19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸੈਕੰਡਰੀ ਸਕੂਲ ਲੌਟ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 13-05-2026
ਭਾਦਸੋਂ, 12 ਮਈ (ਪ੍ਰਦੀਪ ਦੰਦਰਾਲਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਦੇ ਨਤੀਜਿਆਂ ਵਿਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੌਟ ਦਾ ਨਤੀਜਾ ਸੌ ਫ਼ੀਸਦੀ ਰਿਹਾ | ਸਕੂਲ ਮੁਖੀ ਡਾ. ਦਿਲਸੇਰ ਕੌਰ ਨੇ ਜਾਣਕਾਰੀ ਦੌਰਾਨ ਦੱਸਿਆ ਕਿ ਸਲਾਨਾ ਨਤੀਜਿਆਂ 'ਚੋਂ ਦਸਵੀਂ ਦੀ ਵਿਦਿਆਰਥਣ ਖੁਸ਼ਮੀਤ ਚੌਹਾਨ 91.23 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲੇ ਸਥਾਨ ਹਾਸਲ ਕੀਤਾ | ਉਨਾਂ ਅੱਗੇ ਦੱਸਿਆ ਕਿ ਸਕੂਲ 'ਚ ਕੁਲ 36 ਵਿਦਿਆਰਥੀ ਅਪੀਅਰ ਹੋਏ ਸਨ | ਇਸ ਤੋਂ ਇਲਾਵਾ ਉਨਾਂ ਦੱਸਿਆ ਕਿ 7 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਉੱਪਰ ਅੰਕ ਪ੍ਰਾਪਤ ਕੀਤੇ | ਇਸ ਮੌਕੇ ਸਕੂਲ ਸਟਾਫ਼ ਵਲੋਂ ਮੋਹਰੀ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ਼ ਮੌਜੂਦ ਸੀ |
ਪਿਛਲੀ ਖ਼ਬਰ ਸਪਾਰਕਲਿੰਗ ਸਕੂਲ 'ਚ 'ਮਾਂ ਦੀ ਮਹਾਨਤਾ' ਸਮਾਗਮ ਕਰਵਾਇਆ ਅਗਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਦੇ ਖੇਡ ਵਿੰਗਾਂ 'ਚ ਦਾਖ਼ਲੇ ਲਈ 31 ਨੂੰ ਹੋਣਗੇ ਟਰਾਇਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।