19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸਾਬਕਾ ਸਰਪੰਚ ਅਵਤਾਰ ਸਿੰਘ ਖੋਖ ਨੂੰ ਸਦਮਾ, ਮਾਤਾ ਦਾ ਦਿਹਾਂਤ

ਅਜੀਤ ਡੈਸਕ 13-05-2026
ਨਾਭਾ, 12 ਮਈ (ਜਗਨਾਰ ਸਿੰਘ ਦੁਲੱਦੀ)-ਨਾਭਾ ਨੇੜਲੇ ਪਿੰਡ ਖੋਖ ਦੇ ਸਾਬਕਾ ਸਰਪੰਚ ਅਵਤਾਰ ਸਿੰਘ ਅਤੇ ਕਰਮ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਸਤਿਕਾਰ ਯੋਗ ਮਾਤਾ ਜੰਗੀਰ ਕੌਰ ਪਤਨੀ ਸਾਬਕਾ ਸਰਪੰਚ ਦਸੌਂਧ ਸਿੰਘ ਅਤੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਅਮਰਿੰਦਰ ਸਿੰਘ ਸਰਪੰਚ ਖੋਖ ਅਤੇ ਭਗਵੰਤ ਸਿੰਘ ਦੀ ਦਾਦੀ ਅਚਾਨਕ ਸਦੀਵੀਂ ਵਿਛੋੜਾ ਦੇ ਕੇ ਗੁਰੂ ਚਰਨਾ ਵਿਰਾਜੇ ਸਨ | ਸਵ. ਮਾਤਾ ਜੰਗੀਰ ਕੌਰ ਦੀ ਦੇਹ ਦਾ ਪਰਿਵਾਰ ਵਲੋਂ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ | ਇਸ ਮੌਕੇ ਪਰਿਵਾਰ ਨਾਲ ਇਲਾਕੇ ਦੇ ਪੰਚ, ਸਰਪੰਚ, ਨੰਬਰਦਾਰ ਅਤੇ ਹੋਰ ਵੱਖ-ਵੱਖ ਸ਼ਖ਼ਸੀਅਤ ਵਲੋਂ ਦੁੱਖ ਸਾਝਾ ਕੀਤਾ ਗਿਆ |
ਪਿਛਲੀ ਖ਼ਬਰ ਪਟਿਆਲਾ ਜ਼ਿਲ੍ਹੇ ਦੇ ਵਿਦਿਆਰਥੀ ਅਦਿਤਯ ਵਰਮਾ ਨੇ ਦਸਵੀਂ ਦੀ ਮੈਰਿਟ ਸੂਚੀ 'ਚ ਸਥਾਨ ਕੀਤਾ ਪ੍ਰਾਪਤ ਅਗਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਦੇ ਖੇਡ ਵਿੰਗਾਂ 'ਚ ਦਾਖ਼ਲੇ ਲਈ 31 ਨੂੰ ਹੋਣਗੇ ਟਰਾਇਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।