19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਕੌਂਸਲਰ ਰਹੇ ਦਲਬੀਰ ਸਿੰਘ ਸੱਗੂ 'ਆਪ' ਛੱਡ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਅਜੀਤ ਡੈਸਕ 13-05-2026
• ਸੁਖਬੀਰ ਸਿੰਘ ਬਾਦਲ ਨੇ ਦਿੱਤਾ ਥਾਪੜਾ, ਦਿੱਤੀ ਟਿਕਟ
ਰਾਜਪੁਰਾ, 12 ਮਈ (ਜੀ.ਪੀ. ਸਿੰਘ)-ਪਹਿਲਾਂ ਕਾਂਗਰਸ ਪਾਰਟੀ ਦੀ ਟਿਕਟ 'ਤੇ ਜਿੱਤੇ ਕੇ ਕੌਂਸਲਰ ਬਣੇ ਪਤੀ-ਪਤਨੀ ਦਲਬੀਰ ਸਿੰਘ ਸੱਗੂ ਅਤੇ ਹਰਮੀਤ ਕੌਰ 'ਆਪ' ਸਰਕਾਰ ਬਣਨ 'ਤੇ 'ਆਪ' ਵਿਚ ਸ਼ਾਮਲ ਹੋ ਗਏ ਸਨ | ਹੁਣ ਜਦੋਂ ਆਮ ਆਦਮੀ ਪਾਰਟੀ ਨੇ ਵੀ ਉਮੀਦਵਾਰ ਨਾ ਬਣਾਇਆ ਤਾਂ 'ਆਪ' ਛੱਡ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇਦਾਰ ਸੁਰਜੀਤ ਸਿੰਘ ਗੜ•ੀ ਦੀ ਸ਼ਰਨ ਵਿਚ ਪਹੁੰਚੇ ਤੇ ਉਨਾਂ ਸ਼੍ਰੋਮਣੀ ਅਕਾਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਥਾਪੜਾ ਦਿਵਾ ਕੇ ਅਕਾਲੀ ਦਲ ਵਿਚ ਸ਼ਾਮਲ ਕਰਕੇ ਵਾਰਡ ਨੰਬਰ 30 ਤੋਂ ਉਮੀਦਵਾਰ ਐਲਾਨ ਦਿੱਤਾ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਲਕਾ ਰਾਜਪੁਰਾ ਦੇ ਇੰਚਾਰਜ ਜਥੇਦਾਰ ਸੁਰਜੀਤ ਸਿੰਘ ਗੜੀ ਵਲੋਂ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਸਾਬਕਾ ਕੌਂਸਲਰ ਦਲਬੀਰ ਸਿੰਘ ਸੱਗੂ ਅਤੇ ਉਸ ਦੇ ਸਾਥੀ ਕਮਲਜੋਤ ਸਿੰਘ ਪੰਨੂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ | ਜਥੇਦਾਰ ਗੜੀ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਰਾਜਪੁਰਾ ਨਗਰ ਕੌਂਸਲ ਦੀਆਂ 31 ਵਾਰਡਾਂ ਦੇ ਵਿਚ ਪਾਰਟੀ ਨਿਸ਼ਾਨ ਤੋਂ ਉਮੀਦਵਾਰ ਚੋਣ ਮੈਦਾਨ ਦੇ ਵਿਚ ਉਤਾਰੇਗੀ | ਉਨਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਉਮੀਦਵਾਰ ਵੱਡੀ ਲੀਡ ਦੇ ਨਾਲ ਜਿੱਤ ਪ੍ਰਾਪਤ ਕਰਨਗੇ | ਇਸ ਮੌਕੇ ਜਥੇਦਾਰ ਸੁਰਜੀਤ ਸਿੰਘ ਗੜੀ ਵੱਲੋਂ ਸਾਬਕਾ ਕੌਂਸਲਰ ਦਲਵੀਰ ਸਿੰਘ ਸੱਗੂ ਨੂੰ ਵਾਰਡ ਨੰਬਰ 30 ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦਾ ਉਮੀਦਵਾਰ ਅਤੇ ਕਮਲਜੋਤ ਸਿੰਘ ਪੰਨੂ ਨੂੰ ਵਾਰਡ ਨੰਬਰ 28 ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ |
ਇਸ ਮੌਕੇ ਉਹਨਾਂ ਦੇ ਨਾਲ ਸੀਨੀਅਰ ਅਕਾਲੀ ਆਗੂ ਜਸਵੀਰ ਸਿੰਘ ਜੱਸੀ, ਜੋਗਿੰਦਰ ਸਿੰਘ ਮਠਾੜੂ, ਕੁਲਵਿੰਦਰ ਸਿੰਘ ਕਾਲੋ ਮਾਜਰਾ ਅਤੇ ਹਰਭਜਨ ਸਿੰਘ ਚੱਕ ਮੌਜੂਦ ਸਨ |
ਪਿਛਲੀ ਖ਼ਬਰ ਹੁਣ ਪਾਤੜਾਂ ਵਿਚ ਕੈਂਪ ਗੋਡਿਆਂ ਦੇ ਦਰਦ ਲਈ ਗੋਡਿਆਂ ਦਾ ਆਪ੍ਰੇਸ਼ਨ ਕਰਵਾਉਣ ਦੀ ਜ਼ਰੂਰਤ ਨਹੀਂ -ਓ. ਪੀ. ਡੀ. ਸ਼ੁਰੂ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਦੌਰਾਨ ਆਮ ਆਦਮੀ ਪਾਰਟੀ 23 ਦੇ 23 ਵਾਰਡਾਂ 'ਚ ਇਤਿਹਾਸਿਕ ਜਿੱਤ ਦਰਜ ਕਰੇਗੀ-ਦੇਵਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।