19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਸੰਗਠਨ ਦਾ ਕੀਤਾ ਵਿਸਥਾਰ ਨਰਿੰਦਰ ਸਿੰਘ ਭਿੰਡਰ ਅਤੇ ਸੁਖਬੀਰ ਸਿੰਘ ਬਲਬੇੜਾ ਬਣੇ ਸੂਬਾ ਬੁਲਾਰੇ

ਅਜੀਤ ਡੈਸਕ 13-05-2026
ਦੇਵੀਗੜ੍ਹ, 12 ਮਈ (ਰਾਜਿੰਦਰ ਸਿੰਘ ਮÏਜੀ)-ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦਿਆਂ ਪਾਰਟੀ ਹਾਈਕਮਾਂਡ ਵਲੋਂ ਹਲਕਾ ਸਨÏਰ ਨਾਲ ਸਬੰਧਤ ਦੋ ਪ੍ਰਮੁੱਖ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸÏਾਪੀਆਂ ਗਈਆਂ ਹਨ¢ ਪਾਰਟੀ ਵਲੋਂ ਨਰਿੰਦਰ ਸਿੰਘ ਭਿੰਡਰ ਅਤੇ ਸੁਖਬੀਰ ਸਿੰਘ ਬਲਬੇੜਾ ਨੂੰ ਪਾਰਟੀ ਸੂਬਾ ਬੁਲਾਰਾ ਨਿਯੁਕਤ ਕੀਤਾ ਗਿਆ ਹੈ¢ ਇਸ ਨਿਯੁਕਤੀ ਦੀ ਖੁਸ਼ੀ ਵਿਚ ਅੱਜ ਪਟਿਆਲਾ ਜ਼ਿਲ੍ਹੇ ਦੀ ਸਮੁੱਚੀ ਲੀਡਰਸ਼ਿਪ ਵਲੋਂ ਇਕ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ, ਜਿਸ ਵਿਚ ਦੋਵਾਂ ਆਗੂਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ¢ ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਡਰÏਲੀ ਨੇ ਕਿਹਾ ਕਿ ਪਾਰਟੀ ਲਈ ਦਿਨ-ਰਾਤ ਮਿਹਨਤ ਕਰਨ ਵਾਲੇ ਵਰਕਰਾਂ ਨੂੰ ਬਣਦਾ ਮਾਣ-ਸਤਿਕਾਰ ਦੇਣਾ ਪਾਰਟੀ ਦੀ ਪੁਰਾਣੀ ਰਵਾਇਤ ਹੈ¢ ਸਨਮਾਨ ਸਮਾਰੋਹ ਦÏਰਾਨ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਮਰਦਾਂਪੁਰ, ਮੁੱਖ ਬੁਲਾਰਾ ਪੰਜਾਬ ਪ੍ਰੋ. ਸਤਨਾਮ ਕÏਰ ਅਤੇ ਪ੍ਰੋ. ਗੁਰਪ੍ਰੀਤ ਸਿੰਘ ਅੰਟਾਲ ਨੇ ਸ਼ਮੂਲੀਅਤ ਕੀਤੀ¢ ਆਗੂਆਂ ਨੇ ਭਰੋਸਾ ਜਤਾਇਆ ਕਿ ਇਹ ਨਿਯੁਕਤੀਆਂ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੇ ਪ੍ਰਚਾਰ ਅਤੇ ਪਸਾਰ ਲਈ ਮੀਲ ਦਾ ਪੱਥਰ ਸਾਬਤ ਹੋਣਗੀਆਂ¢ ਆਪਣੀ ਨਿਯੁਕਤੀ 'ਤੇ ਧੰਨਵਾਦ ਪ੍ਰਗਟ ਕਰਦਿਆਂ ਸੂਬਾ ਬੁਲਾਰੇ ਨਰਿੰਦਰ ਸਿੰਘ ਭਿੰਡਰ ਨੇ ਕਿਹਾ, ਮੈਂ ਪਾਰਟੀ ਹਾਈਕਮਾਂਡ ਦਾ ਤਹਿ ਦਿਲੋਂ ਸ਼ੁਕਰਗੁਜ਼ਾਰ ਹਾਂ, ਜਿਨ੍ਹਾਂ ਨੇ ਮੇਰੇ ਉੱਤੇ ਇਹ ਵੱਡੀ ਜ਼ਿੰਮੇਵਾਰੀ ਸÏਾਪੀ ਹੈ¢ ਅੱਜ ਪੰਜਾਬ ਨੂੰ ਦਰਪੇਸ਼ ਚੁਣÏਤੀਆਂ ਅਤੇ ਪੰਥਕ ਮੁੱਦਿਆਂ 'ਤੇ ਸਪੱਸ਼ਟ ਆਵਾਜ਼ ਚੁੱਕਣ ਦੀ ਲੋੜ ਹੈ¢ ਅਕਾਲੀ ਦਲ ਵਾਰਿਸ ਪੰਜਾਬ ਦੇ ਹਮੇਸ਼ਾ ਹੱਕ-ਸੱਚ ਦੀ ਲੜਾਈ ਲੜਦਾ ਰਿਹਾ ਹੈ¢ ਉਨ੍ਹਾਂ ਕਿਹਾ ਕਿ ਮੇਰਾ ਮੁੱਖ ਉਦੇਸ਼ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਉਣਾ ਹੋਵੇਗਾ ਤਾਂ ਜੋ ਲੋਕਾਂ ਨੂੰ ਇੱਕ ਮਜ਼ਬੂਤ ਸਿਆਸੀ ਬਦਲ ਦਿੱਤਾ ਜਾ ਸਕੇ¢ ਅਸੀਂ ਨÏਜਵਾਨੀ ਨੂੰ ਪਾਰਟੀ ਨਾਲ ਜੋੜ ਕੇ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਕੰਮ ਕਰਾਂਗੇ¢ ਸਨਮਾਨ ਸਮਾਰੋਹ ਦÏਰਾਨ ਪਾਰਟੀ ਦੇ ਹੋਰਨਾਂ ਅਹੁਦੇਦਾਰਾਂ ਵਿੱਚ ਗੁਰਮੋਹਨ ਸਿੰਘ ਮੰਡÏਲੀ, ਖਜਾਨਚੀ ਗੁਰਜੀਤ ਸਿੰਘ ਜੋਗੀਪੁਰ, ਮੀਤ ਪ੍ਰਧਾਨ ਨਿਸ਼ਾਨ ਸਿੰਘ ਸਿੱਧੂ, ਮੀਤ ਪ੍ਰਧਾਨ ਬੀਬੀ ਰਾਜਵੰਤ ਕÏਰ ਘੜਾਮ ਸਮੇਤ ਸਮੂਹ ਕਾਰਜਕਾਰੀ ਮੈਂਬਰ ਹਾਜ਼ਰ ਸਨ¢ ਸਾਰਿਆਂ ਨੇ ਇੱਕਸੁਰ ਵਿੱਚ ਨਵੇਂ ਬੁਲਾਰਿਆਂ ਨੂੰ ਵਧਾਈ ਦਿੱਤੀ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਇਕਜੁੱਟ ਹੋ ਕੇ ਚੱਲਣ ਦਾ ਪ੍ਰਣ ਲਿਆ¢
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਉਪ ਪ੍ਰਧਾਨ ਰਜਿੰਦਰ ਸਿੰਘ ਵਿਰਕ ਨੇ ਧਰਨੇ 'ਚ ਸ਼ਮੂਲੀਅਤ ਕਰਕੇ ਦਿੱਤਾ ਸਮਰਥਨ ਅਗਲੀ ਖ਼ਬਰ ਅਨੁਪਿ੍ਤਾ ਜੌਹਲ ਨੇ ਪਟਿਆਲਾ ਵਿਖੇ ਏ.ਡੀ.ਸੀ. ਜਨਰਲ ਦਾ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।