19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਪੰਜਾਬੀ ਯੂਨੀਵਰਸਿਟੀ ਵਿਖੇ ਸਫ਼ਾਈ ਸੇਵਕਾਂ ਵਲੋਂ ਮੰਗਾਂ ਦੇ ਸੰਬੰਧ 'ਚ ਧਰਨਾ

ਅਜੀਤ ਡੈਸਕ 13-05-2026
ਪਟਿਆਲਾ, 12 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਸਫ਼ਾਈ ਸੇਵਕਾਂ ਵਲੋਂ ਵਰਕਚਾਰਜ ਦੀ ਮੰਗ ਨੂੰ ਲੈਕੇ ਸ਼ਾਂਤਮਈ ਧਰਨਾ ਲਗਾਇਆ ਜਾ ਰਿਹਾ ਹੈ | ਅੱਜ ਧਰਨੇ ਦੇ ਦੂਜੇ ਦਿਨ ਕੱਚੇ ਕਾਮਿਆਂ ਦੇ ਸਮਰਥਨ ਵਿਚ ਮੁਲਾਜ਼ਮ ਏਕਤਾ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ | ਕਨਵੀਨਰ ਅਮਰਜੀਤ ਕੌਰ ਗਿੱਲ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਇਨ੍ਹਾਂ ਕਾਮਿਆਂ ਦੀਆਂ ਤਨਖ਼ਾਹਾਂ ਘੱਟ ਹੋਣ ਕਾਰਨ ਪਰਿਵਾਰਾਂ ਦਾ ਪਾਲਣ ਪੋਸ਼ਣ ਕਰਨ ਅਤੇ ਸਮਾਜ ਵਿਚ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਉਪ ਕੁਲਪਤੀ ਨੂੰ ਅਪੀਲ ਕੀਤੀ ਕਿ ਪਿਛਲੇ ਲੰਮੇ ਸਮੇਂ ਤੋਂ ਡੇਲੀਵੇਜ ਤੇ ਸੇਵਾਵਾਂ ਨਿਭਾ ਰਹੇ ਸਫ਼ਾਈ ਸੇਵਕਾਂ ਨੂੰ ਪਾਲਿਸੀ ਬਣਾ ਕੇ ਵਰਕਚਾਰਜ ਕੀਤਾ ਜਾਵੇ | ਆਗੂ ਪ੍ਰਕਾਸ਼ ਸਿੰਘ ਧਾਲੀਵਾਲ ਨੇ ਕਿਹਾ ਕਿ ਸਰਕਾਰਾਂ ਨੇ ਪਿਛਲੇ ਚਾਰ ਸਾਲਾਂ ਦੌਰਾਨ ਮੁਲਾਜਮਾਂ ਦੀ ਸਾਰ ਨਹੀਂ ਲਈ, ਜਿਸ ਕਾਰਨ ਮੁਲਾਜਮਾਂ ਨੂੰ ਆਪਣੇ ਹੱਕ ਲੈਣ ਲਈ ਸੰਘਰਸ਼ ਦਾ ਰਾਹ ਅਪਣਾਉਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕਾਂ ਦੀ ਬਦੌਲਤ ਹੀ ਉਚ ਅਧਿਕਾਰੀ ਆਪਣੇ ਦਫ਼ਤਰਾਂ ਵਿਚ ਸਾਫ਼ ਸੁਥਰੇ ਮਾਹੌਲ ਵਿੱਚ ਬੈਠਦੇ ਹਨ | ਇਨ੍ਹਾਂ ਮੁਲਾਜਮਾਂ ਨੂੰ ਬਰਾਬਰ ਕੰਮ ਬਰਾਬਰ ਤਨਖ਼ਾਹ ਦੇਣ ਦਾ ਫ਼ੈਸਲਾ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਕਰਨਾ ਚਾਹੀਦਾ ਹੈ | ਧਰਨੇ ਦੌਰਾਨ ਵੱਖ-ਵੱਖ ਆਗੂਆਂ ਨੇ ਕੱਚੇ ਕਾਮਿਆਂ ਨੂੰ ਵਰਕਚਾਰਜ ਕਰਨ ਲਈ ਆਵਾਜ਼ ਬੁਲੰਦ ਕੀਤੀ | ਮੁਲਾਜ਼ਮ ਏਕਤਾ ਸੰਘਰਸ਼ ਕਮੇਟੀ ਨੇ ਭਰੋਸਾ ਦਿਵਾਇਆ ਕਿ ਮੁਲਾਜ਼ਮ ਨੂੰ ਵਰਕਚਾਰਜ ਕਰਾਉਣ ਲਈ ਹਰ ਸੰਭਵ ਸੰਘਰਸ਼ ਉਲਿਕਿਆ ਜਾਵੇਗਾ | ਇਸ ਮੌਕੇ ਗੁਰਪ੍ਰੀਤ ਸਿੰਘ ਜੋਨੀ, ਸੰਦੀਪ ਰਾਜਪੁਰਾ, ਜਤਿੰਦਰ ਕਾਲਾ, ਰਾਜੇਸ਼ ਗੱਗੂ, ਕੁਲਦੀਪ ਸਿੰਘ, ਗੁਰਤੇਜ ਸਿੰਘ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਵਿ੍ੰਦਾਵਨ 'ਚ ਭਾਰਤੀ ਉਦਯੋਗ ਵਪਾਰ ਮੰਡਲ ਦਾ ਦੋ ਦਿਨ ਰਾਸ਼ਟਰੀ ਸੰਮੇਲਨ ਅਗਲੀ ਖ਼ਬਰ 2 ਮੋਟਰਸਾਈਕਲ ਸਵਾਰ ਔਰਤ ਤੋਂ ਨਕਦੀ, ਮੋਬਾਈਲ ਅਤੇ ਸੂਟਾਂ ਵਾਲਾ ਬੈਗ ਖੋਹ ਕੇ ਹੋਏ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।