ਵਿਧਾਇਕ ਦੇ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਜੋ ਪਾਰਟੀ ਪ੍ਰਤੀ ਇਮਾਨਦਾਰ ਅਤੇ ਸ਼ਹਿਰ ਵਾਸੀਆਂ ਦੀ ਇਮਾਨਦਾਰੀ ਤੇ ਤਨਦੇਹੀ ਨਾਲ ਸੇਵਾ ਕਰ ਸਕਦੇ ਹਨ ਉਨ੍ਹਾਂ ਚੋਣਾਂ ਲੜਨ ਦੇ ਚਾਹਵਾਨ ਵਿਅਕਤੀਆਂ ਕੋਲੋਂ ਅਰਜੀਆਂ ਮੰਗੀਆਂ ਗਈਆਂ ਸਨ ਜਿਨ੍ਹਾਂ ਵਲੋਂ ਜਮ੍ਹਾਂ ਕਰਵਾ ਦਿੱਤੀਆਂ ਗਈਆਂ ਹਨ ਅਤੇ ਉਨ੍ਹਾਂ ਦੀ ਜਾਂਚ ਲਈ ਸਕਰੀਨਿੰਗ ਕਮੇਟੀ ਨੂੰ ਅੱਜ ਸ਼ਾਮ ਤੱਕ ਭੇਜ ਦਿੱਤਾ ਜਾਵੇਗਾ | ਵਿਧਾਇਕ ਦੇਵ ਮਾਨ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਉਹ ਸ਼ਹਿਰ ਦਾ ਵਿਕਾਸ ਚਾਹੁੰਦੇ ਹਨ ਤਾਂ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੱਡੇ ਫਰਕ ਨਾਲ ਧਿਆਉਣ ਤਾਂ ਜੋ ਬਿਨਾਂ ਪੱਖ ਭਾਰਤ ਪਾਰਟੀ ਪੱਧਰ ਤੋਂ ਉਪਰ ਉੱਠ ਕੇ ਸ਼ਹਿਰ ਦੇ ਵਿਕਾਸ ਕਾਰਜ ਕਰਵਾਏ ਜਾ ਸਕਣ | ਇਸ ਮੌਕੇ ਤੇਜਿੰਦਰ ਸਿੰਘ ਖਹਿਰਾ ਡਾਇਰੈਕਟਰ ਪੰਜਾਬ ਯੂਥ ਡਿਵੈਲਪਮੈਂਟ ਬੋਰਡ, ਧਰਮਿੰਦਰ ਸਿੰਘ ਸੁੱਖੇਵਾਲ, ਮਨਪ੍ਰੀਤ ਸਿੰਘ ਕਾਲੀਆ, ਭੁਪਿੰਦਰ ਸਿੰਘ ਕੱਲਰਮਾਜਰੀ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਕੌਂਸਲਰ ਰਹੇ ਦਲਬੀਰ ਸਿੰਘ ਸੱਗੂ 'ਆਪ' ਛੱਡ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਅਗਲੀ ਖ਼ਬਰ ਪੰਜਾਬ ਸਰਕਾਰ ਦੀਆਂ ਭਿ੍ਸ਼ਟ ਕਮਜ਼ੋਰੀਆਂ ਨੇ ਕੇਂਦਰੀ ਏਜੰਸੀਆਂ ਲਈ ਪੰਜਾਬ ਪੁਲਿਸ ਦੇ ਦਰਵਾਜ਼ੇ ਖੋਲ੍ਹੇ-ਚੰਦੂਮਾਜਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।